Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

14 ਮਈ, 2026 06:59 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ 'ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।

ਪੰਜਾਬ ਦੀ ਰਣਨੀਤਕ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਮਹੱਤਵਪੂਰਨ ਹੈ।" ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ 'ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ 'ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ