Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

05 ਜੂਨ, 2026 08:18 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।"

ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਬਰਾਬਰੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"

ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਸਕੀਮ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਪਗ ਦੋ ਲੱਖ 'ਮਹਿਲਾ ਸਤਿਕਾਰ ਸਖੀਆਂ' ਨੂੰ ਸੌਂਪੀ ਗਈ ਹੈ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂ, ਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, "ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।"

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ