'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 113ਵੇਂ ਦਿਨ ਪੰਜਾਬ ਪੁਲਸ ਨੇ ਐਤਵਾਰ ਨੂੰ 151 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 533 ਗ੍ਰਾਮ ਹੈਰੋਇਨ, 2.8 ਕਿੱਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 18,719 ਹੋ ਗਈ ਹੈ।
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 1500 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬਾ ਭਰ ’ਚ 523 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਕਾਰਨ ਸੂਬੇ ਭਰ ’ਚ 98 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਆਪ੍ਰੇਸ਼ਨ ਦੌਰਾਨ 502 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ। ਮੁਹਿੰਮ ਤਹਿਤ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਰਾਜ਼ੀ ਕੀਤਾ ਗਿਆ।