Monday, August 03, 2026
BREAKING
ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ ਰਿਜੈਕਸ਼ਨ ਤੋਂ ਡਰਨਾ ਨਹੀਂ, ਸਗੋਂ ਉਸ ਤੋਂ ਸਿੱਖਣਾ ਚਾਹੀਦਾ ਹੈ: ਕ੍ਰਾਂਤੀ ਪ੍ਰਕਾਸ਼ ਝਾਅ ਮਿਰਜ਼ਾਪੁਰ: ਦਿ ਮੂਵੀ ਦਾ ਪਹਿਲਾ ਗਾਣਾ "ਦੋ ਨੰਬਰੀ," ਰਿਲੀਜ਼ CWG 2026: ਅਲਵਿਦਾ ਗਲਾਸਗੋ! 2030 'ਚ ਅਹਿਮਦਾਬਾਦ 'ਚ ਸ਼ਤਾਬਦੀ ਰਾਸ਼ਟਰਮੰਡਲ ਖੇਡਾਂ 'ਚ ਹੋਵੇਗੀ ਮੁਲਾਕਾਤ ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ ਸ਼ੁਭਾਦੀਪ ਘੋਸ਼ ਨੂੰ ਭਾਰਤੀ ਪੁਰਸ਼ ਟੀਮ ਦਾ ਫੀਲਡਿੰਗ ਕੋਚ ਨਿਯੁਕਤ ਕੀਤਾ ਗਿਆ ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ

ਪੰਜਾਬ

ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ

21 ਅਗਸਤ, 2025 04:17 PM

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿਚ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਦੇ 107 ਪਿੰਡਾਂ ਨੂੰ ਇਕ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਪ੍ਰੋਗਰਾਮ ਅਪ੍ਰੈਲ 2025 ਵਿਚ ਸ਼ੁਰੂ ਕੀਤਾ ਗਿਆ ਸੀ ਅਤੇ ਵਿੱਤੀ ਸਾਲ 2028-29 ਤੱਕ ਜਾਰੀ ਰਹੇਗਾ। ਪ੍ਰੋਗਰਾਮ ਅਧੀਨ ਰੁਜ਼ਗਾਰ ਦੇ ਮੌਕੇ ਸਿਰਜਣਾ, ਸੜਕਾਂ, ਸਿਹਤ ਸਹੂਲਤਾਂ ਸਮੇਤ ਪਿੰਡ ਦਾ ਬੁਨਿਆਦੀ ਢਾਂਚਾ, ਵਿੱਤੀ ਸੁਧਾਰ, ਨੌਜਵਾਨਾਂ ਦਾ ਸਸ਼ਕਤੀਕਰਨ ਅਤੇ ਹੁਨਰ ਵਿਕਾਸ ਅਤੇ ਸਹਿਕਾਰੀ ਸਭਾਵਾਂ ਦਾ ਵਿਕਾਸ ਸ਼ਾਮਲ ਹੈ। ਇਹ ਗੱਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਬੁੱਧਵਾਰ ਨੂੰ ਰਾਜ ਸਭਾ ਵਿਚ ਪੰਜਾਬ ਦੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕਹੀ।

ਇਸ ਯੋਜਨਾ ਵਿਚ ਸ਼ਾਮਲ ਕੁੱਲ੍ਹ 107 ਪਿੰਡਾਂ ਵਿਚੋਂ, 25 ਪਿੰਡ ਅੰਮ੍ਰਿਤਸਰ ਦੇ, 24 ਤਰਨਤਾਰਨ, 15 ਫਾਜ਼ਿਲਕਾ, 17 ਫਿਰੋਜ਼ਪੁਰ, 19 ਗੁਰਦਾਸਪੁਰ, 7 ਪਿੰਡ ਪਠਾਨਕੋਟ ਦੇ ਸ਼ਾਮਲ ਹਨ। ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ-II (VVP-II) ਨੂੰ ਇਕ ਕੇਂਦਰੀ ਸੈਕਟਰ ਸਕੀਮ ਵਜੋਂ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦਾ ਕੁੱਲ ਖਰਚਾ ਵਿੱਤੀ ਸਾਲ 2028-29 ਤੱਕ 6,839 ਕਰੋੜ ਰੁਪਏ ਹੈ, ਜੋ ਕਿ ਅੰਤਰਰਾਸ਼ਟਰੀ ਜ਼ਮੀਨੀ ਸਰਹੱਦਾਂ (ILBs) ਦੇ ਨਾਲ ਲੱਗਦੇ ਬਲਾਕਾਂ ਵਿਚ ਸਥਿਤ ਪਛਾਣੇ ਗਏ ਪਿੰਡਾਂ ਦੇ ਵਿਆਪਕ ਵਿਕਾਸ ਲਈ ਹੈ, ਜੋ ਕਿ VVP-I ਦੇ ਅਧੀਨ ਪਹਿਲਾਂ ਹੀ ਕਵਰ ਕੀਤੇ ਗਏ ਉੱਤਰੀ ਸਰਹੱਦ ਦੇ ਪਿੰਡਾਂ ਤੋਂ ਵੱਖਰਾ ਹੈ।

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿਚ ਸਵਾਲ ਪੁੱਛਿਆ ਸੀ ਕਿ ਕੀ ਪੰਜਾਬ ਦੇ ਕਿਸੇ ਪਿੰਡ ਨੂੰ ਸਰਹੱਦੀ ਖੇਤਰਾਂ ਦੇ ਵਿਕਾਸ ਦੇ ਉਦੇਸ਼ ਨਾਲ ਬਣਾਏ ਗਏ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਇਸ ਲਾਗੂ ਕਰਨ ਦੀ ਮੌਜੂਦਾ ਸਥਿਤੀ ਅਤੇ ਪੰਜਾਬ ਲਈ ਅਲਾਟ ਕੀਤੇ ਗਏ ਬਜਟ ਬਾਰੇ ਵੀ ਵੇਰਵੇ ਮੰਗੇ ਗਏ ਸਨ। ਇਸ ਦੇ ਜਵਾਬ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਉਕਤ ਜਾਣਕਾਰੀ ਸਾਂਝੀ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ