Wednesday, September 23, 2026
BREAKING
ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਲਈ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

23 ਸਤੰਬਰ, 2026 07:21 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਵੱਲੋਂ ਅੱਜ ਆਯੂਸ਼ਮਾਨ ਅਰੋਗਿਆ, ਕੇਂਦਰ ਮੱਲਪੁਰ ਅੜਕਾਂ ਅਤੇ ਆਯੂਸ਼ਮਾਨ ਅਰੋਗਿਆ ਕੇਂਦਰ, ਭੀਣ ਵਿਖੇ ਮਮਤਾ ਦਿਵਸ ਦੌਰਾਨ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।

ਡਾ. ਸਤਿੰਦਰਜੀਤ ਕੌਰ ਨੇ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਟੀਕਾਕਰਨ, ਸਿਹਤ ਜਾਂਚ ਅਤੇ ਹੋਰ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਸਟਾਫ਼ ਨੂੰ ਹਦਾਇਤ ਕੀਤੀ ਕਿ ਮਮਤਾ ਦਿਵਸ ਦੌਰਾਨ ਆਉਣ ਵਾਲੇ ਹਰੇਕ ਲਾਭਪਾਤਰੀ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ।
 
ਇਸ ਮੌਕੇ ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਮਮਤਾ ਦਿਵਸ ਰਾਹੀਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। 
 
ਇਸੇ ਦੌਰਾਨ ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਵੱਲੋਂ ਜੱਬੋਵਾਲ, ਚੂਹੜਪੁਰ, ਮੱਲਪੁਰ ਅੜਕਾਂ ਅਤੇ ਜੇਠੂ ਮਜ਼ਾਰਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ ਲਗਾਏ ਗਏ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਨੇ ਕੈਂਪਾਂ ਵਿੱਚ ਚੱਲ ਰਹੀ ਕਾਰਵਾਈ, ਲਾਭਪਾਤਰੀਆਂ ਦੀ ਸਹੂਲਤ ਅਤੇ ਕਾਰਡ ਵੰਡਣ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਸਟਾਫ਼ ਨੂੰ ਕੰਮ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਮਹਿੰਗੇ ਇਲਾਜ ਦੇ ਵਿੱਤੀ ਬੋਝ ਤੋਂ ਰਾਹਤ ਦੇਣ ਵੱਲ ਇੱਕ ਮਹੱਤਵਪੂਰਨ ਸਿਹਤ ਸੁਰੱਖਿਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਗੰਭੀਰ ਬਿਮਾਰੀ ਜਾਂ ਮਹਿੰਗੇ ਇਲਾਜ ਦੀ ਸਥਿਤੀ ਵਿੱਚ ਪਰਿਵਾਰਾਂ ਨੂੰ ਅਕਸਰ ਵੱਡੇ ਆਰਥਿਕ ਖਰਚ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਸਿਹਤ ਕਾਰਡ ਪਰਿਵਾਰ ਲਈ ਇੱਕ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ ਵਜੋਂ ਕੰਮ ਕਰਦਾ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਨੂੰ ਸੰਭਾਲ ਕੇ ਰੱਖਣ ਅਤੇ ਲੋੜ ਪੈਣ ’ਤੇ ਯੋਜਨਾ ਅਧੀਨ ਉਪਲੱਬਧ ਸਿਹਤ ਸਹੂਲਤਾਂ ਦਾ ਲਾਭ ਲੈਣ।
 
ਡਾ. ਸਤਿੰਦਰਜੀਤ ਕੌਰ ਨੇ ਕਿਹਾ ਕਿ ਸਿਹਤ ਸੁਰੱਖਿਆ ਦਾ ਮਕਸਦ ਸਿਰਫ਼ ਇਲਾਜ ਤੱਕ ਸੀਮਿਤ ਨਹੀਂ, ਸਗੋਂ ਸਮੇਂ ਸਿਰ ਇਲਾਜ ਤੱਕ ਪਹੁੰਚ ਅਤੇ ਪਰਿਵਾਰਾਂ ਨੂੰ ਵਿੱਤੀ ਚਿੰਤਾ ਤੋਂ ਰਾਹਤ ਦੇਣਾ ਵੀ ਹੈ। ਉਨ੍ਹਾਂ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਕਿ ਕੈਂਪਾਂ ਦੌਰਾਨ ਆਉਣ ਵਾਲੇ ਲੋਕਾਂ ਨੂੰ ਯੋਜਨਾ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇ ਅਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
 
ਇਸ ਮੌਕੇ ਨੋਡਲ ਅਫ਼ਸਰ ਡਾ. ਜਸਵਿੰਦਰ ਕੌਰ ਸਮੇਤ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ 11ਵਾਂ ਆਯੁਰਵੇਦ ਦਿਵਸ ਮਨਾਇਆ ਗਿਆ

ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਮਾਹ ਤਹਿਤ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾ ਰਿਹਾ ਜਾਗਰੂਕ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ