Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ ਤਰ੍ਹਾਂ ਇਕਜੁੱਟ'

01 ਜੂਨ, 2026 07:47 PM

ਲੁਧਿਆਣਾ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਵਿਚ ਮੁੜ ਸੱਤਾ ਵਿਚ ਵਾਪਸੀ ਕਰੇਗੀ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਾਜਾ ਵੜਿੰਗ ਨੇ ਅੱਜ ਇੱਥੇ ਆਪਣੇ ਸਾਥੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ, ਜੋ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵੀ ਹਨ ਅਤੇ ਪੀਏਯੂ ਦੇ ਦੌਰੇ 'ਤੇ ਆਏ ਵਫ਼ਦ ਦੀ ਅਗਵਾਈ ਕਰ ਰਹੇ ਸਨ।

ਇਸ ਮੌਕੇ ਵੜਿੰਗ ਨੇ ਸਥਾਨਕ ਸੀਨੀਅਰ ਆਗੂਆਂ ਦੇ ਨਾਲ ਪੀਏਯੂ ਕੈਂਪਸ ਵਿਚ ਚੰਨੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਚੰਨੀ ਨਾ ਸਿਰਫ਼ ਸਥਾਈ ਕਮੇਟੀ ਦੇ ਚੇਅਰਮੈਨ ਹਨ, ਸਗੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀ ਹਨ। ਉਨ੍ਹਾਂ ਜ਼ੋਰ ਦਿੰਦਿਆਂ, ਕਿਹਾ ਕਿ ਉਹ ਖੁਦ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸਾਰੇ ਆਗੂ ਇਕੱਠੇ ਹਨ ਤੇ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਗੇ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲਈ ਵਿਸ਼ੇਸ਼ ਗਰਾਂਟ ਦੀ ਮੰਗ

ਸੂਬਾ ਕਾਂਗਰਸ ਪ੍ਰਧਾਨ ਨੇ ਚੰਨੀ ਨੂੰ ਇਕ ਮੰਗ ਪੱਤਰ ਸੌਂਪਦਿਆਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲਈ ਖੋਜ ਕਾਰਜਾਂ ਵਾਸਤੇ ਯਕਮੁਸ਼ਤ 1000 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਅਤੇ ਇਸ ਤੋਂ ਇਲਾਵਾ, ਹਰ ਸਾਲ 50 ਤੋਂ 60 ਕਰੋੜ ਰੁਪਏ ਦੀ ਨਿਯਮਤ ਗਰਾਂਟ ਦੇਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਪੀਏਯੂ ਨੂੰ ਲੰਮੇ ਸਮੇਂ ਤੋਂ ਲੋੜੀਂਦੇ ਫੰਡ ਨਹੀਂ ਮਿਲ ਰਹੇ ਹਨ ਅਤੇ ਕਈ ਵਾਰ ਕਰਮਚਾਰੀਆਂ ਤੇ ਵਿਗਿਆਨੀਆਂ ਨੂੰ ਤਨਖਾਹਾਂ ਦੇਣ ਲਈ ਵੀ ਪੈਸਿਆਂ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੀਏਯੂ ਦੀ ਅਹਿਮ ਭੂਮਿਕਾ ਰਹੀ ਹੈ, ਕਿਉਂਕਿ ਹਰਿਤ ਕ੍ਰਾਂਤੀ ਦੀ ਸ਼ੁਰੂਆਤ ਇਸੇ ਯੂਨੀਵਰਸਿਟੀ ਤੋਂ ਹੋਈ ਸੀ।

ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਸਬੰਧੀ ਦਾਅਵਿਆਂ ਬਾਰੇ ਪੁੱਛੇ ਜਾਣ 'ਤੇ ਵੜਿੰਗ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਹਮੇਸ਼ਾ ਸੱਤਾਧਾਰੀ ਪਾਰਟੀ ਇਹ ਚੋਣਾਂ ਜਿੱਤਦੀ ਰਹੀ ਹੈ, ਲੇਕਿਨ ਬਾਅਦ ਵਿਚ ਵਿਧਾਨ ਸਭਾ ਚੋਣਾਂ ਹਾਰ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਦਰਅਸਲ ਪਹਿਲਾਂ ਦੀਆਂ ਸਰਕਾਰਾਂ ਨਾਲੋਂ ਆਪ ਦਾ ਪ੍ਰਦਰਸ਼ਨ ਕਾਫ਼ੀ ਕਮਜ਼ੋਰ ਰਿਹਾ ਹੈ। ਆਪ ਸਰਕਾਰ ਦੌਰਾਨ ਵਿਰੋਧੀ ਧਿਰ ਦਾ ਪ੍ਰਦਰਸ਼ਨ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਰਿਹਾ ਹੈ।

ਇਸੇ ਤਰ੍ਹਾਂ, ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਪੁਲਸ ਨਾਲ ਹੋਈ ਝੜਪ ਅਤੇ ਬਾਅਦ ਵਿੱਚ ਮੰਗੀ ਮੁਆਫ਼ੀ ਬਾਰੇ ਪੁੱਛੇ ਜਾਣ 'ਤੇ ਵੜਿੰਗ ਨੇ ਉਨ੍ਹਾਂ ਨੂੰ “ਮੰਦਬੁੱਧੀ” ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨਾਲ ਉਲਝਣ ਦੀ ਬਜਾਏ ਬਿੱਟੂ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਦੋ ਸਾਲ ਮੰਤਰੀ ਰਹਿ ਕੇ ਉਨ੍ਹਾਂ ਨੇ ਸੂਬੇ ਲਈ ਕੀ ਕੀਤਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਉਨ੍ਹਾਂ ਨੇ ਨੌਜਵਾਨਾਂ ਨੂੰ ਕੋਈ ਰੋਜ਼ਗਾਰ ਦਿੱਤਾ ਹੈ ਜਾਂ ਫਿਰ ਪੰਜਾਬ ਵਿਚ ਕੋਈ ਨਵੀਂ ਰੇਲ ਲਾਈਨ ਵਿਛਾਈ ਹੈ?

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਬਾਰੇ ਕਿ ਕਾਂਗਰਸ ਭਾਜਪਾ ਤੋਂ ਵੱਖਰੀ ਹੈ ਕਿਉਂਕਿ ਉਹ ਹਰ ਕਿਸੇ ਨੂੰ ਭਰੋਸੇ ਵਿੱਚ ਲੈਂਦੀ ਹੈ, ਵੜਿੰਗ ਨੇ ਕਿਹਾ ਕਿ ਫਿਰ ਇਨ੍ਹਾਂ ਨੂੰ ਪਾਰਟੀ ਛੱਡਣ ਦੀ ਲੋੜ ਕਿਉਂ ਪਈ ਸੀ? ਉਨ੍ਹਾਂ ਨੇ ਕਿਹਾ ਕਿ ਹੁਣ ਸ਼ਾਇਦ ਇਨ੍ਹਾਂ ਨੂੰ ਅਹਿਸਾਸ ਹੋ ਗਿਆ ਹੋਵੇਗਾ ਕਿ ਕਾਂਗਰਸ ਕਿੰਨੀ ਖੁੱਲ੍ਹੀ ਸੋਚ ਵਾਲੀ ਪਾਰਟੀ ਹੈ ਅਤੇ ਭਾਜਪਾ ਵਿਚ ਕਿੰਨਾ ਘੁੱਟਣ ਵਾਲਾ ਮਾਹੌਲ ਹੈ।

ਲੁਧਿਆਣਾ ਦੇ ਸ਼ਾਹੀ ਇਮਾਮ ਵੱਲੋਂ ਈਦ ਦੀ ਨਮਾਜ਼ ਵਿਚ ਉਨ੍ਹਾਂ ਦੀ ਗੈਰ-ਹਾਜ਼ਰੀ 'ਤੇ ਸਵਾਲ ਚੁੱਕੇ ਜਾਣ ਬਾਰੇ, ਵੜਿੰਗ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨਿਯਮਿਤ ਤੌਰ 'ਤੇ ਮਸਜਿਦ ਅਤੇ ਇਮਾਮ ਸਾਹਿਬ ਨੂੰ ਮਿਲਦੇ ਰਹਿੰਦੇ ਹਨ, ਪਰ ਈਦ ਵਾਲੇ ਦਿਨ ਉਹ ਹੋਰ ਰੁਝੇਵਿਆਂ ਕਾਰਨ ਨਹੀਂ ਪਹੁੰਚ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਪਵਨ ਦੀਵਾਨ, ਸੰਜੇ ਤਲਵਾੜ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ