Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਮੋਹਾਲੀ ਜ਼ਿਲੇ ਦੇ ਵਸਨੀਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ ਸੀ ਐਮ ਦੀ ਯੋਗਸ਼ਾਲਾ-ਐਸ.ਡੀ.ਐਮ. ਦਿਵਿਆ ਪੀ

27 ਮਈ, 2025 04:28 PM

ਖਰੜ - ਪ੍ਰੀਤ ਪੱਤੀ

ਐਸ.ਡੀ.ਐਮ. ਖਰੜ ਦਿਵਿਆ ਪੀ ਵੱਲੋਂ ਦੱਸਿਆ ਗਿਆ ਕਿ ਐੱਸ.ਏ.ਐੱਸ. ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨ ਮੋਹਾਲੀ ਜ਼ਿਲ੍ਹੇ ਦੇ ਵਸਨੀਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ। ਸੀ.ਐਮ. ਦੀ ਯੋਗਸ਼ਾਲਾ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਹਰ ਰੋਜ਼ ਇਸ ਯੋਗਸ਼ਾਲਾ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜਿਥੇ ਲੋਕਾਂ ਨੂੰ ਆਪਣੀਆਂ ਛੋਟੀਆਂ ਛੋਟੀਆਂ ਸਿਹਤ ਸਮੱਸਿਆਵਾਂ ਲਈ ਹਸਪਤਾਲ ਜਾਣਾ ਪੈਂਦਾ ਸੀ, ਹੁਣ ਯੋਗ ਅਭਿਆਸ ਨਾਲ ਲੋਕਾਂ ਵੱਲੋਂ ਕਈ ਸਿਹਤ ਸਮੱਸਿਆਵਾਂ ਤੋਂ ਨਿਜਾਤ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲਦੀ ਜੀਵਨ ਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ।

ਯੋਗਾ ਟ੍ਰੇਨਰ ਕਵਿਤਾ ਨਰਵਾਲ ਨੇ ਦੱਸਿਆ ਕਿ ਉਸ ਵੱਲੋਂ ਨਿਊ ਚੰਡੀਗੜ੍ਰ, ਮੋਹਾਲੀ ਵਿਖੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹ ਆਪਣੀ ਪਹਿਲੀ ਅਤੇ ਦੂਸਰੀ ਕਲਾਸ ਅੰਬਿਕਾ ਫੋਰੈਂਸਿਕ ਪਾਰਕ ਓਮੈਕ, ਨਿਊ ਚੰਡੀਗੜ੍ਹ ਵਿਖੇ ਸਵੇਰੇ 5.30 ਤੋਂ 6.30 ਵਜੇ ਤੱਕ ਅਤੇ ਸਵੇਰੇ 6.35 ਤੋਂ 7.35 ਵਜੇ ਤੱਕ, ਤੀਸਰੀ ਕਲਾਸ ਅੰਬ੍ਰਿਸ਼ੀਆ ਪਾਰਕ ਓਮੈਕਸ, ਨਿਊ ਚੰਡੀਗੜ੍ਹ, ਵਿਖੇ ਸਵੇਰੇ 7.45 ਤੋਂ 8.45 ਵਜੇ ਤੱਕ, ਚੌਥੀ ਕਲਾਸ ਅੰਬਿਕਾ ਫੋਰੈਂਸਿਕ ਪਾਰਕ ਓਮੈਕਸ, ਨਿਊ ਚੰਡੀਗੜ੍ਹ ਵਿਖੇ ਬਾਅਦ ਦੁਪਿਹਰ 4.00 ਤੋਂ 5.00 ਵਜੇ ਤੱਕ, ਪੰਜਵੀਂ ਕਲਾਸ ਅੰਬ੍ਰਿਸ਼ੀਆ ਪਾਰਕ ਓਮੈਕਸ, ਨਿਊ ਚੰਡੀਗੜ੍ਹ ਵਿਖੇ ਸ਼ਾਮ 5.10 ਤੋਂ 6.10 ਵਜੇ ਤੱਕ ਅਤੇ ਛੇਵੀਂ ਕਲਾਸ ਸਿਲਵਰ ਜਿਮ ਪਾਰਕ ਓਮੈਕਸ, ਨਿਊ ਚੰਡੀਗੜ੍ਹ ਵਿਖੇ ਸ਼ਾਮ 6: 15 ਤੋਂ 7:15 ਵਜੇ ਤੱਕ ਲਗਾਈ ਜਾਂਦੀ ਹੈ।
ਯੋਗਾ ਟ੍ਰੇਨਰ ਕਵਿਤਾ ਨਰਵਾਲ ਜੋ ਕਿ ਨਿਊ ਚੰਡੀਗੜ੍ਹ ਵਿੱਚ ਸੈਸ਼ਨਾਂ ਦਾ ਆਯੋਜਨ ਕਰ ਰਹੀ ਹੈ, ਨੇ ਦੱਸਿਆ ਕਿ ਸ਼ਹਿਰ ਨਿਵਾਸੀ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ਤੇ ਸੰਪਰਕ ਕਰਕੇ, ਉਹ ਲੋਕ, ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਵਿਤਾ ਨੇ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਫ਼ੀਸ ਨਹੀਂ ਲਈ ਜਾਂਦੀ।
ਉਸ ਵੱਲੋਂ ਰੋਜ਼ਾਨਾ ਲਗਾਏ ਜਾਂਦੇ ਸ਼ੈਸ਼ਨਾਂ ਵਿੱਚ ਲਗਪਗ 134 ਦੇ ਕਰੀਬ ਭਾਗੀਦਾਰਾਂ ਵੱਲੋਂ ਹਿੱਸਾ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੋਗ-ਆਸਣਾਂ ਵਿੱਚ ਇੱਕ ਸਿਹਤਮੰਦ ਜੀਵਨ ਜਿਊਣ ਲਈ ਰੋਜ਼ਾਨਾ ਕਸਰਤ ਕਰਕੇ ਮਨੁੱਖੀ ਸਰੀਰ ਦੀ ਸਰੀਰਕ ਤੰਦਰੁਸਤੀ ਨੂੰ ਬਹਾਲ ਕਰਨ ਦੀ ਜਾਦੂਈ ਸ਼ਕਤੀ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਿਹਤ ਲਾਭ ਲੈਣ ਦੀ ਅਪੀਲ ਕੀਤੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ