Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਰਾਸ਼ਟਰੀ

"ਮੇਰੇ ਪੁੱਤਰ ਨੇ ਕੁੱਤਿਆਂ ਪ੍ਰਤੀ ਆਪਣੇ ਪਿਆਰ ਕਾਰਨ ਦਿੱਲੀ CM ਨੂੰ ਜੜਿਆ ਥੱਪੜ"; ਹਮਲਾਵਰ ਦੀ ਮਾਂ ਆਈ ਸਾਹਮਣੇ

20 ਅਗਸਤ, 2025 06:34 PM

ਰਾਜਕੋਟ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕਰਨ ਵਾਲੇ ਦੋਸ਼ੀ ਦੀ ਮਾਂ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਉਸ ਦੇ ਪੁੱਤਰ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਹ ਅਵਾਰਾ ਕੁੱਤਿਆਂ 'ਤੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਵਿਰੋਧ ਕਰਨ ਲਈ ਰਾਸ਼ਟਰੀ ਰਾਜਧਾਨੀ ਗਿਆ ਸੀ। ਹਮਲੇ ਦਾ ਦੋਸ਼ੀ ਨੌਜਵਾਨ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦੇ ਅਨੁਸਾਰ, ਬੁੱਧਵਾਰ ਸਵੇਰੇ ਸਿਵਲ ਲਾਈਨਜ਼ ਸਥਿਤ ਮੁੱਖ ਮੰਤਰੀ ਦਫ਼ਤਰ 'ਚ ਜਨਤਕ ਸੁਣਵਾਈ ਦੌਰਾਨ ਰੇਖਾ ਗੁਪਤਾ 'ਤੇ ਹਮਲਾ ਕੀਤਾ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ।

ਦੋਸ਼ੀ ਦੀ ਪਛਾਣ ਰਾਜੇਸ਼ ਸਕਾਰੀਆ (41) ਵਜੋਂ ਹੋਈ ਹੈ, ਜੋ ਰਾਜਕੋਟ ਦੇ ਕੋਠਾਰੀਆ ਰੋਡ ਸਥਿਤ ਗੋਕੁਲ ਪਾਰਕ 'ਚ ਆਪਣੀ ਪਤਨੀ, ਬੇਟੇ ਅਤੇ ਮਾਤਾ-ਪਿਤਾ ਨਾਲ ਰਹਿੰਦਾ ਹੈ। ਰਾਜ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਕੋਟ ਪੁਲਸ ਉਸ ਦੇ ਘਰ ਪਹੁੰਚੀ ਅਤੇ ਉਸ ਦੀ ਮਾਂ ਭਾਨੂਬੇਨ ਸਕਾਰੀਆ ਤੋਂ ਪੁੱਛ-ਹਿੱਛ ਕੀਤੀ। ਭਾਨੂੰਬੇਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਸ ਦਾ ਪੁੱਤਰ ਆਟੋ-ਰਿਕਸ਼ਾ ਚਲਾਉਂਦਾ ਹੈ ਅਤੇ ਉਸ ਦਾ ਕਿਸੇ ਵੀ ਸਿਆਸੀ ਦਲ ਨਾਲ ਕੋਈ ਸੰਬੰਧੀ ਨਹੀਂ ਹੈ। ਉਨ੍ਹਾਂ ਦੱਸਿਆ,''ਉਹ ਕੁੱਤਿਆਂ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਦਿੱਲੀ ਦੀਆਂ ਸੜਕਾਂ ਤੋਂ ਸਾਰੇ ਅਵਾਰਾ ਕੁੱਤਿਆਂ ਨੂੰ ਸ਼ੈਲਟਰਾਂ 'ਚ ਭੇਜਣ ਦੇ ਸੁਪਰੀਮ ਕੋਰਟ ਦੇ ਹਾਲੀਆ ਆਦੇਸ਼ ਤੋਂ ਬਹੁਤ ਦੁਖੀ ਸੀ। ਕੁਝ ਦਿਨ ਪਹਿਲਾਂ ਉਹ ਹਰਿਦੁਆਰ ਗਿਆ ਸੀ ਅਤੇ ਫਿਰ ਸਾਨੂੰ ਫੋਨ 'ਤੇ ਦੱਸਿਆ ਕਿ ਉਹ ਦਿੱਲੀ 'ਚ ਕੁੱਤਿਆਂ ਦੇ ਸਮਰਥਨ 'ਚ ਪ੍ਰਦਰਸ਼ਨ 'ਚ ਹਿੱਸਾ ਲੈਣ ਜਾ ਰਿਹਾ ਹੈ।'' ਭਾਨੂੰਬੇਨ ਨੇ ਕਿਹਾ,''ਉਸ ਨੇ ਫੋਨ 'ਤੇ ਇਸ ਤੋਂ ਜ਼ਿਆਦਾ ਕੁਝ ਨਹੀਂ ਦੱਸਿਆ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ