Wednesday, October 21, 2026
BREAKING
• ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ • ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ • ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ • ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ • ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ • ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ • ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ • ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ • ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ • ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਪੰਜਾਬ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

21 ਅਕਤੂਬਰ, 2026 07:31 PM

ਖਰੜ (ਐਸ.ਏ.ਐਸ. ਨਗਰ) (ਪ੍ਰੀਤ ਪੱਤੀ) : ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਸ਼ਸ਼ੀਨਾਥ ਕੁਮਾਰ (26) ਪੁੱਤਰ ਮਧੂ ਸੂਦਨ ਸਰਨ, ਵਾਸੀ ਪਿੰਡ ਦਰਿਆਪੁਰ, ਜ਼ਿਲ੍ਹਾ ਨਾਲੰਦਾ, ਬਿਹਾਰ, ਹਾਲ ਵਾਸੀ ਪਿੰਡ ਭੁੱਡ, ਜ਼ਿਲ੍ਹਾ ਸੋਲਨ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।

ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ, ਸ੍ਰੀ ਵਰੁਣ ਸ਼ਰਮਾ ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕਪਤਾਨ ਪੁਲਿਸ (ਆਪਰੇਸ਼ਨ) ਸ੍ਰੀ ਆਕਾਸ਼ਦੀਪ ਔਲਖ ਪੀ.ਪੀ.ਐੱਸ., ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸ੍ਰੀ ਸੌਰਵ ਜਿੰਦਲ ਪੀ.ਪੀ.ਐੱਸ. ਅਤੇ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸ੍ਰੀ ਰਾਜਨ ਪਰਮਿੰਦਰ ਸਿੰਘ ਪੀ.ਪੀ.ਐੱਸ. ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਆਪਰੇਸ਼ਨ ਸੈੱਲ ਮੋਹਾਲੀ ਦੀ ਟੀਮ ਵੱਲੋਂ ਅਮਲ ਵਿੱਚ ਲਿਆਂਦੀ ਗਈ।

ਪੁਲਿਸ ਅਨੁਸਾਰ, ਮਿਤੀ 20 ਅਕਤੂਬਰ 2026 ਨੂੰ ਆਪਰੇਸ਼ਨ ਸੈੱਲ ਮੋਹਾਲੀ ਦੀ ਟੀਮ ਅਰਿਸਟਾ ਪੈਲੇਸ, 200 ਫੁੱਟਾ ਰੋਡ, ਸੰਨੀ ਇਨਕਲੇਵ, ਖਰੜ ਨੇੜੇ ਮੌਜੂਦ ਸੀ। ਇਸ ਦੌਰਾਨ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਸ਼ਸ਼ੀਨਾਥ ਕੁਮਾਰ ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਗੋਪਾਲ ਸਵੀਟਸ, ਕੇ.ਐੱਫ.ਸੀ. ਕੱਟ, ਖਰੜ ਨੇੜੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਥਾਣਾ ਸਦਰ ਖਰੜ ਵਿਖੇ ਮੁਕੱਦਮਾ ਨੰਬਰ 482, ਮਿਤੀ 20 ਅਕਤੂਬਰ 2026, ਅਧੀਨ ਧਾਰਾ 25, 54, 59 ਆਰਮਜ਼ ਐਕਟ ਦਰਜ ਕੀਤਾ ਗਿਆ। ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ .32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ।

ਪੁਲਿਸ ਦੇ ਮੁੱਢਲੇ ਵੇਰਵਿਆਂ ਅਨੁਸਾਰ, ਮੁਲਜ਼ਮ ਬੀ.ਐੱਸ.ਸੀ. ਸਾਇੰਸ ਦੀ ਪੜ੍ਹਾਈ ਕਰ ਚੁੱਕਾ ਹੈ ਅਤੇ ਅਣਵਿਆਹਿਆ ਹੈ। ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮੁਕੱਦਮਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਉਸ ਕੋਲੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖਰੀਦਣ ਦੇ ਮਕਸਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਗੋਲਡੀ ਵੱਲੋਂ ਖਰੜ ਹਲਕੇ ਦੇ ਚਾਰ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐੱਮ.ਪੀ. ਲੈਡ ਸਕੀਮ ਤਹਿਤ ਪਿੰਡ ਸਿਸਵਾਂ ਨੂੰ ਵਾਟਰ ਟੈਂਕਰ ਮੁਹੱਈਆ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ