Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

01 ਜੂਨ, 2026 08:02 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪ੍ਰਸ਼ਾਸਨਿਕ ਰੁਕਾਵਟਾਂ ਦੂਰ ਹੋਣਗੀਆਂ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ ਅਤੇ ਚੋਣਾਂ ਨਾਲ ਸਬੰਧਤ ਕਾਰਜਾਂ ਲਈ ਲੋੜੀਂਦਾ ਸਟਾਫ਼ ਯਕੀਨੀ ਬਣਾਉਣ ਲਈ ਖਾਲੀ ਪਈਆਂ ਮਹੱਤਵਪੂਰਨ ਅਸਾਮੀਆਂ ਨੂੰ ਭਰਨ ਲਈ ਰਾਹ ਪੱਧਰਾ ਹੋਵੇਗਾ। ਮੰਤਰੀ ਮੰਡਲ ਨੇ ਜਲ ਸਰੋਤ ਵਿਭਾਗ ਦੀ ਸਾਲ 2025-26 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਫੈਸਲੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ।
ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਚੋਣ ਕਾਨੂੰਨਗੋ ਦੀ ਅਸਾਮੀ ਤੋਂ ਚੋਣ ਤਹਿਸੀਲਦਾਰ ਵਜੋਂ ਤਰੱਕੀ ਲਈ ਲੋੜੀਂਦੇ ਤਜਰਬੇ ਨੂੰ 15 ਸਾਲ ਤੋਂ ਘਟਾ ਕੇ 12 ਸਾਲ ਕਰਨ ਲਈ ਚੋਣ ਵਿਭਾਗ ਦੇ ਸੇਵਾ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਸੋਧ ਵਿਭਾਗ ਵਿੱਚ ਚੋਣ ਤਹਿਸੀਲਦਾਰ ਦੀਆਂ 7 ਖਾਲੀ ਅਸਾਮੀਆਂ ਹੋਣ ਕਾਰਨ ਜ਼ਰੂਰੀ ਹੋ ਗਈ ਸੀ। ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸੁਧਾਈ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਚੋਣ ਤਹਿਸੀਲਦਾਰਾਂ ਦੀਆਂ ਸੇਵਾਵਾਂ ਦੀ ਤੁਰੰਤ ਲੋੜ ਹੈ।
ਮੌਜੂਦਾ ਨਿਯਮਾਂ ਤਹਿਤ 15 ਸਾਲਾਂ ਦੇ ਤਜਰਬੇ ਦੀ ਲੋੜ ਹੁੰਦੀ ਹੈ ਅਤੇ ਇਸ ਵੇਲੇ ਸੇਵਾ ਨਿਭਾ ਰਹੇ ਚੋਣ ਕਾਨੂੰਨਗੋਆਂ ਵਿੱਚੋਂ ਕੋਈ ਵੀ ਤਰੱਕੀ ਲਈ ਯੋਗ ਨਹੀਂ ਹੈ। ਵਿਭਾਗ ਨੇ ਲੋੜੀਂਦੇ ਤਜਰਬੇ ਨੂੰ ਘਟਾ ਕੇ 12 ਸਾਲ ਕਰਨ ਦੀ ਤਜਵੀਜ਼ ਰੱਖੀ ਸੀ ਤਾਂ ਜੋ ਯੋਗ ਚੋਣ ਕਾਨੂੰਨਗੋਆਂ ਨੂੰ ਆਉਣ ਵਾਲੇ ਸਮੇਂ ਵਿੱਚ ਪਦ-ਉੱਨਤ ਕੀਤਾ ਜਾ ਸਕੇ ਅਤੇ ਚੋਣ ਮਸ਼ੀਨਰੀ ਨੂੰ ਮਜ਼ਬੂਤ ਕਰਨ ਲਈ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਸਕੇ।
ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਮਨਜ਼ੂਰੀ
ਇਸ ਦੌਰਾਨ ਮੰਤਰੀ ਮੰਡਲ ਨੇ ਸਾਲ 2025-26 ਲਈ ਜਲ ਸਰੋਤ ਵਿਭਾਗ ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਿਪੋਰਟ ਦੀ ਪ੍ਰਵਾਨਗੀ ਨਾਲ ਵਿੱਤੀ ਸਾਲ ਦੌਰਾਨ ਵਿਭਾਗ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਪ੍ਰਾਪਤੀਆਂ ਦੇ ਦਸਤਾਵੇਜ਼ੀਕਰਨ ਅਤੇ ਸਮੀਖਿਆ ਕਰਨ ਵਿੱਚ ਮਦਦ ਮਿਲੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ