Monday, October 26, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਰਾਸ਼ਟਰੀ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

29 ਜੁਲਾਈ, 2026 05:13 PM

ਨਵੀਂ ਦਿੱਲੀ : ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨੀਟ ਪੇਪਰ ਲੀਕ ਖ਼ਿਲਾਫ਼ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਦੀ ਕਾਰਵਾਈ ਨੂੰ ਲੈ ਕੇ ਬੁੱਧਵਾਰ ਨੂੰ ਲੋਕ ਸਭਾ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਗੰਭੀਰ ਦੋਸ਼ ਲਗਾਏ, ਜਿਸਦਾ ਸੱਤਾਧਾਰੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਅਤੇ ਉਨ੍ਹਾਂ ਤੋਂ ਮੁਆਫ਼ੀ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ 'ਲੋਕ ਪ੍ਰੀਖਿਆਵਾਂ (ਅਣਉੱਚਿਤ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026' 'ਤੇ ਚਰਚਾ ਦੌਰਾਨ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਜ਼ਿਕਰ ਕਰਦੇ ਹੋਏ ਗ੍ਰਹਿ ਮੰਤਰੀ ਸ਼ਾਹ 'ਤੇ ਗੰਭੀਰ ਦੋਸ਼ ਲਗਾਏ।


ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੱਸਣ ਕਿ ਕਿਸ ਆਧਾਰ 'ਤੇ ਉਨ੍ਹਾਂ ਨੇ ਦੇਸ਼ ਦੇ ਇਕ ਜ਼ਿੰਮੇਵਾਰ ਵਿਅਕਤੀ 'ਤੇ ਗੰਭੀਰ ਦੋਸ਼ ਲਗਾਇਆ ਹੈ ਜਾਂ ਫਿਰ ਉਹ ਮੁਆਫ਼ੀ ਮੰਗਣ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਤੱਥਾਂ, ਜਾਂਚ ਅਤੇ ਸਬੂਤਾਂ ਤੋਂ ਬਿਨਾਂ ਕਿਸੇ 'ਤੇ ਦੋਸ਼ ਨਹੀਂ ਲਗਾ ਸਕਦੇ। ਬਿੱਲ 'ਤੇ ਚਰਚਾ ਦੌਰਾਨ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਮਾਪਿਆਂ 'ਚ ਭਾਜਪਾ ਅਤੇ ਇਸ ਦੇ ਵਿਚਾਰਧਾਰਕ ਸੰਗਠਨ ਦਾ ਸਾਹਮਣਾ ਕਰਨ ਦੀ ਹਿੰਮਤ ਦੀ ਘਾਟ ਸੀ, ਪਰ ਇਹ ਬੱਚੇ ਸਾਹਮਣੇ ਖੜ੍ਹੇ ਹੋ ਗਏ।


ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਡਰ ਨੂੰ ਦੂਰ ਕਰ ਲਿਆ ਹੈ ਅਤੇ ਚੁਣੌਤੀ ਦਿੱਤੀ ਹੈ ਅਤੇ ਸਥਿਤੀ ਨੂੰ ਖੁੱਲ੍ਹ ਕੇ ਸਵਾਲ ਕੀਤਾ ਹੈ। ਉਨ੍ਹਾਂ ਕਿਹਾ ਕਿ 'ਗ੍ਰਹਿ ਮੰਤਰੀ' ਕੋਲ ਸਦਨ 'ਚ ਆਉਣ ਦੀ ਹਿੰਮਤ ਨਹੀਂ ਹੈ। ਵਿਰੋਧੀ ਧਿਰ ਦੇ ਨੇਤਾ ਨੇ ਦਾਅਵਾ ਕੀਤਾ ਕਿ ''ਗ੍ਰਹਿ ਮੰਤਰੀ ਸਦਨ 'ਚ ਨਹੀਂ ਹਨ ਕਿਉਂਕਿ ਉਹ ਡਰਦੇ ਹਨ।'' ਫਿਰ ਉਨ੍ਹਾਂ ਨੇ ਵਿਦਿਆਰਥੀਆਂ ਵਿਰੁੱਧ ਤਾਕਤ ਦੀ ਵਰਤੋਂ ਦਾ ਹਵਾਲਾ ਦਿੰਦੇ ਹੋਏ ਗ੍ਰਹਿ ਮੰਤਰੀ 'ਤੇ ਗੰਭੀਰ ਦੋਸ਼ ਲਗਾਏ।


ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਸਖ਼ਤ ਵਿਰੋਧ ਕੀਤਾ ਅਤੇ ਕਿਹਾ ਕਿ ਰਾਹੁਲ ਗਾਂਧੀ ਨੇ ਗਲਤ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਕੀਤੀ ਹੈ, ਜਿਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਕਿਉਂਕਿ ਵਿਰੋਧੀ ਧਿਰ ਦੇ ਨੇਤਾ ਨੇ ਗੰਭੀਰ ਦੋਸ਼ ਲਗਾਏ ਹਨ, ਇਸ ਲਈ ਸਰਕਾਰ ਨੂੰ ਇਹ ਖੁਲਾਸਾ ਕਰਨਾ ਚਾਹੀਦਾ ਹੈ ਕਿ ਇਹ ਹੁਕਮ ਕਿਸ ਨੇ ਦਿੱਤਾ ਸੀ। ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੇ "ਰਾਹੁਲ ਗਾਂਧੀ ਮੁਆਫੀ ਮੰਗੋ" ਦੇ ਨਾਅਰੇ ਲਗਾਏ, ਜਦੋਂ ਕਿ ਕਾਂਗਰਸ ਦੇ ਮੈਂਬਰਾਂ ਨੇ "ਗ੍ਰਹਿ ਮੰਤਰੀ ਜਵਾਬ ਦਿਓ" ਦੇ ਨਾਅਰੇ ਲਗਾਏ। ਸਦਨ 'ਚ ਕਾਫ਼ੀ ਦੇਰ ਤੱਕ ਗਤੀਰੋਧ ਦੀ ਸਥਿਤੀ ਬਣੀ ਰਹੀ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਸਾਊਦੀ ਅਰਬ 'ਚ ਆਪਣੇ ਨਾਗਰਿਕਾਂ ਲਈ ਇਕ ਹੋਰ ਐਡਵਾਇਜ਼ਰੀ ਕੀਤੀ ਜਾਰੀ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ