Wednesday, November 11, 2026
BREAKING
• ਢਾਕਾ ਦੇ ਇਲਾਕਿਆਂ ਨੂੰ ਦਿੱਲੀ ਦਾ ਦੱਸ ਕੇ ਭਾਰਤ ਨੂੰ ਬਦਨਾਮ ਕਰ ਰਿਹਾ ਚੀਨੀ ਬਲੌਗਰ ਸਮੂਹ • CM ਯੋਗੀ ਨੇ ਦੀਵਾਲੀ ਦੇ ਪ੍ਰਦੂਸ਼ਣ ਦੀ ਚਿੰਤਾ ਕੀਤੀ ਖਾਰਜ, ਕਿਹਾ-'ਇਹ ਆਪਣੇ ਆਪ ਹੋ ਜਾਵੇਗਾ ਘੱਟ' • ਅਮਰੀਕਾ 'ਚ ਵਿਦਿਆਰਥੀ ਅੰਦੋਲਨਾਂ ਅਤੇ ਭੂ-ਰਾਜਨੀਤੀ 'ਤੇ ਚਰਚਾ ਕਰਨਗੇ ਰਾਹੁਲ ਗਾਂਧੀ • NCP ਦੇ ਆਪਸੀ ਰਲੇਵੇਂ ਦਾ ਫੈਸਲਾ ਸ਼ਰਦ ਪਵਾਰ ਤੇ ਸੁਨੇਤਰਾ ’ਤੇ ਨਿਰਭਰ : CM ਫੜਨਵੀਸ • ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ ਨਹੀਂ ਘਟੇ ਭਾਅ • ਸੋਨੀਆ ਗਾਂਧੀ ਨੇ 1975 ਦੀ ਐਮਰਜੈਂਸੀ ਨੂੰ ਮੰਨਿਆ 'ਗ਼ਲਤੀ' ! ਆਤਮਕਥਾ 'ਚ ਕੀਤੇ ਕਈ ਵੱਡੇ ਖ਼ੁਲਾਸੇ • ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ ਵਾਧਾ • ਸੁਡਾਨ 'ਚ 800,000 ਤੋਂ ਵੱਧ ਬੱਚੇ ਹੋਣਗੇ ਜਾਨਲੇਵਾ ਕੁਪੋਸ਼ਣ ਦੇ ਸ਼ਿਕਾਰ • ਰੂਸ ਅਤੇ ਯੂਕ੍ਰੇਨ ਨੇ ਯੁੱਧ ਰੋਕਣ ਲਈ 4 ਘੰਟਿਆਂ ਤੱਕ ਕੀਤੀ ਵਾਰਤਾ • ਸਲਮਾਨ ਖਾਨ ਦੀ ਫਿਲਮ "ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ" ਦਾ ਟ੍ਰੇਲਰ ਰਿਲੀਜ਼

ਪੰਜਾਬ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

11 ਨਵੰਬਰ, 2026 05:51 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ, ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਅਤੇ ਨਿਰਧਾਰਤ ਟੀਚਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।
 
ਮੀਟਿੰਗ ਦੌਰਾਨ ਡਾ. ਗੀਤਾਂਜਲੀ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਸਿਹਤ ਪ੍ਰੋਗਰਾਮਾਂ ਨੂੰ ਪੂਰੀ ਗੰਭੀਰਤਾ ਅਤੇ ਆਪਸੀ ਤਾਲਮੇਲ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਫੀਲਡ ਪੱਧਰ 'ਤੇ ਨਿਯਮਤ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇ।
 
ਸਿਵਲ ਸਰਜਨ ਨੇ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਾਸ਼ਰੂਮ ਹਰ ਸਮੇਂ ਸਾਫ਼ ਰੱਖੇ ਜਾਣ ਅਤੇ ਹੱਥ ਧੋਣ ਲਈ ਲਿਕੁਇਡ ਸੋਪ ਦੀ ਵਰਤੋਂ ਕੀਤੀ ਜਾਵੇ।
 
ਆਫ਼ਤ ਪ੍ਰਬੰਧਨ ਦੀਆਂ ਤਿਆਰੀਆਂ ਬਾਰੇ ਉਨ੍ਹਾਂ ਕਿਹਾ ਕਿ ਹਰ ਸਿਹਤ ਸੰਸਥਾ ਵਿੱਚ ਦਵਾਈਆਂ ਦੀ ਕਿੱਟ ਤਿਆਰ ਰੱਖੀ ਜਾਵੇ ਅਤੇ ਟਾਂਕੇ ਲਗਾਉਣ ਦੇ ਸਮਾਨ ਸਮੇਤ ਲੋੜੀਂਦੀ ਸਮੱਗਰੀ ਵਾਲੀ ਵੱਖਰੀ ‘ਡਿਜ਼ਾਸਟਰ ਅਲਮਾਰੀ’ ਬਣਾਈ ਜਾਵੇ। ਇਸ ਦੇ ਨਾਲ ਹੀ ਆਕਸੀਜਨ ਦੀ ਸਪਲਾਈ ਨਿਰੰਤਰ ਬਣਾਈ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ।
 
ਉਨ੍ਹਾਂ ਹਦਾਇਤ ਕੀਤੀ ਕਿ ਸਾਰੀਆਂ ਗਰਭਵਤੀ ਔਰਤਾਂ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀਆਂ ਸਾਰੀਆਂ ਐਂਟੀਨੇਟਲ ਚੈੱਕਅੱਪ ਸੇਵਾਵਾਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਮਾਤਰੀ ਮੌਤ ਦਰ ਘਟਾਉਣ ਲਈ ਗੁਣਵੱਤਾ ਭਰਪੂਰ ਐਂਟੀਨੇਟਲ ਕੇਅਰ ਅਤੇ ਲੋੜੀਂਦੀ ਮੈਡੀਕਲ ਜਾਂਚ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਕੁਪੋਸ਼ਿਤ ਬੱਚਿਆਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਇਲਾਜ ਯਕੀਨੀ ਬਣਾਉਣ ਲਈ ਕਿਹਾ ਗਿਆ।
 
ਸਿਵਲ ਸਰਜਨ ਨੇ ਗੈਰ-ਸੰਚਾਰੀ ਬਿਮਾਰੀਆਂ (ਐੱਨ.ਸੀ.ਡੀ.) ਦੀ ਸਮੇਂ ਸਿਰ ਪਛਾਣ ਲਈ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਦੀ ਸਕ੍ਰੀਨਿੰਗ ਕਰਨ ਅਤੇ ਸੀ.ਬੀ.ਏ.ਸੀ. ਫਾਰਮ ਭਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕ੍ਰੀਨਿੰਗ ਦੌਰਾਨ ਸਾਹਮਣੇ ਆਉਣ ਵਾਲੇ ਸ਼ੱਕੀ ਮਰੀਜ਼ਾਂ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਲਈ ਅਗਲੇਰੀ ਕਾਰਵਾਈ ਯਕੀਨੀ ਬਣਾਈ ਜਾਵੇ।
 
ਆਭਾ ਆਈ.ਡੀ. ਬਣਾਉਣ ਦੇ ਕੰਮ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਡਿਜੀਟਲ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਲਈ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੀਆਂ ਆਭਾ ਆਈ.ਡੀਜ਼ ਬਣਾਈਆਂ ਜਾਣ।
 
ਡਾ. ਗੀਤਾਂਜਲੀ ਸਿੰਘ ਨੇ 22 ਨਵੰਬਰ 2026 ਨੂੰ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿਣ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕਰਨ ਅਤੇ ਐੱਚ.ਪੀ.ਵੀ. ਟੀਕਾਕਰਨ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਰੇਬੀਜ਼ ਪ੍ਰੋਗਰਾਮ ਅਧੀਨ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਵਧਾਉਣ ਦੇ ਨਿਰਦੇਸ਼ ਦਿੱਤੇ ਗਏ।
 
ਉਨ੍ਹਾਂ 1 ਨਵੰਬਰ ਤੋਂ ਸ਼ੁਰੂ ਹੋਈ ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕਿਹਾ। ਇਸ ਤੋਂ ਇਲਾਵਾ ਟੀ.ਬੀ. ਮੁਕਤ ਭਾਰਤ ਮੁਹਿੰਮ, ਪਰਿਵਾਰ ਨਿਯੋਜਨ, ਮਲੇਰੀਆ, ਡੇਂਗੂ ਅਤੇ ਹੋਰ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
 
ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੇ-ਆਪਣੇ ਬਲਾਕਾਂ ਵਿੱਚ ਸਿਹਤ ਸੰਸਥਾਵਾਂ ਦੀ ਕਾਰਗੁਜ਼ਾਰੀ ਦੀ ਨਿਯਮਤ ਸਮੀਖਿਆ ਕਰਨ, ਸਿਹਤ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰ ਪ੍ਰੋਗਰਾਮ ਦੇ ਟੀਚੇ ਸਮਾਂਬੱਧ ਢੰਗ ਨਾਲ ਪੂਰੇ ਕਰਨ ਲਈ ਅਧਿਕਾਰੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।
 
ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ, ਡਾ. ਚਰਨਜੀਤ ਕੁਮਾਰ, ਡਾ. ਜਸਵਿੰਦਰ ਸਿੰਘ, ਡਾ. ਸੋਨੀਆ, ਡਾ. ਸਤਿੰਦਰਜੀਤ ਕੌਰ, ਡਾ. ਅਜੇ ਬਸਰਾ, ਡਾ. ਪਰਮਜੀਤ ਲਾਲ, ਜ਼ਿਲ੍ਹਾ ਐਪੀਡੈਮਿਆਲੋਜਿਸਟ ਡਾ. ਰਾਕੇਸ਼ ਪਾਲ, ਡਾ. ਕਿਸ਼ਨ ਰਾਏ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਅਗਰਵਾਲ ਸਭਾ ਵੱਲੋਂ ਏਕਮ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ ਅਤੇ ਦਿਵਾਂਗ ਸਿੰਗਲਾ ਤੇ ਸੱਸੀ਼ਕਾਂਤ ਗਰਗ ਨੂੰ ਸਨਮਾਨਿਤ ਕੀਤਾ ਗਿਆ     

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਨਾਰੀ ਸ਼ਕਤੀ ਵੈਲਫੇਅਰ ਸੋਸਾਇਟੀ ਵੱਲੋਂ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ, ਲੋੜਵੰਦ ਬੱਚਿਆਂ ਨੂੰ ਵੰਡੇ ਤੋਹਫ਼ੇ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਸੁਨਾਮ ਦੇ ਆਈ.ਟੀ.ਆਈ. ਚੌਕ ਦਾ ਨਾਂ ‘ਭਗਵਾਨ ਵਿਸ਼ਕਰਮਾ ਚੌਕ’ ਰੱਖਿਆ; ਇੱਕ ਹਫ਼ਤੇ ਅੰਦਰ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ: ਅਮਨ ਅਰੋੜਾ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ ਦਾ ਪਰਦਾਫਾਸ਼, 14 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਚਰਨਜੀਤ ਚੰਨੀ ਸ਼ੁਰੂ ਕਰਨ ਜਾ ਰਹੇ ਵੱਡੀ ਮੁਹਿੰਮ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ

ਪੰਜਾਬ 'ਚ ਪਟਾਕਿਆਂ ਦੇ ਧੂੰਏਂ ਨੇ ਵਿਗਾੜੀ ਹਵਾ ਦੀ ਗੁਣਵੱਤਾ, ਹਰ ਸ਼ਹਿਰ ਮਾੜੀ ਤੋਂ ਗੰਭੀਰ ਸ਼੍ਰੇਣੀ 'ਚ