Monday, April 13, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

26 ਫ਼ਰਵਰੀ, 2026 05:33 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਫੇਜ਼-4 ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਤੋਂ 7ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤਾਂ ਲਈ ਤੀਰਥ ਯਾਤਰਾ ਦੀ 7ਵੀਂ ਬੱਸ ਰਵਾਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਬਹੁਤ ਸੰਤੁਸ਼ਟੀ ਅਤੇ ਖੁਸ਼ੀ ਮਹਿਸੂਸ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਦੋ ਰਾਤਾਂ ਅਤੇ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਹਘਾ ਬਾਰਡਰ, ਜਲ੍ਹਿਆਂਵਾਲਾ ਬਾਗ਼ ਅਤੇ ਰਾਮ ਤੀਰਥ ਵਾਲਮੀਕ ਮੰਦਰ ਜਾ ਕੇ ਵਾਪਸ ਪਰਤਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਯਾਤਰਾ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੋਕ ਸੇਵਾ ਲਈ ਹੋਰ ਤਾਕਤ ਬਖ਼ਸ਼ੀ ਜਾਵੇ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੇ ਕਾਰਡ ਬਣਾਉਣ ਦਾ ਕੰਮ ਵੱਡੇ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਬਰ ਅਤੇ ਸੰਤੋਖ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸਹਿਯੋਗ ਕਰਨ, ਕਿਉਂਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਹਰ ਯੋਗ ਵਿਅਕਤੀ ਦਾ ਕਾਰਡ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਰਸੋਈ ਘਰ ਯੋਜਨਾ ਰਾਹੀਂ ਲਗਭਗ 40 ਲੱਖ ਪਰਿਵਾਰਾਂ ਨੂੰ ਆਟਾ, ਦਾਲ ਅਤੇ ਹੋਰ ਘਰੇਲੂ ਸਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਭਰ ਵਿੱਚ 3500 ਤੋਂ ਵੱਧ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 35 ਮੈਦਾਨ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਬਣ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਨਹਿਰੀ ਪਾਣੀ ਆਮ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਨਾਲ ਖੇਤੀਬਾੜੀ ਖੇਤਰ ਨੂੰ ਵੱਡਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਲਗਭਗ ਪੂਰਾ ਕਰ ਦਿੱਤਾ ਹੈ ਅਤੇ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਭੇਜਣ ਸਬੰਧੀ ਗਰੰਟੀ ਨੂੰ ਵੀ ਆਉਣ ਵਾਲੇ ਬਜਟ ਵਿੱਚ ਲਾਗੂ ਕੀਤਾ ਜਾਵੇਗਾ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਆਪ ਫੈਸਲਾ ਕਰਨਗੇ ਕਿ ਕਿਹੜੀ ਸਰਕਾਰ ਨੇ ਸਭ ਤੋਂ ਵੱਧ ਲੋਕ ਭਲਾਈ ਦੇ ਕੰਮ ਕੀਤੇ ਹਨ।

ਇਸ ਮੌਕੇ ਸਟੇਟ ਐਵਾਰਡੀ ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਗੁਰਮੁਖ ਸਿੰਘ ਸੋਹਲ, ਅਮਰਜੀਤ ਸਿੰਘ, ਹਰਭਜਨ ਸਿੰਘ, ਗੁਰਵਿੰਦਰ ਸਿੰਘ ਪਿੰਕੀ, ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਬਲਵਿੰਦਰ ਸਿੰਘ, ਗੁਰਦਿਆਲ ਸਿੰਘ ਢਿੱਲੋਂ, ਸਰਬਜੀਤ ਸਿੰਘ ਅਤੇ ਦਿਆਲ ਸਿੰਘ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ