Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

21 ਜੁਲਾਈ, 2026 05:13 PM
 
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ ਨੌਕਰੀਆਂ ਦਾ ਇੱਕ ਬਹਿਤਰੀਨ ਅਤੇ ਪ੍ਰਗਤੀਸ਼ੀਲ ਮਾਹੌਲ ਸਿਰਜਣ ਲਈ ਲਗਾਤਾਰ ਯਤਨਸ਼ੀਲ ਹੈ।
 
ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਕਲੱਸਟਰ ਦਾ ਇਹ ਪਹਿਲਾ ਮੈਗਾ ਰੁਜ਼ਗਾਰ ਮੇਲਾ ਉਨ੍ਹਾਂ ਦੇ ਦੋਵਾਂ ਵਿਭਾਗਾਂ ਉਦਯੋਗ ਵਿਭਾਗ ਅਤੇ ਰੋਜ਼ਗਾਰ ਉਤਪੱਤੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਲਾਇਆ ਗਿਆ। ਇਸ ਵਿੱਚ 18 ਸਾਲ ਤੋਂ 50 ਸਾਲ ਤੱਕ ਦੇ ਉਮੀਦਵਾਰਾਂ ਨੇ ਭਾਗ ਲਿਆ ਅਤੇ  ਯੋਗਤਾ ਤੇ ਤਜਰਬੇ ਦੇ ਅਨੁਸਾਰ 12,000 ਰੁਪਏ ਤੋਂ ਲੈ ਕੇ 42,000 ਰੁਪਏ ਪ੍ਰਤੀ ਮਹੀਨਾ ਤਕ ਦੀ ਤਨਖਾਹ ਵਾਲੀਆਂ ਨੌਕਰੀਆਂ ਹਾਸਲ ਕੀਤੀਆਂ।
 
ਇਸ ਰੁਜ਼ਗਾਰ ਮੇਲੇ ਵਿੱਚ ਦੇਸ਼ ਅਤੇ ਸੂਬੇ ਦੀਆਂ 61 ਵੱਡੀਆਂ ਅਤੇ ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 2129 ਨੌਜਵਾਨਾਂ ਨੇ ਰੋਜ਼ਗਾਰ ਮੇਲੇ ਵਿੱਚ ਹਿੱਸਾ ਲਿਆ। ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਹੋਈ ਅਤੇ ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਨੌਕਰੀਆਂ ਲਈ ਸ਼ਾਰਟਰਿਸਟ ਕੀਤਾ। ਨੌਜਵਾਨਾਂ ਨੂੰ ਮੌਕੇ ਉੱਤੇ ਹੀ 'ਲੈਟਰ ਆਫ ਇੰਟੈਂਟ' ਵੀ ਦਿੱਤੇ ਗਏ। 
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਸਰਕਾਰ ਵੱਲੋਂ ਲਗਭਗ 70,000 ਸਰਕਾਰੀ ਨੌਕਰੀਆਂ ਪੂਰੀ ਪਾਰਦਰਸ਼ਤਾ ਨਾਲ, ਬਿਨਾਂ ਕਿਸੇ ਰਿਸ਼ਵਤ ਅਤੇ ਬਿਨਾਂ ਕਿਸੇ ਸਿਫਾਰਸ਼ ਤੋਂ ਯੋਗ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।
 
ਕੈਬਨਿਟ ਮੰਤਰੀ ਨੇ ਕਿਹਾ ਕਿ ਸਿਰਫ਼ ਸਰਕਾਰੀ ਨੌਕਰੀਆਂ ਨਾਲ ਹੀ ਸਾਰੇ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੱਤਾ ਜਾ ਸਕਦਾ, ਇਸ ਲਈ ਇੱਕ ਅਜਿਹਾ 'ਈਕੋ-ਸਿਸਟਮ' ਤਿਆਰ ਕਰਨਾ ਜ਼ਰੂਰੀ ਹੈ ਜਿੱਥੇ ਵੱਡੇ ਪੱਧਰ 'ਤੇ ਪ੍ਰਾਈਵੇਟ ਕੰਪਨੀਆਂ ਅਤੇ ਉਦਯੋਗ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਕਣ।
 
ਰੋਜ਼ਗਾਰ ਉਤਪੱਤੀ, ਸਿਖਲਾਈ ਤੇ ਹੁਨਰ ਵਿਕਾਸ ਵਿਭਾਗ ਅਤੇ ਇੰਡਸਟਰੀ ਵਿਭਾਗ ਮਿਲ ਕੇ ਇੱਕ ਪੁਲ ਵਜੋਂ ਕੰਮ ਕਰ ਰਹੇ ਹਨ ਤਾਂ ਜੋ ਕੰਪਨੀਆਂ ਅਤੇ ਨੌਜਵਾਨਾਂ ਦਾ ਆਪਸੀ ਤਾਲਮੇਲ ਕਰਵਾਇਆ ਜਾ ਸਕੇ। ਇਸ ਮੇਲੇ ਵਿੱਚ ਸ਼ਾਮਲ ਹੋਣ ਵਾਲੀਆਂ ਪ੍ਰਮੁੱਖ ਕੰਪਨੀਆਂ ਵਿੱਚ ਸੋਨਾਲੀਕਾ, ਮਹਿੰਦਰਾ ਟਰੈਕਟਰਜ਼, ਕੇ.ਆਰ.ਬੀ.ਐਲ., ਅਵਾਨੀ, ਏ.ਪੀ. ਆਰਗੈਨਿਕਸ, ਮੈਕਸ, ਨਾਹਰ ਸਪਿਨਿੰਗ ਅਤੇ ਹੋਰ ਕਈ ਵੱਡੇ ਉਦਯੋਗਿਕ ਯੂਨਿਟ ਸ਼ਾਮਲ ਸਨ।
 
ਮੇਲੇ ਵਿੱਚ ਵੱਖ-ਵੱਖ ਪੱਧਰ ਦੀ ਵਿੱਦਿਅਕ ਅਤੇ ਤਕਨੀਕੀ ਯੋਗਤਾ ਰੱਖਣ ਵਾਲੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਉਪਲਬਧ ਕਰਵਾਏ ਗਏ। 10ਵੀਂ, 12ਵੀਂ, ਆਈ.ਟੀ.ਆਈ. (ਬੁਆਇਲਰ, ਇਲੈਕਟ੍ਰੀਕਲ, ਮਕੈਨੀਕਲ), ਬੀ.ਐਸਸੀ (ਨਾਨ-ਮੈਡੀਕਲ), ਬੀ.ਕਾਮ, ਗ੍ਰੈਜੂਏਟ, ਡਿਪਲੋਮਾ ਹੋਲਡਰ (ਮਕੈਨੀਕਲ ਅਤੇ ਇਲੈਕਟ੍ਰੀਕਲ) ਅਤੇ ਸੀ.ਐਨ.ਸੀ. ਕੋਰਸ ਪਾਸ ਨੌਜਵਾਨਾਂ ਨੇ ਇਸ ਮੇਲੇ ਵਿੱਚ ਹਿੱਸਾ ਲਿਆ ਅਤੇ ਨੌਕਰੀਆਂ ਪ੍ਰਾਪਤ ਕੀਤੀਆਂ। 
 
ਇਸ ਮੌਕੇ ਮੀਡੀਆ ਵੱਲੋਂ ਬੈਂਗਲੁਰੂ ਅਤੇ ਹੈਦਰਾਬਾਦ ਵਰਗੇ ਸ਼ਹਿਰਾਂ ਵਾਂਗ ਪੰਜਾਬ ਵਿੱਚ ਆਈ.ਟੀ. ਹੱਬ ਬਣਾਉਣ ਬਾਰੇ ਪੁੱਛੇ ਗਏ ਸਵਾਲ 'ਤੇ ਮੰਤਰੀ ਅਮਨ ਅਰੋੜਾ ਨੇ ਕਿਹਾ, "ਸਾਡੇ ਮੋਹਾਲੀ ਵਿੱਚ ਆਈ.ਟੀ. ਦਾ ਬਹੁਤ ਵੱਡਾ ਅਤੇ ਬਹਿਤਰੀਨ ਹੱਬ ਪਹਿਲਾਂ ਹੀ ਸਥਾਪਿਤ ਹੋ ਚੁੱਕਾ ਹੈ। ਇਸ ਤੋਂ ਇਲਾਵਾ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਹਜ਼ਾਰਾਂ ਨੌਜਵਾਨ ਰੋਜ਼ਗਾਰ ਕਰ ਰਹੇ ਹਨ। ਨੌਜਵਾਨਾਂ ਨੂੰ ਜਿੱਥੇ ਚੰਗੇ ਮੌਕੇ ਮਿਲਣ, ਉੱਥੇ ਜਾਣ ਦੀ ਪੂਰੀ ਆਜ਼ਾਦੀ ਹੋਣੀ ਚਾਹੀਦੀ ਹੈ।"*
 
ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਰ ਕੰਪਨੀ ਦੇ ਕਾਊਂਟਰ 'ਤੇ ਜਾ ਕੇ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨਾਲ ਗੱਲਬਾਤ ਕੀਤੀ। 
 
ਮੇਲੇ ਦੌਰਾਨ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਆਈਏਐਸ, ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ, ਐਸਡੀਐਮ ਸੁਨਾਮ ਸ੍ਰ ਗਗਨਦੀਪ ਸਿੰਘ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਮੰਤਰੀ ਜੀ ਦੇ ਓਐਸਡੀ ਡਾਕਟਰ ਅੰਮ੍ਰਿਤ ਪਾਲ ਸਿੰਘ ਸਿੱਧੂ ਜੀ, ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਯਸ਼ਪਾਲ ਮੰਗਲਾ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ