Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਮੈਂ ਤਾਂ ਵੀਡੀਓ ਵੀ...!' ਕੋਲਕਾਤਾ ਸਮੂਹਿਕ ਜ਼ਬਰ-ਜ਼ਨਾਹ ਦੇ ਮੁੱਖ ਦੋਸ਼ੀ ਦਾ ਵੱਡਾ ਖ਼ੁਲਾਸਾ

03 ਜੁਲਾਈ, 2025 05:48 PM

ਕੋਲਕਾਤਾ ਵਿੱਚ ਹੋਏ ਸਮੂਹਿਕ ਜ਼ਬਰ-ਜ਼ਨਾਹ ਮਾਮਲੇ ਦੇ ਮੁੱਖ ਦੋਸ਼ੀ ਮੋਨੋਜੀਤ ਮਿਸ਼ਰਾ ਉਰਫ਼ ਮੈਂਗੋ ਮਿਸ਼ਰਾ ਇਸ ਸਮੇਂ ਪੁਲਸ ਹਿਰਾਸਤ ਵਿਚ ਹੈ। ਪੁਲਸ ਵਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਨੇ ਦੋਸ਼ੀ ਨੇ ਮੰਨਿਆ ਕਿ ਉਹ ਆਪਣੇ ਬਣਾਏ ਅਸ਼ਲੀਲ ਵੀਡੀਓ ਰਾਹੀਂ ਪੀੜਤਾ ਨੂੰ ਬਲੈਕਮੇਲ ਕਰਨਾ ਚਾਹੁੰਦਾ ਸੀ। ਉਸਨੂੰ ਉਮੀਦ ਸੀ ਕਿ ਪੀੜਤਾ ਵੀਡੀਓ ਵਾਇਰਲ ਹੋਣ ਦੇ ਡਰੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਉਣ ਨਹੀਂ ਜਾਵੇਗੀ। ਇਸੇ ਲਈ ਦੋਸ਼ੀ ਨੇ ਉਸਦੀ ਵੀਡੀਓ ਬਣਾਈ ਪਰ ਪੀੜਤਾ ਨੇ ਹਿੰਮਤ ਦਿਖਾਈ ਅਤੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ।

ਦੋਸ਼ੀ ਨੇ ਪੁਲਸ ਦੇ ਸਾਹਮਣੇ ਇਹ ਵੀ ਦੱਸਿਆ ਕਿ ਮੈਂਗੋ ਦੀ ਨਜ਼ਰ ਸ਼ੁਰੂ ਤੋਂ ਹੀ ਪੀੜਤਾ 'ਤੇ ਸੀ। ਉਸਨੇ ਪੀੜਤਾ ਦੇ ਸਾਹਮਣੇ ਕਈ ਵਾਰ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਅਤੇ ਉਸ ਨੂੰ ਕਾਲਜ ਯੂਨੀਅਨ ਦਾ ਜਨਰਲ ਸਕੱਤਰ ਬਣਨ ਦਾ ਪ੍ਰਸਤਾਵ ਵੀ ਦਿੱਤਾ ਸੀ, ਜਿਸ ਨੂੰ ਪੀੜਤਾ ਨੇ ਠੁਕਰਾ ਦਿੱਤਾ। ਦੋਸ਼ੀ ਦੇ ਅਨੁਸਾਰ ਮੈਂਗੋ ਨੇ ਯੋਜਨਾ ਬਣਾਈ ਸੀ ਕਿ ਪੀੜਤਾ ਪ੍ਰੀਖਿਆ ਫਾਰਮ ਜਮ੍ਹਾਂ ਕਰਾਉਣ ਦੇ ਬਹਾਨੇ ਕਾਲਜ ਕੈਂਪਸ ਆਵੇਗੀ, ਜਿੱਥੇ ਉਹ ਉਸਨੂੰ ਬੰਧਕ ਬਣਾ ਕੇ ਰੱਖਣਗੇ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਕਈ ਮਹੱਤਵਪੂਰਨ ਸਬੂਤ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਗਾਰਡ ਦਾ ਫੋਨ ਵੀ ਸ਼ਾਮਲ ਹੈ, ਜੋ ਅਸ਼ਲੀਲ ਵੀਡੀਓ ਬਣਾਉਣ ਲਈ ਵਰਤਿਆ ਜਾਂਦਾ ਸੀ।

ਬੈੱਡਸ਼ੀਟ ਨੂੰ ਜਾਂਚ ਲਈ ਫੋਰੈਂਸਿਕ ਲੈਬ ਭੇਜ ਦਿੱਤਾ ਗਿਆ ਹੈ। ਕੋਲਕਾਤਾ ਪੁਲਸ ਦੇ ਅਨੁਸਾਰ ਘਟਨਾ ਤੋਂ ਅਗਲੇ ਦਿਨ ਮੈਂਗੋ ਮਿਸ਼ਰਾ ਨੇ ਇੱਕ ਕਾਲਜ ਕਰਮਚਾਰੀ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਪੁੱਛਿਆ ਕਿ ਕੀ ਪੁਲਸ ਕੈਂਪਸ ਵਿੱਚ ਆਈ ਹੈ। ਜਦੋਂ ਉਸਨੂੰ ਅਹਿਸਾਸ ਹੋਇਆ ਕਿ ਪੁਲਸ ਉਸਦੇ ਪਿੱਛੇ ਹੈ, ਤਾਂ ਉਸਨੇ ਵਕੀਲ ਦੋਸਤਾਂ ਅਤੇ ਕਾਲਜ ਦੇ ਸੀਨੀਅਰਾਂ ਤੋਂ ਮਦਦ ਮੰਗੀ ਪਰ ਸਾਰਿਆਂ ਨੇ ਇਨਕਾਰ ਕਰ ਦਿੱਤਾ। 26 ਜੂਨ ਦੀ ਸ਼ਾਮ ਨੂੰ ਮੈਂਗੋ ਅਤੇ ਇੱਕ ਹੋਰ ਦੋਸ਼ੀ ਪ੍ਰਮਿਤ ਨੂੰ ਪੁਲਸ ਨੇ ਬਾਲੀਗੰਜ ਰੇਲਵੇ ਸਟੇਸ਼ਨ ਦੇ ਨੇੜੇ ਗ੍ਰਿਫ਼ਤਾਰ ਕਰ ਲਿਆ।

ਇਸ ਦੌਰਾਨ ਪੱਛਮੀ ਬੰਗਾਲ ਬਾਰ ਕੌਂਸਲ ਨੇ ਬੁੱਧਵਾਰ ਨੂੰ ਮਨੋਜੀਤ ਮਿਸ਼ਰਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਅਤੇ ਵਕੀਲਾਂ ਦੀ ਸੂਚੀ ਵਿੱਚੋਂ ਉਸਦਾ ਨਾਮ ਹਟਾ ਦਿੱਤਾ। ਬਾਰ ਕੌਂਸਲ ਦੇ ਚੇਅਰਮੈਨ ਅਸ਼ੋਕ ਦਾਬੇ ਨੇ ਕਿਹਾ ਕਿ ਇਸ ਸਬੰਧ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ। ਕੋਲਕਾਤਾ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਵੀ ਇਸ ਘਟਨਾ ਦਾ ਵਿਰੋਧ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿੱਚ ਕਾਲਜ ਪ੍ਰਿੰਸੀਪਲ ਤੋਂ ਵੀ ਪੁੱਛਗਿੱਛ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ