Saturday, April 25, 2026
BREAKING
ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ PGI ਦੇ 39ਵੇਂ ਕੋਨਵੋਕੇਸ਼ਨ ਸਮਾਗਮ ’ਚ 550 ਵਿਦਿਆਰਥੀਆਂ ਨੂੰ ਮਿਲਣਗੀਆਂ ਡਿਗਰੀਆਂ ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ ਹਰਿਆਣਾ 'ਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ, ਮੰਡੀਆਂ 'ਚ ਰਿਕਾਰਡ ਆਮਦ: CM ਸੈਣੀ PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’ ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ

ਪੰਜਾਬ

ਰਾਜਵੀਰ ਜਵੰਦਾ ਦਾ CM ਭਗਵੰਤ ਮਾਨ ਨੇ ਜਾਣਿਆ ਹਾਲ, ਸਿਹਤ ਬਾਰੇ ਦਿੱਤੀ ਵੱਡੀ ਅਪਡੇਟ

28 ਸਤੰਬਰ, 2025 06:38 PM

ਮੋਹਾਲੀ : ਹਰਿਆਣਾ ਦੇ ਪਿੰਜੌਰ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ 'ਚ ਹੁਣ ਕਾਫ਼ੀ ਸੁਧਾਰ ਹੋ ਰਿਹਾ ਹੈ। ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਅੱਜ ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਰਾਜਵੀਰ ਜਵੰਦਾ ਦਾ ਹਾਲ ਜਾਣਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਦੱਸਿਆ ਕਿ ਰਾਜਵੀਰ ਜਵੰਦਾ ਦੀ ਹਾਲਤ ਕੱਲ੍ਹ ਨਾਲੋਂ ਬਿਹਤਰ ਦੱਸੀ ਜਾ ਰਹੀ ਹੈ। ਕੱਲ੍ਹ ਉਨ੍ਹਾਂ ਦੇ ਕਈ ਅੰਗ ਵੀ ਕੰਮ ਨਹੀਂ ਕਰ ਰਹੇ ਸਨ। ਹੈੱਡ ਇਨਜਰੀ ਹੋਣ ਕਾਰਨ ਰਿਕਵਰੀ ਬੇਹੱਦ ਹੌਲੀ-ਹੌਲੀ ਹੁੰਦੀ ਹੈ। ਸਾਰੇ ਉਨ੍ਹਾਂ ਦੇ ਕਲਾਕਾਰ ਸਾਥੀ ਇਥੇ ਪਹੁੰਚੇ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਰਾਜਵੀਰ ਦੀ ਮਾਂ ਅਤੇ ਪਤਨੀ ਸਮੇਤ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਅਸੀਂ ਆਸ ਕਰਦੇ ਹਾਂ ਕਿ ਰਾਜਵੀਰ ਜਲਦੀ ਠੀਕ ਹੋ ਕੇ ਪੰਜਾਬੀ ਗੀਤ ਮਾਂ ਬੋਲੀ ਦੀ ਝੋਲੀ ਪਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਫੈਲਾਉਣ ਤੋਂ ਬਚੋ। ਜੋ ਡਾਕਟਰਾਂ ਵੱਲੋਂ ਬੁਲੇਟਿਨ ਜਾਰੀ ਕੀਤਾ ਜਾਵੇਗਾ, ਉਸ ਨੂੰ ਹੀ ਸਹੀ ਮੰਨਿਆ ਜਾਵੇਗਾ। ਰਾਜਵੀਰ ਦੇ ਪਰਿਵਾਰ ਨਾਲ ਮੁਲਾਕਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁਸ਼ਕਿਲ ਸਮੇਂ ਦੌਰਾਨ ਉਨ੍ਹਾਂ ਨੂੰ ਹੌਂਸਲਾ ਦਿੱਤਾ। ਭਗਵੰਤ ਮਾਨ ਨੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲ ਕਰਕੇ ਉਨ੍ਹਾਂ ਦੀ ਹਾਲਤ ਅਤੇ ਇਲਾਜ ਬਾਰੇ ਜਾਣਿਆ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਮਾਂ ਬੋਲੀ ਅਤੇ ਕਲਚਰ ਨੂੰ ਪੂਰੇ ਵਿਸ਼ਵ ਵਿਚ ਫੈਲਾਉਣ ਵਾਲੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਦੁਨੀਆ ਭਰ ਦੇ ਉਨ੍ਹਾਂ ਦੇ ਪ੍ਰਸ਼ੰਕਰ ਦੁਆਵਾਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਰਾਜਵੀਰ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਮਿਲੇ ਸਨ। ਉਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਜਦੋਂ ਰਾਜਵੀਰ ਨੂੰ ਸ਼ਨੀਵਾਰ ਦੁਪਹਿਰ ਨੂੰ ਫੋਰਟਿਸ ਹਸਪਤਾਲ ਇਲਾਜ ਲਈ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਦਾ ਦਿਲ ਠੀਕ ਤਰ੍ਹਾਂ ਕੰਮ ਨਹੀਂ ਕਰ ਰਿਹਾ ਸੀ ਅਤੇ ਹੋਰ ਅੰਗ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ। ਰਾਤ ਨੂੰ ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਚਾਰ ਲਾਈਫ ਸਪੋਰਟ ਯੂਨਿਟਾਂ 'ਤੇ ਰੱਖਿਆ ਪਰ ਲੋਕਾਂ ਦੀਆਂ ਦੁਆਵਾਂ ਸਦਕਾ ਹੀ ਉਹ ਇਸ ਵੇਲੇ ਸਿਰਫ਼ ਇਕ ਲਾਈਫ ਸਪੋਰਟ ਯੂਨਿਟ 'ਤੇ ਹਨ।

ਡਾਕਟਰ ਲਗਾਤਾਰ ਉਸ ਦੇ ਇਲਾਜ ਵਿੱਚ ਲੱਗੇ ਹੋਏ ਹਨ। ਪੀ. ਜੀ. ਆਈ. ਅਤੇ ਹੋਰ ਸੰਸਥਾਵਾਂ ਦੇ ਮਾਹਿਰਾਂ ਨਾਲ ਉਸ ਦੇ ਇਲਾਜ ਲਈ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ। ਰਾਜਵੀਰ ਦੇ ਸਾਥੀ ਕਲਾਕਾਰ ਪਰਿਵਾਰ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੇ ਹਨ। ਰਾਜਵੀਰ ਦੀ ਮਾਂ ਅਤੇ ਪਤਨੀ ਦਾ ਕਹਿਣਾ ਹੈ ਕਿ ਰਾਜਵੀਰ ਦੀ ਸਿਹਤ ਵਿੱਚ ਸੁਧਾਰ ਉਸ ਦੇ ਪ੍ਰਸ਼ੰਸਕਾਂ ਦੀਆਂ ਦੁਆਵਾਂ ਦਾ ਅਸਰ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਜਲਦੀ ਤੋਂ ਜਲਦੀ ਰਾਜਵੀਰ ਦੀ ਸਿਹਤ ਵਿਚ ਸੁਧਾਰ ਹੋਵੇ ਅਤੇ ਸਿਹਤਮੰਦ ਹੋ ਕੇ ਫਿਰ ਤੋਂ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕਰਦਾ ਰਹੇ।

ਰਾਜਵੀਰ ਦੀ ਸਿਹਤ ਨੂੰ ਲੈ ਕੇ ਅਫ਼ਵਾਹ ਫੈਲਾਉਣ ਵਾਲਿਆਂ ਦੀ ਕੀਤੀ ਨਿੰਦਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਝ ਲੋਕ ਆਪਣੇ ਵਿਊਜ਼ ਵਧਾਉਣ ਕਾਰਨ ਸੋਸ਼ਲ ਮੀਡੀਆ 'ਤੇ ਗਲਤ ਅਫ਼ਵਾਹਾਂ ਫੈਲ ਰਹੇ ਹਨ ਜੋਕਿ ਬਿਲਕੁਲ ਗਲਤ ਹੈ। ਇਸ ਨਾਲ ਰਾਜਵੀਰ ਦੇ ਪਰਿਵਾਰ ਨੂੰ ਵੀ ਬੇਹੱਦ ਦੁੱਖ਼ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰ ਰਾਜਵੀਰ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਉਹ ਉਨ੍ਹਾਂ ਦੇ ਇਲਾਜ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਉਨ੍ਹਾਂ ਦੇ ਇਲਾਜ ਅਤੇ ਸਿਹਤ ਸਥਿਤੀ ਬਾਰੇ ਬੁਲੇਟਿਨ ਜਾਰੀ ਕਰਦੇ ਹਨ। ਸਿਰਫ਼ ਉਹੀ ਰਿਪੋਰਟਾਂ ਸਹੀ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਵੀਰ ਦੇ ਸਿਰ, ਗਰਦਨ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦਾ ਦਿਲ ਹੁਣ ਸਥਿਰ ਹੈ। ਹਾਦਸੇ ਸਮੇਂ ਰਾਜਵੀਰ ਨੇ ਸੁਰੱਖਿਆ ਲਈ ਜੈਕੇਟ ਪਾਈ ਹੋਈ ਸੀ ਪਰ ਉਸ ਨੂੰ ਡੂੰਘੀਆਂ ਸੱਟਾਂ ਲੱਗੀਆਂ ਹਨ। ਰਾਜਵੀਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅਗਲੇ ਇਲਾਜ ਲਈ ਉਸ ਦੇ ਸਿਰ ਦੀ ਐੱਮ. ਆਰ. ਆਈ. ਕਰਵਾਈ ਜਾਵੇਗੀ।

ਅਵਾਰਾ ਪਸ਼ੂਆਂ ਅਤੇ ਹੋਰ ਸੜਕ ਹਾਦਸਿਆਂ ਨੂੰ ਰੋਕਣ ਲਈ ਲਗਾਤਾਰ ਯਤਨ ਜਾਰੀ ਹਨ
ਮੁੱਖ ਮੰਤਰੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ। ਇਸ ਸਰਕਾਰੀ ਯਤਨ ਦੇ ਨਤੀਜੇ ਵਜੋਂ ਸੜਕ ਹਾਦਸਿਆਂ ਕਾਰਨ ਮੌਕੇ 'ਤੇ ਹੋਣ ਵਾਲੀਆਂ ਮੌਤਾਂ ਵਿੱਚ 48 ਫ਼ੀਸਦੀ ਦੀ ਕਮੀ ਆਈ ਹੈ। ਉਥੇ ਹੀ ਉਨ੍ਹਾਂ ਨੂੰ ਮਿਲਣ ਪਹੁੰਚ ਰਹੇ ਪੰਜਾਬੀ ਗਾਇਕਾਂ ਨੇ ਵੀ ਦੱਸਿਆ ਕਿ ਰਾਜਵੀਰ ਜਵੰਦਾ ਜਲਦੀ ਰਿਕਵਰ ਕਰ ਰਹੇ ਹਨ। ਸ਼ਨੀਵਾਰ ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਚਾਰ ਹੋਰ ਦੋਸਤਾਂ ਨਾਲ ਬਾਈਕ 'ਤੇ ਰਾਈਡ 'ਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ 2 ਅਵਾਰਾ ਪਸ਼ੂ ਸਾਹਮਣੇ ਆ ਜਾਣ ਕਰਕੇ ਮੋਟਰਸਾਈਕਲ ਬੇਕਾਬੂ ਅਤੇ ਬੋਲੈਰੋ ਗੱਡੀ ਨਾਲ ਟਕਰਾ ਗਈ, ਜਿਸ ਕਰਕੇ ਉਕਤ ਹਾਦਸਾ ਵਾਪਰਿਆ। ਸੜਕ 'ਤੇ ਸਿਰ ਲੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਹਾਦਸੇ ਮਗਰੋਂ ਰਾਜਵੀਰ ਜਵੰਦਾ ਨੂੰ ਦਿਲ ਦਾ ਦੌਰਾ ਵੀ ਪਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਕਬਾੜ ਫੈਕਟਰੀ 'ਚ ਅੱਗ ਦਾ ਭਿਆਨਕ ਤਾਂਡਵ, ਉੱਠੀਆਂ ਉੱਚੀਆਂ-ਉੱਚੀਆਂ ਲਪਟਾਂ, ਕਈ ਮੁਲਾਜ਼ਮ ਜ਼ਖਮੀ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ - ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ  ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ