Saturday, April 11, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਬਾਜ਼ਾਰ

ਯੂਰਪੀ ਸੰਘ ਨੇ ਨਿਰਯਾਤ ਲਈ 102 ਹੋਰ ਭਾਰਤੀ ਸਮੁੰਦਰੀ ਉਤਪਾਦ ਇਕਾਈਆਂ ਨੂੰ ਦਿੱਤੀ ਮਨਜ਼ੂਰੀ

10 ਸਤੰਬਰ, 2025 01:39 PM

ਨਵੀਂ ਦਿੱਲੀ : ਯੂਰਪੀ ਸੰਘ (ਈਯੂ) ਨੇ ਭਾਰਤ ਤੋਂ 102 ਵਾਧੂ ਸਮੁੰਦਰੀ ਉਤਪਾਦ ਇਕਾਈਆਂ ਨੂੰ ਨਿਰਯਾਤ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਇਹ ਉਤਪਾਦ ਇਕਾਈਆਂ ਯੂਰਪੀ ਸੰਘ ਨੂੰ ਸਪਲਾਈ ਕਰਨ ਦੇ ਯੋਗ ਹੋ ਗਈਆਂ ਹਨ। ਯੂਰਪੀ ਸੰਘ ਦੇਸ਼ ਦਾ ਦੂਜਾ ਸਭ ਤੋਂ ਵੱਡੀ ਸਮੁੰਦਰੀ ਭੋਜਨ ਨਿਰਯਾਤ ਸਥਾਨ ਹੈ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ, ਕੁੱਲ 604 ਭਾਰਤੀ ਇਕਾਈਆਂ ਯੂਰਪੀ ਸੰਘ ਵਲੋਂ ਸੁਚੀਬੱਧ ਹੋ ਗਈਆਂ ਹਨ। ਅਧਿਕਾਰੀ ਨੇ ਕਿਹਾ,''ਇਸ ਕਦਮ ਨਾਲ ਯੂਰਪੀ ਸੰਘ ਨੂੰ ਭਾਰਤ ਦੇ ਸਮੁੰਦਰੀ ਭੋਜਨ ਨਿਰਯਾਤ ਨੂੰ ਉਤਸ਼ਾਹ ਮਿਲੇਗਾ। ਇਸ ਨਾਲ ਸਾਡੇ ਸਮੁੰਦਰੀ ਭੋਜਨ ਨਿਰਯਾਤ 'ਚ ਲਗਭਗ 20 ਫੀਸਦੀ ਦਾ ਵਾਧਾ ਹੋਣ ਦੀ ਉਮੀਦ ਹੈ।'' ਵਿੱਤ ਸਾਲ 2023-24 'ਚ ਯੂਰਪੀ ਸੰਘ ਨੂੰ ਭਾਰਤ ਦਾ ਸਮੁੰਦਰੀ ਭੋਜਨ ਨਿਰਯਾਤ 1.1 ਅਰਬ ਡਾਲਰ ਦਾ ਹੋਇਆ ਸੀ।

ਇਹ ਘਟਨਾਕ੍ਰਮ ਭਾਰਤ ਦੇ ਝੀਂਗਾ ਮੱਛੀ ਨਿਰਯਾਤ ਨੂੰ ਵਿਭਿੰਨ ਬਣਾਉਣ ਲਈ ਵੀ ਮਹੱਤਵਪੂਰਨ ਹੈ, ਜੋ ਅਮਰੀਕਾ ਵਲੋਂ ਲਗਾਏ ਗਏ 50 ਫੀਸਦੀ ਦੇ ਭਾਰੀ ਡਿਊਟੀ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਇਕਾਈਆਂ ਨੂੰ ਯੂਰਪੀ ਸੰਘ ਵਲੋਂ ਸੁਚੀਬੱਧ ਕਰਨਾ ਭਾਰਤ ਦੀ ਲੰਬੇ ਸਮੇਂ ਤੋਂ ਪੈਂਡਿੰਗ ਮੰਗ ਸੀ। ਅਮਰੀਕਾ, ਯੂਰਪੀ ਸੰਘ, ਚੀਨ, ਜਾਪਾਨ, ਵੀਅਤਨਾਮ ਅਤੇ ਥਾਈਲੈਂਡ, ਭਾਰਤ ਦੇ ਪ੍ਰਮੁੱਖ ਸਮੁੰਦਰੀ ਭੋਜਨ ਨਿਰਯਾਤ ਸਥਾਨ ਹਨ। ਅਧਿਕਾਰੀ ਨੇ ਕਹਿਾ,''ਇਹ ਸੂਚੀਕਰਨ ਸਾਡੇ ਨਿਰਯਾਤ ਨੂੰ ਉਤਸ਼ਾਹ ਦੇਣ ਲਈ ਇਕ ਮਹੱਤਵਪੂਰਨ ਕਦਮ ਹੈ। ਇਹ ਇਸ ਗੱਲ ਦਾ ਵੀ ਸਬੂਤ ਹੈ ਕਿ ਸਾਡੀਆਂ ਇਕਾਈਆਂ ਉੱਚ ਮਿਆਰਾਂ ਨੂੰ ਬਣਾਏ ਰੱਖ ਰਹੀਆਂ ਹਨ।'' ਵਿੱਤ ਸਾਲ 2024-25 'ਚ ਭਾਰਤ ਦਾ ਝੀਂਗਾ ਨਿਰਯਾਤ 4.88 ਅਰਬ ਡਾਲਰ ਦਾ ਸੀ, ਜੋ ਕੁੱਲ ਸਮੁੰਦਰੀ ਭੋਜਨ ਨਿਰਯਾਤ ਦਾ 66 ਫੀਸਦੀ ਸੀ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!