Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਮੋਦੀ ਸਰਕਾਰ ਦਾ ਵੱਡਾ ਫ਼ੈਸਲਾ: 1000 ਕਰੋੜ ਦੀ ਲਾਗਤ ਨਾਲ ਭਾਰਤ 'ਚ ਬਣੇਗਾ Rare Earth Magnet

24 ਜੂਨ, 2025 07:46 PM

ਜਦੋਂ ਤੋਂ ਚੀਨ ਨੇ ਰੇਅਰ ਅਰਥ ਮਿਨਰਲਸ (Rare Earth Minerals) ਦੇ ਨਿਰਯਾਤ 'ਤੇ ਰੋਕ ਲਗਾ ਦਿੱਤੀ, ਉਦੋਂ ਤੋਂ ਹੀ ਦੁਨੀਆ ਭਰ ਵਿਚ ਉਦਯੋਗ ਮੁਸੀਬਤ ਵਿਚ ਹੈ। ਇਸ ਦਾ ਅਸਰ ਭਾਰਤ 'ਤੇ ਵੀ ਪਿਆ ਹੈ ਪਰ ਹੁਣ ਭਾਰਤ ਸਰਕਾਰ ਇਸ ਦਿਸ਼ਾ ਵਿਚ ਇਕ ਵੱਡਾ ਫ਼ੈਸਲਾ ਲੈਣ ਜਾ ਰਹੀ ਹੈ। ਇਸ ਨਾਲ ਦੇਸ਼ ਨੂੰ ਚੀਨ 'ਤੇ ਨਿਰਭਰ ਨਹੀਂ ਰਹਿਣਾ ਪਵੇਗਾ ਅਤੇ ਜ਼ਰੂਰੀ ਚੁੰਬਕ ਦੇਸ਼ ਵਿਚ ਹੀ ਤਿਆਰ ਕੀਤੇ ਜਾ ਸਕਣਗੇ।

ਰਿਪੋਰਟ ਦੇ ਅਨੁਸਾਰ ਭਾਰਤ ਸਰਕਾਰ ਕਰੀਬ 1000 ਕਰੋੜ ਰੁਪਏ ਖ਼ਰਚ ਕੇ ਦੇਸ਼ ਵਿਚ ਹੀ ਰੇਅਰ ਅਰਥ ਮੈਗਨੇਸਟਸ ਬਣਾਉਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਇਸ ਯੋਜਨਾ ਨੂੰ ਭਾਰੀ ਉਦਯੋਗ ਮੰਤਰਾਲਾ ਅਤੇ ਪਰਮਾਣੂ ਊਰਜਾ ਵਿਭਾਗ ਸਾਂਝੇ ਤੌਰ 'ਤੇ ਅੱਗੇ ਵਧਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਯੋਜਨਾ ਅਗਲੇ 10 ਤੋਂ 15 ਦਿਨਾਂ ਵਿਚ ਅੰਤਿਮ ਰੂਪ ਲੈ ਸਕਦੀ ਹੈ। ਇਸ ਦੇ ਤਹਿਤ ਭਾਰਤ ਵਿਚ ਹਰ ਸਾਲ ਕਰੀਬ 1500 ਟਨ ਰੇਅਰ ਅਰਥ ਮੈਗਨੇਟਸ ਬਣਾਏ ਜਾਣਗੇ। ਅਜੇ ਇਸ ਯੋਜਨਾ ਦੇ ਸਾਰੇ ਵੇਰਵੇ ਸਾਹਮਣੇ ਨਹੀਂ ਆਏ ਪਰ 5-6 ਕੰਪਨੀਆਂ ਨੇ ਇਸ ਵਿਚ ਦਿਲਚਸਪੀ ਦਿਖਾਈ ਹੈ।

ਅੱਜ ਦੇ ਸਮੇਂ ਵਿਚ ਰੇਅਰ ਅਰਥ ਮੈਗਨੇਟਸ ਦਾ ਇਸਤੇਮਾਲ ਕਈ ਮਹੱਤਵਪੂਰਨ ਖੇਤਰਾਂ ਵਿਚ ਕੀਤਾ ਜਾਂਦਾ ਹੈ, ਜਿਵੇਂ ਆਟੋਮੋਬਾਈਲ, ਨਵਿਆਉਣਯੋਗ ਊਰਜਾ, ਇਲੈਕਟ੍ਰਾਨਿਕਸ ਅਤੇ ਡਿਫ੍ਰੈਂਸ। ਹੁਣ ਤੱਕ ਚੀਨ ਇਸ ਖੇਤਰ ਵਿਚ ਦੁਨੀਆ ਦਾ ਸਭ ਤੋਂ ਵੱਡਾ ਸਪਲਾਇਰ ਰਿਹਾ ਹੈ ਪਰ ਜਦੋਂ ਚੀਨ ਨੇ ਇਸ ਦਾ ਨਿਰਯਾਤ ਘਟਾ ਦਿੱਤਾ ਤਾਂ ਭਾਰਤ ਸਣੇ ਕਈ ਦੇਸ਼ਾਂ ਨੂੰ ਕੱਚੇ ਮਾਲ ਦੀ ਘਾਟ ਦਾ ਸਾਹਮਣਾ ਕਰਨਾ ਪਿਆ। ਭਾਰਤ ਸਰਕਾਰ ਚਾਹੁੰਦੀ ਹੈ ਕਿ ਇਨ੍ਹਾਂ ਜ਼ੂਰਰੀ ਮੈਗਨੇਸਟ ਦੀ ਪ੍ਰੋਡਕਸ਼ਨ ਦੇਸ਼ ਦੇ ਅੰਦਰ ਹੀ ਕੀਤੀ ਜਾਵੇ, ਤਾਂਕਿ ਵਿਦੇਸ਼ੀ ਨਿਰਭਰਤਾ ਘੱਟ ਹੋਵੇ ਅਤੇ ਉਦਯੋਗ ਨੂੰ ਨਿਰੰਤਰ ਸਪਲਾਈ ਮਿਲਦੀ ਰਹੇ।

ਇਸ ਮਿਸ਼ਨ 'ਚ India Rare Earth Limited (IREL) ਦੀ ਅਹਿਮ ਭੂਮਿਕਾ ਹੋਵੇਗੀ। ਰਿਪੋਰਟ ਦੇ ਅਨੁਸਾਰ, ਇਹ ਸਰਕਾਰੀ ਕੰਪਨੀ ਘਰੇਲੂ ਕੰਪਨੀਆਂ ਨੂੰ ਲਗਭਗ 500 ਟਨ ਕੱਚਾ ਮਾਲ ਸਿੱਧਾ ਸਪਲਾਈ ਕਰੇਗੀ, ਤਾਂ ਜੋ ਉਤਪਾਦਨ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਦੇਸ਼ ਵਿੱਚ ਉਦਯੋਗ ਸੁਚਾਰੂ ਢੰਗ ਨਾਲ ਚੱਲਦਾ ਰਹੇ। ਸਿਰਫ਼ ਚੁੰਬਕ ਹੀ ਨਹੀਂ ਸਰਕਾਰ ਹੋਰ ਦੁਰਲੱਭ ਧਰਤੀ ਦੇ ਖਣਿਜਾਂ ਲਈ ਵੀ ਇੱਕ ਵੱਖਰੀ ਯੋਜਨਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇੱਕ ਰਿਪੋਰਟ ਦੇ ਅਨੁਸਾਰ, ਇਸ ਲਈ 3500 ਤੋਂ 5000 ਕਰੋੜ ਰੁਪਏ ਦੇ ਨਿਵੇਸ਼ ਦੀ ਸੰਭਾਵਨਾ ਹੈ। ਇਸ ਸਮੇਂ, ਸਰਕਾਰ ਆਪਣਾ ਅੰਦਰੂਨੀ ਮੁਲਾਂਕਣ ਕਰ ਰਹੀ ਹੈ, ਜਿਸ ਤੋਂ ਬਾਅਦ ਇਹ ਯੋਜਨਾ ਵੀ ਜਲਦੀ ਹੀ ਲਾਗੂ ਕੀਤੀ ਜਾਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ