Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਲਈ ਪੰਜੀਕਰਣ ਵੱਖ-ਵੱਖ ਥਾਈਂ ਜਾਰੀ : ਸਿਵਲ ਸਰਜਨ

24 ਜਨਵਰੀ, 2026 10:29 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਲਈ ਪੰਜੀਕਰਣ ਦਾ ਕੰਮ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਦਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਹਰ ਪੰਜਾਬ ਵਾਸੀ ਦਾ ਸਿਹਤ ਕਾਰਡ ਬਣਾਇਆ ਜਾਣਾ ਹੈ। ਇਸ ਯੋਜਨਾ ਤਹਿਤ ਹਰ ਪਰਿਵਾਰ ਦਾ ਸਾਲ ਦਾ 10 ਲੱਖ ਰੁਪਏ ਤਕ ਦਾ ਸਿਹਤ ਬੀਮਾ ਕੀਤਾ ਜਾਵੇਗਾ। ਕਾਰਡ ਧਾਰਕ ਪਰਿਵਾਰ ਦੇ ਕਿਸੇ ਵੀ ਜੀਅ ਨੂੰ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿਚ ਦਾਖ਼ਲ ਹੋਣ ’ਤੇ ਉਸ ਦਾ 10 ਲੱਖ ਰੁਪਏ ਤਕ ਦਾ ਡਾਕਟਰੀ ਇਲਾਜ ਬਿਲਕੁਲ ਮੁਫ਼ਤ ਹੋਵੇਗਾ। ਮਰੀਜ਼ ਨੂੰ ਆਪਣੇ ਕੋਲੋਂ ਕੋਈ ਪੈਸਾ ਨਹੀਂ ਦੇਣਾ ਪਵੇਗਾ।

ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਖੁੱਲ੍ਹੇ ਹੋਏ ਕਾਮਨ ਸਰਵਿਸ ਸੈਂਟਰਾਂ ਵਿਚ ਇਹ ਕਾਰਡ ਬਣਾਉਣ ਲਈ ਪੰਜੀਕਰਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਚ ਵੀ ਪੰਜੀਕਰਣ ਦਾ ਕੰਮ ਸ਼ੁਰੂ ਹੋ ਗਿਆ ਹੈ। ਕਾਫ਼ੀ ਗਿਣਤੀ ਵਿਚ ਲੋਕ ਆ ਕੇ ਪੰਜੀਕਰਣ ਕਰਵਾ ਰਹੇ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹਸਪਤਾਲ ਵਿਚ ਸਭ ਤੋਂ ਪਹਿਲਾ ਸਫ਼ਲ ਪੰਜੀਕਰਣ ਦਵਿੰਦਰਪਾਲ ਸਿੰਘ ਦਾ ਹੋਇਆ ਹੈ, ਜਿਨ੍ਹਾਂ ਦੀ ਉਮਰ 60 ਸਾਲ ਹੈ ਅਤੇ ਉਹ ਮੋਹਾਲੀ ਸ਼ਹਿਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਨੂੰ ਕੁੱਝ ਹੀ ਦਿਨਾਂ ਵਿਚ ਕਾਰਡ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਬਣਾਉਣ ਦਾ ਚਾਹਵਾਨ ਵਿਅਕਤੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ। ਪੰਜੀਕਰਣ ਵਾਸਤੇ ਪਰਿਵਾਰ ਦੇ ਸਾਰੇ ਜੀਆਂ ਦਾ ਆਧਾਰ ਕਾਰਡ ਅਤੇ ਬਾਲਗ਼ਾਂ ਦਾ ਵੋਟਰ ਕਾਰਡ ਲੋੜੀਂਦਾ ਹੈ। ਪੰਜੀਕਰਣ ਸਫ਼ਲਤਾਪੂਰਵਕ ਹੋਣ ਦੇ ਕੁੱਝ ਦਿਨਾਂ ਬਾਅਦ ਵਿਅਕਤੀ ਨੂੰ ਸਿਹਤ ਬੀਮਾ ਕਾਰਡ ਪ੍ਰਾਪਤ ਹੋ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰ ਪਰਿਵਾਰ ਸਿਹਤ ਬੀਮਾ ਕਾਰਡ ਬਣਵਾਏ ਅਤੇ ਪੰਜਾਬ ਸਰਕਾਰ ਦੁਆਰਾ ਦਿਤੀ ਜਾ ਰਹੀ ਇਸ ਬੇਮਿਸਾਲ ਸਹੂਲਤ ਦਾ ਫ਼ਾਇਦਾ ਲਵੇ। ਇਸ ਮੌਕੇ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ ਅਤੇ ਡਾ. ਪਰਮਿੰਦਰਜੀਤ ਸਿੰਘ, ਮੈਡੀਕਲ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਨਵਦੀਪ ਸੈਣੀ, ਆਰਥੋ ਸਰਜਨ ਡਾ. ਅਨੁਪਮ, ਐਪੀਡੀਮੋਲੋਜਿਟਸ ਡਾ. ਹਰਮਨਦੀਪ ਕੌਰ, ਡਾ. ਪਰਮਿੰਦਰ ਸੰਧੂ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼