Saturday, October 31, 2026
BREAKING
• Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ • ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI • "ਪੰਜਾਬੀਆਂ ਨੂੰ ਨਾ ਸਿਖਾਓ, ਲੜਾਈਆਂ ਕਿਵੇਂ ਲੜੀਆਂ ਜਾਂਦੀਆਂ ਹਨ": ਦਿੱਲੀ ਕੰਸਰਟ 'ਚ ਗਰਜੇ ਦਿਲਜੀਤ ਦੋਸਾਂਝ • ਦੀਵਾਲੀ ਮੌਕੇ 2,100 ਦੇਸੀ ਡਰੋਨਾਂ ਨਾਲ ਰੋਸ਼ਨ ਹੋਵੇਗਾ ਅਯੁੱਧਿਆ ਦਾ ਅਸਮਾਨ ! ਦਿਖਾਇਆ ਜਾਵੇਗਾ ਸ਼ਾਨਦਾਰ ਸ਼ੋਅ • ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ • ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ • 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ • ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ • ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ • 3,500 ਪੁਲਸ ਮੁਲਾਜ਼ਮ, 200 CCTV ਕੈਮਰੇ, 14 ਸੁਰੱਖਿਆ ਜ਼ੋਨ: ਇੰਡੀਆ ਗਠਜੋੜ ਰੈਲੀ ਲਈ ਚੌਕਸ ਪੁਲਸ

ਪੰਜਾਬ

ਮੇਰਾ ਯੁਵਾ ਭਾਰਤ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭਗਵਾਨ ਮਹਾਵੀਰ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਨੌਜਵਾਨ ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਦਾ ਆਯੋਜਨ

31 ਅਕਤੂਬਰ, 2026 05:42 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਮੇਰਾ ਯੁਵਾ ਭਾਰਤ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਭਗਵਾਨ ਮਹਾਵੀਰ ਪਬਲਿਕ ਸਕੂਲ ਵਿਖੇ “ਨਸ਼ਾ ਮੁਕਤ ਨੌਜਵਾਨ” ਵਿਸ਼ੇ ’ਤੇ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਰੈੱਡ ਕਰਾਸ ਸੋਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਸਰਦਾਰ ਚਮਨ ਸਿੰਘ ਜੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮਨੁੱਖ ਦੀ ਸਿਹਤ, ਪਰਿਵਾਰ ਅਤੇ ਸਮਾਜ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ।

ਇਸ ਤੋਂ ਇਲਾਵਾ ਰਿਸੋਰਸ ਪਰਸਨ ਜਤਿਨ ਜੀ ਅਤੇ ਸਾਹਿਲ ਜੀ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਾਨਣਾ ਪਾਇਆ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼੍ਰੀ ਵਰੁਣ ਜੈਨ ਜੀ ਨੇ ਵੀ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੌਰਾਨ ਮੇਰਾ ਯੁਵਾ ਭਾਰਤ ਦਫ਼ਤਰ ਵੱਲੋਂ ਸ਼੍ਰੀ ਗੋਵਿੰਦ ਅਧਿਕਾਰੀ ਜੀ, ਬੀਰੂ ਜੀ ਅਤੇ ਪਰਭਜੋਤ ਜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਅਤੇ ਪ੍ਰੋਗਰਾਮ ਦੇ ਸਫਲ ਆਯੋਜਨ ਵਿੱਚ ਆਪਣਾ ਯੋਗਦਾਨ ਪਾਇਆ।

ਅੰਤ ਵਿੱਚ ਸਕੂਲ ਦੇ ਡਾਇਰੈਕਟਰ ਸ਼੍ਰੀ ਵਰੁਣ ਜੈਨ ਜੀ ਵੱਲੋਂ ਮੁੱਖ ਮਹਿਮਾਨ ਸਰਦਾਰ ਚਮਨ ਸਿੰਘ ਜੀ ਅਤੇ ਮੇਰਾ ਯੁਵਾ ਭਾਰਤ ਦੀ ਸਮੁੱਚੀ ਟੀਮ ਦਾ ਪ੍ਰੋਗਰਾਮ ਵਿੱਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦੀ ਅਪੀਲ ਨਾਲ ਹੋਈ।

Have something to say? Post your comment

ਅਤੇ ਪੰਜਾਬ ਖਬਰਾਂ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦਾ ਵੱਡਾ ਬਿਆਨ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

ਪੰਜਾਬ ਪੁਲਸ ਨੇ MP ਤੋਂ ਮੰਗਵਾਏ ਹਥਿਆਰਾਂ ਨਾਲ ਫੜੇ 3 ਮੁਲਜ਼ਮ! DGP ਨੇ ਕੀਤਾ ਖ਼ੁਲਾਸਾ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ

ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ : ਮਨਪ੍ਰੀਤ ਬੰਸਲ 

ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ : ਮਨਪ੍ਰੀਤ ਬੰਸਲ 

ਯੁੱਧ ਨਸ਼ਿਆਂ ਵਿਰੁੱਧ’: ਬੰਗਾ ਦੇ ਛੇ ਮੈਡੀਕਲ ਸਟੋਰਾਂ ’ਤੇ ਅਚਨਚੇਤ ਛਾਪੇ

ਯੁੱਧ ਨਸ਼ਿਆਂ ਵਿਰੁੱਧ’: ਬੰਗਾ ਦੇ ਛੇ ਮੈਡੀਕਲ ਸਟੋਰਾਂ ’ਤੇ ਅਚਨਚੇਤ ਛਾਪੇ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ