ਮੋਹਾਲੀ : ਇੱਥੇ ਸੀ. ਆਈ. ਏ. ਸਟਾਫ਼ ਮੋਹਾਲੀ ਵੱਲੋਂ 10 ਜੁਲਾਈ ਨੂੰ ਫ਼ਿਰੌਤੀ ਲਈ ਇੱਕ ਵਿਅਕਤੀ ਦੇ ਦਫ਼ਤਰ 'ਤੇ ਹਮਲਾ ਕਰਨ ਦੇ ਮਾਮਲੇ ਅੱਜ ਵੱਡ ਐਨਕਾਊਂਟਰ ਕੀਤਾ ਗਿਆ। ਸੀ. ਆਈ. ਏ. ਸਟਾਫ਼ ਨੇ ਅੱਜ ਚੱਪੜਚਿੜੀ ਦੇ ਕੋਲ ਬੱਬਰ ਖਾਲਸਾ ਨਾਲ ਸਬੰਧਿਤ ਇੱਕ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰ ਲਿਆ ਗਿਆ ਹੈ। ਇਸ ਮੁਕਾਬਲੇ ਦੌਰਾਨ ਵਰ੍ਹਦੇ ਮੀਂਹ 'ਚ ਦੋਹਾਂ ਪਾਸਿਓਂ ਤਾੜ-ਤਾੜ ਗੋਲੀਆਂ ਚੱਲੀਆਂ। ਮੁਲਜ਼ਮ ਗੁਰਪ੍ਰੀਤ ਗੋਪੀ ਵੱਲੋਂ ਪਹਿਲਾਂ ਪੁਲਸ 'ਤੇ ਫਾਇਰਿੰਗ ਕੀਤੀ ਗਈ।
ਇਸ ਦੌਰਾਨ ਜਵਾਬੀ ਕਾਰਵਾਈ 'ਚ ਉਹ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਐੱਸ. ਪੀ. ਡੀ ਸੌਰਵ ਜਿੰਦਲ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ 'ਚ ਤਿੰਨ ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦੋਂ ਕਿ ਚੌਥੇ ਮੁਲਜ਼ਮ ਦੀ ਉਹ ਭਾਲ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਬੱਬਰ ਖਾਲਸਾ ਦਾ ਨਾਂ ਲੈ ਕੇ ਸ਼ਿਕਾਇਤ ਕਰਤਾ ਨੂੰ ਪਹਿਲਾਂ ਧਮਕੀ ਦਿੱਤੀ ਗਈ ਸੀ ਕਿ ਉਹ ਫ਼ਿਰੌਤੀ ਦੇਵੇ, ਜਦੋਂ ਫ਼ਿਰੌਤੀ ਦੇ ਪੈਸੇ ਨਾ ਦਿੱਤੇ ਗਏ ਤਾਂ ਮੁਲਜ਼ਮਾਂ ਵੱਲੋਂ ਉਸ ਦੇ ਦਫ਼ਤਰ ਦੇ ਬਾਹਰ ਫਾਇਰਿੰਗ ਕੀਤੀ ਗਈ ਸੀ।