ਸੁਨਾਮ (ਰਮੇਸ਼ ਗਰਗ) : ਸ਼ਹਿਰ ਦੀ ਸਭ ਤੋਂ ਪੁਰਾਣੀ ਅਤੇ ਸ਼ਰਧਾਲੂਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਨ ਵਾਲੀ ਸ਼੍ਰੀ ਸਨਾਤਨ ਧਰਮ ਰਾਮਲੀਲਾ ਕਲੱਬ ਸੁਨਾਮ ਦੀ ਰਾਮਲੀਲਾ ਸਟੇਜ ਵਿਖੇ ਕਲੱਬ ਪ੍ਰਧਾਨ ਮਨਜੀਤ ਸਿੰਘ ਕਾਕਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਦੌਰਾਨ ਰਾਮਲੀਲਾ ਦੇ ਆਯੋਜਨ ਸਬੰਧੀ ਕਲੱਬ ਦੇ ਸਮੂਹ ਮੈਂਬਰਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਕਾਕਾ ਨੇ ਦੱਸਿਆ ਕਿ ਹਰ ਸਾਲ ਦੀ ਰਵਾਇਤ ਅਨੁਸਾਰ ਇਸ ਸਾਲ ਵੀ 11 ਅਕਤੂਬਰ 2026 ਨੂੰ ਪਹਿਲੀ ਨਵਰਾਤਰੀ ਤੋਂ ਰਾਮਲੀਲਾ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਦੇ ਨਾਲ ਹੀ ਮੰਦਰ ਵਿੱਚ ਸ਼੍ਰੀ ਰਾਮਾਇਣ ਦਾ ਮੂਲ ਪਾਠ ਵੀ ਸ਼ੁਰੂ ਹੋਵੇਗਾ।
ਉਨ੍ਹਾਂ ਕਿਹਾ ਕਿ ਰਾਮਲੀਲਾ ਦੌਰਾਨ ਧਾਰਮਿਕ ਮਰਿਆਦਾ, ਰੀਤੀ ਰਿਵਾਜ ਅਤੇ ਸਮਾਜਿਕ ਕਦਰਾਂ-ਕੀਮਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਮਾਗਮ ਵਿੱਚ ਕਿਸੇ ਵੀ ਕਿਸਮ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਮੂਹ ਕਲਾਕਾਰਾਂ ਅਤੇ ਮੈਂਬਰਾਂ ਨੂੰ ਧਾਰਮਿਕ ਰਵਾਇਤਾਂ ਅਤੇ ਮਰਿਆਦਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।
ਮੀਟਿੰਗ ਦੌਰਾਨ ਕਲੱਬ ਦੇ ਪ੍ਰਧਾਨ ਮਨਜੀਤ ਸਿੰਘ ਕਾਕਾ ਤੋਂ ਇਲਾਵਾ ਕਲੱਬ ਦੇ ਸਮੂਹ ਮੈਂਬਰ ਹਾਜ਼ਰ ਸਨ।