Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਰਾਸ਼ਟਰੀ

ਰਾਜ ਸਭਾ 'ਚ ਗੂੰਜਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ : ਸਤਲੁਜ 'ਚ ਵਾਧੂ ਪਾਣੀ ਲਿਆਉਣ ਦੀ ਮੰਗ

11 ਫ਼ਰਵਰੀ, 2026 07:07 PM

ਨਵੀਂ ਦਿੱਲੀ : ਰਾਜ ਸਭਾ 'ਚ ਬੁੱਧਵਾਰ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਪਾਣੀ ਦੀ ਕਿੱਲਤ ਦੂਰ ਕਰਨ ਵਾਸਤੇ ਇਕ ਅਹਿਮ ਮੰਗ ਚੁੱਕੀ ਗਈ। ਭਾਰਤੀ ਜਨਤਾ ਪਾਰਟੀ ਦੇ ਮੈਂਬਰ ਘਨਸ਼ਿਆਮ ਤਿਵਾੜੀ ਨੇ ਜੰਮੂ-ਕਸ਼ਮੀਰ 'ਚ ਵਹਿਣ ਵਾਲੀਆਂ ਚੰਦਰਾ ਅਤੇ ਭਾਗਾ ਨਦੀਆਂ 'ਚ ਸੁਰੰਗ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਅਨੁਸਾਰ, ਇਸ ਸੁਰੰਗ ਦੇ ਬਣਨ ਨਾਲ ਇਨ੍ਹਾਂ ਨਦੀਆਂ ਦਾ ਪਾਣੀ ਸਤਲੁਜ ਨਦੀ 'ਚ ਆ ਸਕੇਗਾ, ਜਿਸ ਨਾਲ ਪੰਜਾਬ ਸਮੇਤ ਗੁਆਂਢੀ ਸੂਬਿਆਂ ਨੂੰ ਵੱਡੀ ਰਾਹਤ ਮਿਲੇਗੀ।

ਪੰਜਾਬ ਅਤੇ ਰਾਜਸਥਾਨ ਨੂੰ ਹੋਵੇਗਾ ਵੱਡਾ ਫਾਇਦਾ 

ਸਦਨ 'ਚ ਜ਼ੀਰੋ ਕਾਲ ਦੌਰਾਨ ਇਹ ਮੁੱਦਾ ਚੁੱਕਦੇ ਹੋਏ ਤਿਵਾੜੀ ਨੇ ਕਿਹਾ ਕਿ ਜੇਕਰ ਚੰਦਰਾ ਅਤੇ ਭਾਗਾ ਨਦੀਆਂ ਦਾ ਪਾਣੀ ਸਤਲੁਜ 'ਚ ਮੋੜ ਦਿੱਤਾ ਜਾਂਦਾ ਹੈ, ਤਾਂ ਭਾਰਤ ਦੇ ਹਿੱਸੇ ਵਾਲੀਆਂ ਨਦੀਆਂ (ਰਾਵੀ, ਬਿਆਸ ਅਤੇ ਸਤਲੁਜ) 'ਚ ਪਾਣੀ ਦੀ ਮਾਤਰਾ 3 ਮਿਲੀਅਨ ਏਕੜ ਫੁੱਟ (MAF) ਤੱਕ ਵਧ ਜਾਵੇਗੀ। ਇਸ ਵਾਧੂ ਪਾਣੀ ਨਾਲ ਨਾ ਸਿਰਫ਼ ਪੰਜਾਬ ਅਤੇ ਹਰਿਆਣਾ ਦੀਆਂ ਲੋੜਾਂ ਪੂਰੀਆਂ ਹੋਣਗੀਆਂ, ਸਗੋਂ ਰਾਜਸਥਾਨ ਦੇ ਬੇਹੱਦ ਸੁੱਕੇ ਇਲਾਕਿਆਂ ਜਿਵੇਂ ਸੀਕਰ, ਝੁੰਝਨੂ, ਚੁਰੂ ਅਤੇ ਨਾਗੌਰ ਨੂੰ ਵੀ ਵੱਡੀ ਮਦਦ ਮਿਲੇਗੀ।

ਸਿੰਧੂ ਜਲ ਸੰਧੀ 'ਤੇ ਉੱਠੇ ਸਵਾਲ 

ਘਨਸ਼ਿਆਮ ਤਿਵਾੜੀ ਨੇ 1960 ਦੀ ਸਿੰਧੂ ਜਲ ਸੰਧੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਸਮਝੌਤੇ ਤਹਿਤ ਭਾਰਤ ਨੂੰ ਸਿਰਫ਼ 20 ਫੀਸਦੀ ਪਾਣੀ ਮਿਲਿਆ ਸੀ, ਜਦੋਂਕਿ ਪਾਕਿਸਤਾਨ ਨੂੰ ਚਿਨਾਬ, ਜੇਹਲਮ ਅਤੇ ਸਿੰਧੂ ਨਦੀਆਂ ਦਾ 80 ਫੀਸਦੀ ਪਾਣੀ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ 'ਚ ਵਰਤੋਂ ਤੋਂ ਬਾਅਦ ਵੀ 22 ਐੱਮ.ਏ.ਐੱਫ. ਪਾਣੀ ਬੇਕਾਰ ਹੋ ਕੇ ਸਮੁੰਦਰ 'ਚ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ਹਮਲੇ ਤੋਂ ਬਾਅਦ ਇਸ ਸੰਧੀ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਸਰਕਾਰ ਨੇ ਸੰਧੀ 'ਤੇ ਮੁੜ ਵਿਚਾਰ ਕਰਨ ਲਈ ਪਾਕਿਸਤਾਨ ਨੂੰ ਚਿੱਠੀਆਂ ਵੀ ਲਿਖੀਆਂ ਹਨ, ਪਰ ਗੁਆਂਢੀ ਦੇਸ਼ ਸਹਿਮਤ ਨਹੀਂ ਹੋ ਰਿਹਾ।

ਸਦਨ ਵਿੱਚ ਉੱਠੇ ਹੋਰ ਮੁੱਦੇ:

ਸੋਸ਼ਲ ਮੀਡੀਆ 'ਤੇ ਰੋਕ ਦੀ ਮੰਗ: ਭਾਜਪਾ ਮੈਂਬਰ ਬਾਬੂਭਾਈ ਜੇਸੰਗਭਾਈ ਦੇਸਾਈ ਨੇ ਬੱਚਿਆਂ ਅਤੇ ਨੌਜਵਾਨਾਂ ਦੇ ਮਾਨਸਿਕ ਸਿਹਤ ਦੀ ਰਾਖੀ ਲਈ ਸੋਸ਼ਲ ਮੀਡੀਆ ਨੂੰ ਵਿਨਿਯਮਿਤ (Regulate) ਕਰਨ ਅਤੇ ਇਕ ਮਜ਼ਬੂਤ ਨਿਯਾਮਕ ਢਾਂਚਾ ਬਣਾਉਣ ਦੀ ਮੰਗ ਕੀਤੀ।

ਮੇਰਠ 'ਚ ਏਮਜ਼ (AIIMS): ਡਾ. ਲਕਸ਼ਮੀਕਾਂਤ ਵਾਜਪਾਈ ਨੇ ਉੱਤਰ ਪ੍ਰਦੇਸ਼ ਦੀ ਵੱਡੀ ਆਬਾਦੀ ਨੂੰ ਦੇਖਦੇ ਹੋਏ ਮੇਰਠ ਵਿੱਚ ਏਮਜ਼ ਜਾਂ ਉਸ ਵਰਗਾ ਉੱਚ ਪੱਧਰੀ ਮੈਡੀਕਲ ਸੰਸਥਾਨ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਆਵਾਰਾ ਜਾਨਵਰਾਂ ਦਾ ਕਹਿਰ: ਸਮਾਜਵਾਦੀ ਪਾਰਟੀ ਦੇ ਜਾਵੇਦ ਅਲੀ ਖਾਨ ਨੇ ਉੱਤਰ ਪ੍ਰਦੇਸ਼ 'ਚ ਕੁੱਤਿਆਂ ਅਤੇ ਬਾਂਦਰਾਂ ਦੇ ਹਮਲਿਆਂ ਕਾਰਨ ਲੋਕਾਂ ਨੂੰ ਹੋ ਰਹੀਆਂ ਪਰੇਸ਼ਾਨੀਆਂ ਦਾ ਮੁੱਦਾ ਚੁੱਕਿਆ।

ਦਰਭੰਗਾ ਹਵਾਈ ਅੱਡਾ: ਜੇਡੀਯੂ ਦੇ ਸੰਜੇ ਕੁਮਾਰ ਝਾਅ ਨੇ ਬਿਹਾਰ ਦੇ ਦਰਭੰਗਾ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਦਰਜਾ ਦੇਣ ਅਤੇ ਇਸ ਦੇ ਵਿਸਤਾਰ ਦੀ ਮੰਗ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

ਵੀਅਤਨਾਮ ਖਰੀਦੇਗਾ ਭਾਰਤ ਤੋਂ ‘ਬ੍ਰਹਿਮੋਸ’, ਇੰਡੋਨੇਸ਼ੀਆ ਨਾਲ ਗੱਲਬਾਤ ਆਖਰੀ ਦੌਰ ’ਚ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

CM ਉਮਰ ਅਬਦੁੱਲਾ ਨੇ 3 ਜੂਨ ਨੂੰ ਬੁਲਾਈ ਵਿਧਾਇਕਾਂ ਦੀ ਬੈਠਕ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

ਭਾਰੀ ਮੀਂਹ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਬਦਰੀਨਾਥ, ਕੇਦਾਰਨਾਥ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

PM ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ 'ਚ ਯੂਪੀ ਅਤੇ ਗੋਆ ਦੇ ਲੋਕਾਂ ਦੇ ਸਮਾਜਿਕ ਕਾਰਜਾਂ ਦਾ ਕੀਤਾ ਵਿਸ਼ੇਸ਼ ਜ਼ਿਕਰ

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

CBSE ਡਾਟਾ ਲੀਕ: 20 ਲੱਖ ਵਿਦਿਆਰਥੀਆਂ ਦੀ ਪ੍ਰਾਈਵੇਸੀ ਖਤਰੇ 'ਚ : ਜੈਰਾਮ ਰਮੇਸ਼

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਦੇਸ਼ ਨੂੰ ਮਿਲ ਗਿਆ ਨਵਾਂ CDS ! ਹੁਣ ਜਨਰਲ NS ਰਾਜਾ ਸੁਬਰਾਮਣੀ ਸੰਭਾਲਣਗੇ ਦੇਸ਼ ਦੀਆਂ ਫ਼ੌਜਾਂ ਦੀ ਕਮਾਨ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ ਕਤਲ ਕਾਂਡ ਦਾ ਮੁੱਖ ਮੁਲਜ਼ਮ ਐਨਕਾਊਂਟਰ 'ਚ ਢੇਰ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ SC ਦੀ ਸਖਤ ਟਿੱਪਣੀ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਦਿੱਲੀ ਦੇ ਆਟੋ ਚਾਲਕਾਂ ਨਾਲ ਕੀਤੀ ਮੁਲਾਕਾਤ; ਜ਼ਮੀਨ 'ਤੇ ਬੈਠ ਕੇ ਕੀਤਾ ਲੰਚ ਤੇ ਮਹਿੰਗਾਈ 'ਤੇ ਕੀਤੀ ਚਰਚਾ