Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

17 ਜੁਲਾਈ, 2026 06:52 PM

ਲਖਨਊ/ਅਯੁੱਧਿਆ : ਅਯੁੱਧਿਆ ਦੇ ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਚੋਰੀ ਦੀ ਜਾਂਚ ਕਰ ਰਿਹਾ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਅਗਲੇ 24 ਘੰਟਿਆਂ ’ਚ ਆਪਣੀ ਅੰਤਿਮ ਰਿਪੋਰਟ ਉੱਤਰ ਪ੍ਰਦੇਸ਼ ਸਰਕਾਰ ਨੂੰ ਸੌਂਪ ਸਕਦਾ ਹੈ। ਸੂਤਰਾਂ ਅਨੁਸਾਰ, ਰਿਪੋਰਟ ਦੇ ਆਧਾਰ ’ਤੇ ਮੰਦਰ ਪ੍ਰਸ਼ਾਸਨ, ਚੜ੍ਹਾਵੇ ਦੀ ਗਣਨਾ ਅਤੇ ਪ੍ਰਬੰਧਨ ਵਿਵਸਥਾ ’ਚ ਵਿਆਪਕ ਬਦਲਾਅ ਕੀਤੇ ਜਾ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਐੱਸ. ਆਈ. ਟੀ. ਦਾ ਕਾਰਜਕਾਲ ਹੁਣ ਦੁਬਾਰਾ ਨਹੀਂ ਵਧਾਇਆ ਜਾਵੇਗਾ। ਸ਼੍ਰੀ ਰਾਮ ਜਨਮਭੂਮੀ ਤੀਰਥ ਖੇਤਰ ਟਰੱਸਟ ਦੀ ਅਪੀਲ ’ਤੇ ਗਠਿਤ 3 ਮੈਂਬਰੀ ਐੱਸ. ਆਈ. ਟੀ. ਨੇ 23 ਜੂਨ ਨੂੰ 9 ਪੰਨਿਆਂ ਦੀ ਮੁੱਢਲੀ ਰਿਪੋਰਟ ਸੌਂਪੀ ਸੀ।

ਇਸ ਤੋਂ ਬਾਅਦ ਐੱਫ. ਆਈ. ਆਰ. ਦਰਜ ਹੋਈ ਅਤੇ 8 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧ ਵਿਚ ਟਰੱਸਟ ਦੇ 2 ਸੀਨੀਅਰ ਅਹੁਦੇਦਾਰਾਂ ਨੇ ਅਸਤੀਫ਼ਾ ਦਿੱਤਾ। ਅੰਤਿਮ ਰਿਪੋਰਟ ’ਤੇ 22 ਜੁਲਾਈ ਨੂੰ ਪ੍ਰਸਤਾਵਿਤ ਟਰੱਸਟ ਦੀ ਬੈਠਕ ’ਚ ਚਰਚਾ ਹੋਣ ਦੀ ਸੰਭਾਵਨਾ ਹੈ। ਸਾਬਕਾ ਜਨਰਲ ਸਕੱਤਰ ਚੰਪਤ ਰਾਏ ਨੇ ਕਿਹਾ ਹੈ ਕਿ ਉਹ ਐੱਸ. ਆਈ. ਟੀ. ਦੀ ਅੰਤਿਮ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਮਾਮਲੇ ’ਤੇ ਪ੍ਰਤੀਕਿਰਿਆ ਦੇਣਗੇ। ਉੱਥੇ ਹੀ ਟਰੱਸਟ ਦੇ ਖਜ਼ਾਨਚੀ ਗੋਵਿੰਦ ਦੇਵ ਗਿਰੀ ਮਹਾਰਾਜ ਨੇ ਜਾਂਚ ਅਤੇ ਸੁਪਰੀਮ ਕੋਰਟ ਦੀ ਨਿਗਰਾਨੀ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਵਕਾਲਤ ਕੀਤੀ ਹੈ।

ਸੁਪਰੀਮ ਕੋਰਟ ਵੀ ਇਸ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਨਿਗਰਾਨੀ ਕਰ ਰਿਹਾ ਹੈ। ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਮਾਸ਼ੰਕਰ ਮਿਸ਼ਰਾ ਅਤੇ ਸੇਵਾਮੁਕਤ ਬੈਂਕ ਮੁਲਾਜ਼ਮ ਸੁਭਾਸ਼ ਸ਼੍ਰੀਵਾਸਤਵ ਤੋਂ ਬੁੱਧਵਾਰ ਨੂੰ 14 ਘੰਟੇ ਦੇ ਪੁਲਸ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਦੋਵਾਂ ਨੂੰ ਦੇਰ ਰਾਤ ਫੈਜ਼ਾਬਾਦ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ। ਜਾਂਚ ਦੌਰਾਨ ਪੁਲਸ ਨੇ ਮੁਲਜ਼ਮ ਰਮਾਸ਼ੰਕਰ ਦੇ ਘਰ ਦੀ ਤਲਾਸ਼ੀ ’ਚ ਜਾਇਦਾਦ ਨਾਲ ਜੁੜੇ ਦਸਤਾਵੇਜ਼ ਬਰਾਮਦ ਕੀਤੇ, ਜਿਸ ਤੋਂ ਬਾਅਦ ਉਸ ਦੇ ਕਮਰੇ ਨੂੰ ਸੀਲ ਕਰ ਦਿੱਤਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ