Sunday, July 19, 2026
BREAKING
''ਖ਼ਾਲੀ ਕਰ ਦਿਓ Airport..!'', ਇਰਾਨ ਨੇ UAE ਨੂੰ ਦੇ'ਤੀ Warning ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ F-35 ਲੜਾਕੂ ਜਹਾਜ਼ ਪੱਛਮੀ ਏਸ਼ੀਆ 'ਚ ਕੀਤੇ ਤਾਇਨਾਤ Punjab: 'ਮੈਨੂੰ ਲੱਭ ਲੈਣਾ, ਮੇਰੀ ਕਾਰ MP ਦੀ ਕੋਠੀ ਨੇੜੇ ਖੜ੍ਹੀ', ਫਿਰ ਨਹਿਰ ਕੋਲ ਪਹੁੰਚ ਨੌਜਵਾਨ ਨੇ ਕੀਤਾ... ਨਾਭਾ ਵਿਖੇ ਧਾਰਮਿਕ ਪ੍ਰੋਗਰਾਮ 'ਚ ਪੁੱਜੇ ਗਿਆਨੀ ਹਰਪ੍ਰੀਤ ਸਿੰਘ, ਜਾਣੋ ਕੀ ਬੋਲੇ ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼ 'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

ਚੰਡੀਗੜ੍ਹ

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

20 ਅਕਤੂਬਰ, 2024 04:40 PM

ਚੰਡੀਗੜ੍ਹ:  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਕੁਸ਼ਲ ਅਮਲ ਨੂੰ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪਸ਼ੂ-ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਐਨ.ਆਰ.ਡੀ.ਡੀ.ਐਲ, ਜਲੰਧਰ ਦੇ ਜਾਇੰਟ ਡਾਇਰੈਕਟਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ 'ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸ੍ਰੀ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ