Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

23 ਜੁਲਾਈ, 2026 06:33 PM

ਚੰਡੀਗੜ੍ਹ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸੂਬੇ ਵਿੱਚ ਲੰਬਿਤ ਰੇਲਵੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਪ੍ਰਾਪਤੀ, ਜੰਗਲਾਤ ਪ੍ਰਵਾਨਗੀਆਂ ਅਤੇ ਹੋਰ ਪ੍ਰਸ਼ਾਸਕੀ ਪ੍ਰਵਾਨਗੀਆਂ ਵਿੱਚ ਦੇਰੀ ਕਾਰਨ ਕਈ ਮਹੱਤਵਪੂਰਨ ਪ੍ਰੋਜੈਕਟਾਂ ਵਿੱਚ ਰੁਕਾਵਟ ਆ ਰਹੀ ਹੈ।

ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਫਿਰੋਜ਼ਪੁਰ-ਪੱਟੀ ਰੇਲ ਲਾਈਨ ਦੀ ਫੰਡਿੰਗ ਪ੍ਰਾਪਤ ਹੋਈ, ਪਰ ਕੰਮ ਸ਼ੁਰੂ ਨਹੀਂ ਹੋਇਆ। ਉਨ੍ਹਾਂ ਕਿਹਾ ਇਹ 25.72 ਕਿਲੋਮੀਟਰ ਲੰਬੀ ਨਵੀਂ ਰੇਲ ਲਾਈਨ ਹੈ। ਇਸ ਲਈ ਫਿਰੋਜ਼ਪੁਰ ਅਤੇ ਤਰਨਤਾਰਨ ਵਿੱਚ ਜ਼ਮੀਨ ਪ੍ਰਾਪਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੇ ਜ਼ਮੀਨ ਪ੍ਰਾਪਤੀ ਲਈ ਪੰਜਾਬ ਸਰਕਾਰ ਨੂੰ 194.11 ਕਰੋੜ ਰੁਪਏ ਦਿੱਤੇ ਹਨ, ਪਰ ਰੇਲਵੇ ਨੂੰ ਅਜੇ ਤੱਕ ਜ਼ਮੀਨ ਪ੍ਰਾਪਤ ਨਹੀਂ ਹੋਈ ਹੈ ਤੇ ਨਿਰਮਾਣ ਸ਼ੁਰੂ ਨਹੀਂ ਹੋਇਆ ਹੈ।

ਰਵਨੀਤ ਬਿੱਟੂ ਨੇ ਅੱਗੇ ਲਿਖਿਆ ਕਿ ਰਾਜਪੁਰਾ-ਮੁਹਾਲੀ ਰੇਲ ਲਾਈਨ 18.11 ਕਿਲੋਮੀਟਰ ਲੰਬੀ ਰੇਲ ਲਾਈਨ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚੋਂ ਲੰਘੇਗੀ। ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਪੂਰੀ ਨਹੀਂ ਹੋਈ ਹੈ, ਜਿਸ ਕਾਰਨ ਇਹ ਪ੍ਰੋਜੈਕਟ ਅੱਗੇ ਨਹੀਂ ਵਧ ਸਕਿਆ। ਇਸ ਦੌਰਾਨ ਰਵਨੀਤ ਬਿੱਟੂ ਨੇ ਨੰਗਲ ਡੈਮ-ਤਲਵਾੜਾ-ਮੁਕੇਰੀਆਂ ਰੇਲ ਲਾਈਨ ਦੀ ਗੱਲ ਕਰਦਿਆਂ ਕਿਹਾ ਕਿ ਜੰਗਲਾਤ ਕਲੀਅਰੈਂਸ ਦੀ ਉਡੀਕ ਹੈ। ਇਸ ਪ੍ਰੋਜੈਕਟ ਲਈ ਜ਼ਿਆਦਾਤਰ ਜੰਗਲਾਤ ਕਲੀਅਰੈਂਸ ਪ੍ਰਾਪਤ ਹੋ ਚੁੱਕੀ ਹੈ, ਪਰ ਇੱਕ ਹਿੱਸੇ ਲਈ ਜੰਗਲੀ ਜੀਵ ਸੁਰੱਖਿਆ ਯੋਜਨਾ ਲਈ ਪ੍ਰਵਾਨਗੀ ਅਜੇ ਵੀ ਲੰਬਿਤ ਹੈ। ਰੇਲਵੇ ਨੇ ਯੋਜਨਾ ਜਮ੍ਹਾਂ ਕਰਵਾ ਦਿੱਤੀ ਹੈ। ਅੰਤਿਮ ਪ੍ਰਵਾਨਗੀ ਤੋਂ ਬਾਅਦ ਹੀ ਅੱਗੇ ਦਾ ਕੰਮ ਸ਼ੁਰੂ ਹੋ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਰਾਮਾਂ ਮੰਡੀ-ਸਾਡਾ ਸਿੰਘਵਾਲਾ ਰੇਲ ਲਾਈਨ ਦੀ ਗੱਲ ਕੀਤੀ ਕਿ ਮਾਨਸਾ ਅਤੇ ਬਠਿੰਡਾ ਵਿੱਚ ਜ਼ਮੀਨ ਲੰਬਿਤ ਹੈ।ਮਾਨਸਾ ਅਤੇ ਬਠਿੰਡਾ ਵਿੱਚ 192.42 ਹੈਕਟੇਅਰ ਜ਼ਮੀਨ ਪ੍ਰਾਪਤ ਕੀਤੀ ਜਾਣੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ