Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ ਦੀ ਵਿਕਰੀ 56.28 ਲੱਖ ਤੋਂ ਪਾਰ

15 ਜੁਲਾਈ, 2026 07:11 PM

ਚਾਲੂ ਮਾਲੀ ਸਾਲ 2026-27 ਦੀ ਪਹਿਲੀ ਤਿਮਾਹੀ ’ਚ ਯਾਤਰੀ ਕਾਰਾਂ ਦੀ ਥੋਕ ਵਿਕਰੀ 25.90 ਫੀਸਦੀ ਵਧ ਕੇ ਰਿਕਾਰਡ 12,73,811 ਇਕਾਈ ’ਤੇ ਪਹੁੰਚ ਗਈ। ਸਿਆਮ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੱਛਮੀ ਏਸ਼ੀਆ ਜੰਗ ਤੋਂ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਮਜ਼ਬੂਤ ਘਰੇਲੂ ਮੰਗ ਕਾਰਨ ਇਹ ਵਾਧਾ ਦਰਜ ਕੀਤਾ ਗਿਆ ਹੈ।

ਸੋਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ਼ (ਸਿਆਮ) ਨੇ ਕਿਹਾ ਕਿ ਮਾਲੀ ਸਾਲ 2025-26 ਦੀ ਪਹਿਲੀ (ਅਪ੍ਰੈਲ-ਜੂਨ) ਤਿਮਾਹੀ ’ਚ ਯਾਤਰੀ ਕਾਰਾਂ ਦੀ ਥੋਕ ਵਿਕਰੀ 10,11,884 ਇਕਾਈ ਰਹੀ ਸੀ। ਇਸ ਤੋਂ ਪਹਿਲਾਂ, 2024-25 ਦੀ ਅਪ੍ਰੈਲ-ਜੂਨ ਤਿਮਾਹੀ ’ਚ ਰਿਕਾਰਡ ਲੱਗਭਗ 10.3 ਲੱਖ ਕਾਰਾਂ ਦੀ ਵਿਕਰੀ ਦਰਜ ਕੀਤੀ ਗਈ ਸੀ।

ਟੂ-ਵ੍ਹੀਲਰਜ਼ ਦੀ ਥੋਕ ਵਿਕਰੀ 20.3 ਫੀਸਦੀ ਵਧੀ
ਸਿਆਮ ਨੇ ਦੱਸਿਆ ਕਿ ਪਹਿਲੀ ਤਿਮਾਹੀ ’ਚ ਟੂ-ਵ੍ਹੀਲਰਜ਼ ਦੀ ਥੋਕ ਵਿਕਰੀ 20.3 ਫੀਸਦੀ ਵਧ ਕੇ 56,28,675 ਇਕਾਈ ਰਹੀ, ਜੋ ਇਕ ਸਾਲ ਪਹਿਲਾਂ ਦੀ ਇਸੇ ਮਿਆਦ ’ਚ 46,77,990 ਇਕਾਈ ਸੀ। ਇਨ੍ਹਾਂ ਤੋਂ ਇਲਾਵਾ, ਥ੍ਰੀ-ਵ੍ਹੀਲਰਜ਼ ਥੋਕ ਵਿਕਰੀ ਵੀ ਪਹਿਲੀ ਤਿਮਾਹੀ ’ਚ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 2,14,339 ਇਕਾਈ ’ਤੇ ਪਹੁੰਚ ਗਈ। ਇਹ ਪਿਛਲੇ ਮਾਲੀ ਸਾਲ ਦੀ ਇਸੇ ਮਿਆਦ ਦੀ 1,65,211 ਇਕਾਈ ਦੇ ਮੁਕਾਬਲੇ 29.7 ਫੀਸਦੀ ਜ਼ਿਆਦਾ ਹੈ। ਮਾਲੀ ਸਾਲ 2026-27 ਦੀ ਪਹਿਲੀ ਤਿਮਾਹੀ ’ਚ ਕਮਰਸ਼ੀਅਲ ਗੱਡੀਆਂ ਦੀ ਵਿਕਰੀ ਵੀ ਰਿਕਾਰਡ 2.65 ਲੱਖ ਯੂਨਿਟ ਰਹੀ, ਜੋ ਪਿਛਲੇ ਸਾਲ ਦੀ ਇਸੇ ਤਿਮਾਹੀ ਦੇ ਮੁਕਾਬਲੇ 18.3 ਫੀਸਦੀ ਜ਼ਿਆਦਾ ਹੈ।

ਫਿਲਹਾਲ ਖਪਤਕਾਰ ਧਾਰਨਾ ਅਤੇ ਮੰਗ ਸਥਿਰ
ਸਿਆਮ ਦੇ ਪ੍ਰਧਾਨ ਸ਼ੈਲੇਸ਼ ਚੰਦਰਾ ਨੇ ਕਿਹਾ, ‘‘ਪੱਛਮੀ ਏਸ਼ੀਆ ’ਚ ਤਣਾਅ ਤੋਂ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਮਾਲੀ ਸਾਲ 2026-27 ਦੀ ਪਹਿਲੀ ਤਿਮਾਹੀ ’ਚ ਸਾਰੇ ਵਾਹਨ ਵਰਗ ਦਾ ਮਜ਼ਬੂਤ ਪ੍ਰਦਰਸ਼ਨ ਘਰੇਲੂ ਮੰਗ ਦੇ ਸਮਰਥਨ, ਜੀ. ਐੱਸ. ਟੀ. ਦੀਆਂ ਘੱਟ ਦਰਾਂ, ਵਿੱਤਪੋਸ਼ਣ ਲਾਗਤ ’ਚ ਨਰਮੀ, ਘੱਟ ਆਧਾਰ ਪ੍ਰਭਾਵ ਅਤੇ ਨਵੇਂ ਮਾਡਲਾਂ ਦੀ ਪੇਸ਼ਕਸ਼ ਦਾ ਨਤੀਜਾ ਹੈ।’’ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਖਪਤਕਾਰ ਧਾਰਨਾ ਅਤੇ ਮੰਗ ਸਥਿਰ ਬਣੀ ਹੋਈ ਹੈ ਪਰ ਉਦਯੋਗ ਨੇ ਖੇਤੀਬਾੜੀ ਉਤਪਾਦਨ ਅਤੇ ਪੇਂਡੂ ਮੰਗ ’ਤੇ ਸੰਭਾਵੀ ਅਸਰ ਨੂੰ ਦੇਖਦੇ ਹੋਏ ਭੂ-ਸਿਆਸੀ ਘਟਨਾਚੱਕਰ ਅਤੇ ਮਾਨਸੂਨ ਦੀ ਤਰੱਕੀ ’ਤੇ ਕਰੀਬੀ ਨਜ਼ਰ ਬਣਾਈ ਹੋਈ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ