Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਮਨੋਰੰਜਨ

''ਮੈਨੂੰ 'ਗੰਦ' 'ਚ ਰਹਿਣਾ ਪਸੰਦ ਨਹੀਂ..!'', ਬਾਲੀਵੁੱਡ ਛੱਡ ਹਾਲੀਵੁੱਡ 'ਚ ਜਾਣ ਬਾਰੇ ਪ੍ਰਿਅੰਕਾ ਚੋਪੜਾ ਨੇ ਦਿੱਤਾ ਵੱਡਾ ਬਿਆਨ

12 ਮਾਰਚ, 2026 04:00 PM

ਮੁੰਬਈ : ਗਲੋਬਲ ਸਟਾਰ ਪ੍ਰਿਯੰਕਾ ਚੋਪੜਾ, ਜੋ ਅੱਜਕੱਲ੍ਹ ਆਪਣੀ ਆਉਣ ਵਾਲੀ ਫਿਲਮ 'ਵਾਰਾਣਸੀ' ਦੀਆਂ ਤਿਆਰੀਆਂ 'ਚ ਰੁੱਝੀ ਹੋਈ ਹੈ, ਨੇ ਹਾਲ ਹੀ 'ਚ ਇਕ ਇੰਟਰਵਿਊ ਦੌਰਾਨ ਬਾਲੀਵੁੱਡ ਛੱਡਣ ਦੇ ਕਾਰਨਾਂ ਬਾਰੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਅਮਾਂਡਾ ਹਿਰਸ਼ ਦੇ ਪੋਡਕਾਸਟ 'ਨੌਟ ਸਕਿਨੀ ਬਟ ਨੌਟ ਫੈਟ' 'ਚ ਗੱਲਬਾਤ ਕਰਦਿਆਂ ਪ੍ਰਿਯੰਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਿੰਦੀ ਫਿਲਮ ਇੰਡਸਟਰੀ 'ਚ "ਸੀਮਤ" ਮਹਿਸੂਸ ਹੋਣ ਲੱਗ ਪਿਆ ਸੀ।

ਪ੍ਰਿਯੰਕਾ ਨੇ ਆਪਣੇ ਕਰੀਅਰ ਦੇ ਉਸ ਦੌਰ ਨੂੰ ਯਾਦ ਕਰਦਿਆਂ ਦੱਸਿਆ ਕਿ ਜਦੋਂ ਉਹ ਭਾਰਤ 'ਚ ਆਪਣੇ ਕਰੀਅਰ ਦੇ ਸਿਖਰ 'ਤੇ ਸੀ, ਉਸ ਸਮੇਂ ਇੰਡਸਟਰੀ 'ਚ ਉਨ੍ਹਾਂ ਦੇ ਕੁਝ ਰਿਸ਼ਤੇ ਸੁਖਾਵੇਂ ਨਹੀਂ ਸਨ। ਇਸੇ ਕਾਰਨ ਉਨ੍ਹਾਂ ਨੇ ਹਾਲੀਵੁੱਡ ਵੱਲ ਰੁਖ਼ ਕਰਨ ਦਾ ਫੈਸਲਾ ਕੀਤਾ। ਆਪਣੇ ਫੈਸਲੇ ਬਾਰੇ ਗੱਲ ਕਰਦਿਆਂ ਅਦਾਕਾਰਾ ਨੇ ਕਿਹਾ, "ਮੈਂ ਅਜਿਹੀ ਇਨਸਾਨ ਹਾਂ ਜਿਸ ਨੂੰ ਗੰਦਗੀ 'ਚ ਰਹਿਣਾ ਪਸੰਦ ਨਹੀਂ ਹੈ, ਕਿਉਂਕਿ ਫਿਰ ਤੁਹਾਨੂੰ ਉਸ ਦੀ ਬਦਬੂ ਦੀ ਆਦਤ ਹੋ ਜਾਂਦੀ ਹੈ"। ਉਨ੍ਹਾਂ ਅੱਗੇ ਕਿਹਾ ਕਿ ਉਹ ਬਦਲਾਅ 'ਚ ਵਿਸ਼ਵਾਸ ਰੱਖਦੀ ਹੈ ਤੇ ਜਦੋਂ ਜ਼ਿੰਦਗੀ ਮੁਸ਼ਕਲ ਹੁੰਦੀ ਹੈ, ਤਾਂ ਉਹ ਖੁਦ ਨੂੰ ਸੰਭਾਲ ਕੇ ਅੱਗੇ ਵਧਣ ਦੀ ਸਮਰੱਥਾ ਰੱਖਦੇ ਹਨ।

ਪ੍ਰਿਯੰਕਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਹਾਲੀਵੁੱਡ 'ਚ ਕੰਮ ਲੱਭਣਾ ਸ਼ੁਰੂ ਕੀਤਾ ਸੀ, ਤਾਂ ਉੱਥੇ ਭਾਰਤੀ ਕਲਾਕਾਰਾਂ ਦੀ ਨੁਮਾਇੰਦਗੀ ਬਹੁਤ ਘੱਟ ਸੀ। ਉਨ੍ਹਾਂ ਨੇ ਐਸ਼ਵਰਿਆ ਰਾਏ  ਅਤੇ ਮਿੰਡੀ ਕਲਿੰਗ ਦਾ ਨਾਂ ਲੈਂਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਅਭਿਨੇਤਰੀਆਂ ਨੇ ਉਨ੍ਹਾਂ ਨੂੰ ਅਮਰੀਕੀ ਫਿਲਮ ਇੰਡਸਟਰੀ 'ਚ ਆਪਣੀ ਪਛਾਣ ਬਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿਯੰਕਾ ਮੁਤਾਬਕ ਉਹ ਦੇਖਣਾ ਚਾਹੁੰਦੇ ਸਨ ਕਿ ਉੱਥੇ ਹੋਰ ਕੀ ਸੰਭਾਵਨਾਵਾਂ ਹਨ।

ਪ੍ਰਿਯੰਕਾ ਚੋਪੜਾ ਜਲਦੀ ਹੀ ਮਹੇਸ਼ ਬਾਬੂ ਨਾਲ ਵੱਡੇ ਬਜਟ ਦੀ ਫਿਲਮ 'ਵਾਰਾਣਸੀ' 'ਚ ਨਜ਼ਰ ਆਵੇਗੀ, ਜਿਸ ਦੇ ਗ੍ਰੈਂਡ ਸੀਕਵੈਂਸ ਦੀ ਚਰਚਾ ਹੁਣੇ ਤੋਂ ਹੀ ਸ਼ੁਰੂ ਹੋ ਗਈ ਹੈ। ਇਸ ਤੋਂ ਇਲਾਵਾ ਉਹ ਫਿਲਮ 'ਦ ਬਲੱਫ' 'ਚ ਵੀ ਇਕ ਸਮੁੰਦਰੀ ਡਾਕੂ ਵਜੋਂ ਖਤਰਨਾਕ ਐਕਸ਼ਨ ਕਰਦੀ ਦਿਖਾਈ ਦੇਵੇਗੀ।

ਜ਼ਿਕਰਯੋਗ ਹੈ ਕਿ ਪ੍ਰਿਯੰਕਾ ਨੇ ਸਾਲ 2015 'ਚ 'ਕੁਆਂਟਿਕੋ' ਰਾਹੀਂ ਹਾਲੀਵੁੱਡ 'ਚ ਆਪਣੇ ਸਫਰ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਉਹ ਗਲੋਬਲ ਮਨੋਰੰਜਨ ਇੰਡਸਟਰੀ ਦਾ ਇਕ ਵੱਡਾ ਨਾਂ ਬਣ ਚੁੱਕੇ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

"ਦਿ ਰੈਵੋਲਿਊਸ਼ਨਰੀਜ਼" ਦਾ ਰੋਮਾਂਟਿਕ ਗਾਣਾ "ਮਾਹੀਆ" ਰਿਲੀਜ਼

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਦ੍ਰਿਸ਼ਟੀਹੀਣ ਗਾਇਕ ਸੁਨੀਲ ਲੋਧੀ ਨੇ ਫਿਲਮ ਹਨੂੰਮਾਨ ਅੰਸ਼ 'ਚ 'ਮੈਨੇ ਤੇਰੇ ਹੀ ਭਰੋਸੇ' ਭਜਨ ਲਈ ਮੇਕਰਸ ਦਾ ਕੀਤਾ ਧੰਨਵਾਦ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ

ਸੰਜੇ ਲੀਲਾ ਭੰਸਾਲੀ ਨੇ ਪੂਰੀ ਕੀਤੀ "ਲਵ ਐਂਡ ਵਾਰ" ਦੀ ਸ਼ੂਟਿੰਗ, 2027 ਨੂੰ ਰਿਲੀਜ਼ ਹੋਵੇਗੀ ਫਿਲਮ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ