Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

'ਮੈਂ ਉਨ੍ਹਾਂ ਨੂੰ 20 ਸਾਲਾਂ ਤੋਂ ਮਾਰਨਾ ਚਾਹੁੰਦਾ...', ਫਾਰੂਕ ਅਬਦੁੱਲਾ 'ਤੇ ਪਿਸਤੌਲ ਤਾਨਣ ਵਾਲੇ ਸਖ਼ਸ਼ ਦਾ ਵੱਡਾ ਖੁਲਾਸਾ

12 ਮਾਰਚ, 2026 04:07 PM

ਜੰਮੂ: ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾ. ਫਾਰੂਕ ਅਬਦੁੱਲਾ 'ਤੇ ਬੁੱਧਵਾਰ ਦੇਰ ਸ਼ਾਮ ਜੰਮੂ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਡਾ. ਫਾਰੂਕ ਅਬਦੁੱਲਾ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੇ ਪਿੱਛੇ ਆ ਰਹੇ ਹਮਲਾਵਰ ਨੇ ਉਨ੍ਹਾਂ ਦੇ ਸਿਰ 'ਤੇ ਬੰਦੂਕ ਤਾਣ ਦਿੱਤੀ ਪਰ ਮੁਸਤੈਦ ਸੁਰੱਖਿਆ ਕਰਮੀਆਂ ਨੇ ਸਮਾਂ ਰਹਿੰਦੇ ਉਸ ਨੂੰ ਦਬੋਚ ਲਿਆ। ਇਸ ਨਾਲ ਇਕ ਵੱਡੀ ਘਟਨਾ ਵਾਪਰਨ ਤੋਂ ਟੱਲ ਗਈ।

ਪਿੱਛੋਂ ਆ ਕੇ ਸਿਰ 'ਤੇ ਤਾਣੀ ਬੰਦੂਕ
ਜਾਣਕਾਰੀ ਮੁਤਾਬਕ ਫਾਰੂਕ ਅਬਦੁੱਲਾ ਵਿਆਹ ਸਮਾਗਮ ਤੋਂ ਬਾਅਦ ਵਾਪਸ ਜਾ ਰਹੇ ਸਨ। ਇਸੇ ਦੌਰਾਨ ਹਮਲਾਵਰ ਕਮਲ ਸਿੰਘ ਜਾਮਵਾਲ ਨੇ ਪਿੱਛੋਂ ਆ ਕੇ ਉਨ੍ਹਾਂ ਦੇ ਸਿਰ 'ਤੇ ਪਿਸਤੌਲ ਤਾਣ ਦਿੱਤੀ ਅਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਕਿ ਉਹ ਗੋਲੀ ਚਲਾ ਪਾਉਂਦਾ, ਸੁਰੱਖਿਆ ਕਰਮੀਆਂ ਨੇ ਉਸ ਨੂੰ ਪਿੱਛੇ ਖਿੱਚ ਲਿਆ ਅਤੇ ਹਥਿਆਰ ਖੋਹ ਲਿਆ। ਇਸ ਦੌਰਾਨ ਉਸ ਨੂੰ ਲੋਕਾਂ ਨੇ ਕਾਬੂ ਕਰ ਲਿਆ ਅਤੇ ਗੁੱਸੇ ਵਿੱਚ ਆਏ ਕੁਝ ਲੋਕਾਂ ਨੇ ਮੌਕੇ 'ਤੇ ਹੀ ਹਮਲਾਵਰ ਦੀ ਕੁੱਟਮਾਰ ਵੀ ਕੀਤੀ।

ਕੌਣ ਹੈ ਹਮਲਾਵਰ ਕਮਲ ਸਿੰਘ?
ਪੁਲਸ ਦੀ ਗ੍ਰਿਫ਼ਤ ਵਿੱਚ ਆਏ ਹਮਲਾਵਰ ਦੀ ਪਛਾਣ 63 ਸਾਲਾ ਕਮਲ ਸਿੰਘ ਜਾਮਵਾਲ ਵਜੋਂ ਹੋਈ ਹੈ, ਜੋ ਪੁਰਾਣੀ ਮੰਡੀ ਦਾ ਰਹਿਣ ਵਾਲਾ ਹੈ। ਉਹ ਉੱਥੇ ਇੱਕ ਦੁਕਾਨ ਚਲਾਉਂਦਾ ਹੈ। ਪੁਲਸ ਪੁੱਛਗਿੱਛ ਦੌਰਾਨ ਕਮਲ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ। ਉਸ ਨੇ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਫਾਰੂਕ ਅਬਦੁੱਲਾ ਦੀ ਹੱਤਿਆ ਕਰਨ ਦੀ ਯੋਜਨਾ ਬਣਾ ਰਿਹਾ ਸੀ। ਇਸ ਦੌਰਾਨ ਉਸ ਨੂੰ ਪਤਾ ਲੱਗਾ ਸੀ ਕਿ ਉਸ ਦੇ ਚਚੇਰੇ ਭਰਾ ਦੇ ਬੇਟੇ ਦੇ ਵਿਆਹ ਵਿੱਚ ਫਾਰੂਕ ਅਬਦੁੱਲਾ ਵੀ ਆਉਣਗੇ, ਜਿਸ ਤੋਂ ਬਾਅਦ ਉਸ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਹਮਲਾ ਕਰਨ ਦਾ ਮਨ ਬਣਾ ਲਿਆ।

ਸੁਰੱਖਿਆ 'ਤੇ ਖੜ੍ਹੇ ਹੋਏ ਵੱਡੇ ਸਵਾਲ
ਫਾਰੂਕ ਅਬਦੁੱਲਾ ਨੂੰ Z+ ਸੁਰੱਖਿਆ ਮਿਲੀ ਹੋਈ ਹੈ। ਇਸ ਦੇ ਬਾਵਜੂਦ ਇੱਕ ਹਥਿਆਰਬੰਦ ਵਿਅਕਤੀ ਦਾ ਉਨ੍ਹਾਂ ਦੇ ਇੰਨੇ ਕਰੀਬ ਪਹੁੰਚ ਜਾਣਾ ਸੁਰੱਖਿਆ ਏਜੰਸੀਆਂ ਦੀ ਵੱਡੀ ਲਾਪਰਵਾਹੀ ਵੱਲ ਇਸ਼ਾਰਾ ਕਰਦਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਫਾਰੂਕ ਅਬਦੁੱਲਾ 3 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਇਸ ਸਮੇਂ ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ