Thursday, July 23, 2026
BREAKING
'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਦੁਨੀਆਂ

''ਮੈਂ ਮਰਿਆ ਤਾਂ ਤੁਹਾਡਾ ਦੇਸ਼ ਵੀ ਖ਼ਤਮ..!'', ਕਿਮ ਜੋਂਗ ਨੇ ਪਰਮਾਣੂ ਹਮਲੇ ਨੂੰ ਲੈ ਕੇ ਕੀਤਾ ਵੱਡਾ ਐਲਾਨ

10 ਮਈ, 2026 06:58 PM

ਉੱਤਰੀ ਕੋਰੀਆ ਨੇ ਆਪਣੇ ਸੰਵਿਧਾਨ ਵਿੱਚ ਇੱਕ ਬੇਹੱਦ ਡਰਾਉਣੀ ਸੋਧ ਕੀਤੀ ਹੈ, ਜਿਸ ਮਗਰੋਂ ਪੂਰੀ ਦੁਨੀਆ ਹੀ ਚਿੰਤਾ 'ਚ ਪੈ ਗਈ ਹੈ। ਨਵੀਂ ਨੀਤੀ ਅਨੁਸਾਰ, ਜੇਕਰ ਕਿਸੇ ਵਿਦੇਸ਼ੀ ਹਮਲੇ ਵਿੱਚ ਉੱਤਰੀ ਕੋਰੀਆ ਦੇ ਸੁਪਰੀਮ ਲੀਡਰ ਕਿਮ ਜੋਂਗ ਉਨ ਮਾਰੇ ਜਾਂਦੇ ਹਨ ਜਾਂ ਉਹ ਫੌਜ ਦੀ ਕਮਾਂਡ ਸੰਭਾਲਣ ਦੇ ਯੋਗ ਨਹੀਂ ਰਹਿੰਦੇ, ਤਾਂ ਦੇਸ਼ ਦਾ ਪਰਮਾਣੂ ਸਿਸਟਮ ਆਪਣੇ-ਆਪ ਦੁਸ਼ਮਣ 'ਤੇ ਹਮਲਾ ਕਰ ਦੇਵੇਗਾ।

ਦੱਖਣੀ ਕੋਰੀਆ ਦੀ ਖੁਫ਼ੀਆ ਏਜੰਸੀ (NIS) ਨੇ ਸਰਕਾਰੀ ਅਧਿਕਾਰੀਆਂ ਨੂੰ ਦਿੱਤੀ ਰਿਪੋਰਟ ਵਿੱਚ ਦੱਸਿਆ ਹੈ ਕਿ ਉੱਤਰੀ ਕੋਰੀਆ ਨੇ ਆਪਣੇ ਪਰਮਾਣੂ ਨੀਤੀ ਕਾਨੂੰਨ ਦੀ ਧਾਰਾ 3 ਵਿੱਚ ਬਦਲਾਅ ਕੀਤਾ ਹੈ। ਜੇਕਰ ਦੇਸ਼ ਦਾ ਕਮਾਂਡ-ਐਂਡ-ਕੰਟਰੋਲ ਸਿਸਟਮ (ਕਿਮ ਜੋਂਗ ਉਨ) ਖ਼ਤਰੇ ਵਿੱਚ ਆਉਂਦਾ ਹੈ, ਤਾਂ ਪਰਮਾਣੂ ਹਮਲਾ ਤੁਰੰਤ ਅਤੇ ਆਪਣੇ-ਆਪ ਲਾਂਚ ਹੋ ਜਾਵੇਗਾ। ਇਸ ਦਾ ਮਤਲਬ ਹੈ ਕਿ ਜੇਕਰ ਕੋਈ ਦੇਸ਼ ਕਿਮ ਜੋਂਗ ਉਨ ਨੂੰ ਮਾਰ ਕੇ ਉੱਤਰੀ ਕੋਰੀਆ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਵੀ ਉਸ ਦੇਸ਼ ਦਾ ਬਚਣਾ ਮੁਸ਼ਕਿਲ ਹੋਵੇਗਾ। ਇਸ ਪ੍ਰਣਾਲੀ ਨੂੰ ਰੂਸ ਦੇ ਕੋਲਡ ਵਾਰ ਦੇ 'ਡੈੱਡ ਹੈਂਡ' ਸਿਸਟਮ ਵਰਗਾ ਮੰਨਿਆ ਜਾ ਰਿਹਾ ਹੈ।

ਮਾਹਿਰਾਂ ਅਨੁਸਾਰ ਉੱਤਰੀ ਕੋਰੀਆ ਦੇ ਇਸ ਫੈਸਲੇ ਪਿੱਛੇ ਮਾਰਚ 2026 ਵਿੱਚ ਇਰਾਨ 'ਤੇ ਹੋਏ ਅਮਰੀਕੀ-ਇਜ਼ਰਾਈਲੀ ਹਮਲੇ 'ਚ ਸੁਪਰੀਮ ਲੀਡਰ ਦੀ ਮੌਤ ਵੱਡਾ ਕਾਰਨ ਹੋ ਸਕਦੀ ਹੈ। ਮਾਰਚ ਵਿੱਚ ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਹਮਲੇ ਵਿੱਚ ਇਰਾਨ ਦੇ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਸਣੇ ਕਈ ਸੀਨੀਅਰ ਅਧਿਕਾਰੀ ਮਾਰੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਨੇ ਕਿਮ ਜੋਂਗ ਉਨ ਨੂੰ ਬੁਰੀ ਤਰ੍ਹਾਂ ਡਰਾ ਦਿੱਤਾ। ਉਨ੍ਹਾਂ ਨੂੰ ਲੱਗਦਾ ਹੈ ਕਿ ਅਮਰੀਕਾ ਅਜਿਹੀ ਹੀ ਕਾਰਵਾਈ ਉਨ੍ਹਾਂ ਖ਼ਿਲਾਫ਼ ਵੀ ਕਰ ਸਕਦਾ ਹੈ।

ਰੱਖਿਆ ਮਾਹਿਰਾਂ ਅਨੁਸਾਰ, ਉੱਤਰੀ ਕੋਰੀਆ ਹੁਣ ਜਾਸੂਸਾਂ ਨਾਲੋਂ ਜ਼ਿਆਦਾ ਅਮਰੀਕੀ ਸੈਟੇਲਾਈਟ ਤਕਨੀਕ ਤੋਂ ਡਰ ਰਿਹਾ ਹੈ, ਜੋ ਕਿਮ ਜੋਂਗ ਉਨ ਦੀ ਹਰ ਹਰਕਤ 'ਤੇ ਨਜ਼ਰ ਰੱਖ ਸਕਦੀ ਹੈ। ਕਿਮ ਆਮ ਤੌਰ 'ਤੇ ਹਵਾਈ ਸਫ਼ਰ ਤੋਂ ਬਚਦੇ ਹਨ ਅਤੇ ਅੰਡਰਗ੍ਰਾਊਂਡ ਟ੍ਰੇਨ ਵਿੱਚ ਸਫ਼ਰ ਕਰਦੇ ਹਨ, ਪਰ ਹੁਣ ਉਨ੍ਹਾਂ ਨੇ ਆਪਣੀ ਸੁਰੱਖਿਆ ਨੂੰ ਕਾਨੂੰਨੀ ਤੌਰ 'ਤੇ 'ਪਰਮਾਣੂ ਗਾਰੰਟੀ' ਦੇ ਦਿੱਤੀ ਹੈ।

ਇਸ ਦੇ ਨਾਲ ਹੀ ਉੱਤਰੀ ਕੋਰੀਆ ਨੇ ਦੱਖਣੀ ਕੋਰੀਆ ਦੀ ਸਰਹੱਦ ਨੇੜੇ ਨਵੀਂ ਲੰਬੀ ਦੂਰੀ ਦਾ ਟੈਂਕ ਸਿਸਟਮ ਤਾਇਨਾਤ ਕਰਨ ਦਾ ਵੀ ਐਲਾਨ ਕੀਤਾ ਹੈ, ਜਿਸ ਦੀ ਰੇਂਜ ਵਿੱਚ ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਸਿੱਧੇ ਤੌਰ 'ਤੇ ਆ ਗਈ ਹੈ। ਕਿਮ ਜੋਂਗ ਪ੍ਰਸ਼ਾਸਨ ਦੇ ਇਸ ਮਗਰੋਂ ਇਕੱਲੇ ਦੱਖਣੀ ਕੋਰੀਆ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਅਨੋਖੀ ਚਰਚਾ ਛਿੜ ਗਈ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ