Wednesday, November 04, 2026
BREAKING
• ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ • ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ • ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ  • ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ • ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ • ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ • 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ • ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ ਕੇ ਹੋਇਆ ਬੰਦ • IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ • ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਪੰਜਾਬ

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'

04 ਨਵੰਬਰ, 2026 07:27 PM

ਸੰਗਰੂਰ : ਕਾਂਗਰਸ ਦੀ ਇਨਸਾਫ਼ ਰੈਲੀ ਦੌਰਾਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੰਬੋਧਨ ਕਰਦਿਆਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹ ਦਿੱਤੇ। ਇਸ ਮੌਕੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਪਹਿਲੀ ਲਾਈਨ 'ਚ ਬਿਠਾਇਆ। ਸਿੱਧੂ ਮੂਸੇਵਾਲਾ ਦਾ ਜ਼ਿਕਰ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਸਿੱਧੂ ਮੂਸੇਵਾਲਾ ਨੂੰ ਜਾਣਦਾ ਨਹੀਂ ਸੀ ਪਰ ਜਦੋਂ ਪਹਿਲੀ ਵਾਰ ਉਸ ਨੂੰ ਮਿਲਿਆ ਤਾਂ ਵਧੀਆ ਲੱਗਾ। ਮੈਂ ਉਸ ਵੇਲੇ ਉਸ ਦੇ ਗਾਣੇ ਨਹੀਂ ਸੁਣੇ ਸਨ। ਮੈਨੂੰ ਦੱਸਿਆ ਗਿਆ ਕਿ ਮੂਸੇਵਾਲਾ ਵਧੀਆ ਮੁੰਡਾ ਹੈ ਅਤੇ ਸਿਆਸਤ 'ਚ ਆਉਣਾ ਚਾਹੁੰਦਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਬਹੁਤ ਡਾਇਨਾਮਿਕ ਅਤੇ ਟੈਲੈਂਟਿਡ ਮੁੰਡਾ ਸੀ।


ਉਸ ਨੂੰ ਕਾਂਗਰਸ 'ਚ ਸ਼ਾਮਲ ਕਰਵਾਇਆ ਅਤੇ ਉਦੋਂ ਮੈਨੂੰ ਲੱਗਿਆ ਸੀ ਕਿ ਇਹ ਖ਼ਤਰਨਾਕ ਜਗ੍ਹਾ ਆ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂੰ ਥੋੜ੍ਹੀ ਜਿਹੀ ਇਸ ਨੂੰ ਸਿਆਸੀ ਸੁਰੱਖਿਆ ਦੇਣੀ ਚਾਹੀਦੀ ਹੈ। ਇਸ ਤੋਂ ਬਾਅਦ ਮੂਸੇਵਾਲਾ ਨੂੰ ਧਮਕੀਆਂ ਆਉਣੀਆਂ ਸ਼ੁਰੂ ਹੋ ਗਈਆਂ। ਉਹ ਸਿਆਸਤ 'ਚ ਵੱਡੇ ਕੰਮ ਕਰ ਸਕਦਾ ਸੀ ਕਿਉਂਕਿ ਪੰਜਾਬ ਦੀ ਆਵਾਜ਼ ਉਸ ਦੇ ਅੰਦਰ ਸੀ। ਉਸ ਦੇ ਗਾਣਿਆਂ 'ਚੋਂ ਵੀ ਪੰਜਾਬ ਦੀ ਆਵਾਜ਼ ਆਉਂਦੀ ਸੀ। ਮੈਂ ਉਸ ਦਾ 295 ਗਾਣਾ ਸੁਣਿਆ ਤਾਂ ਮੈਨੂੰ ਬਹੁਤ ਵਧੀਆ ਲੱਗਿਆ। ਫਿਰ ਇਕ ਦਿਨ ਸਭ ਦੇ ਸਾਹਮਣੇ ਉਸ ਦੀ ਸੁਰੱਖਿਆ ਹਟਾ ਦਿੱਤੀ ਗਈ। ਫਿਰ ਦਿਨ-ਦਿਹਾੜੇ ਉਸ ਦਾ ਕਤਲ ਕਰ ਦਿੱਤਾ ਗਿਆ।


ਰਾਹੁਲ ਗਾਂਧੀ ਨੇ ਕਿਹਾ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੈਨੂੰ ਕਿਹਾ ਕਿ ਜਿਸ ਪਿਤਾ ਨੂੰ ਆਪਣੇ ਪੁੱਤ ਦੀ ਮੌਤ ਦੇਖਣੀ ਪੈਂਦੀ ਹੈ, ਇਸ ਤੋਂ ਵੱਡਾ ਦਰਦ ਹੋਰ ਕੋਈ ਨਹੀਂ ਹੈ ਅਤੇ ਜੋ ਬਲਕੌਰ ਸਿੰਘ ਦੇ ਪੁੱਤ ਨਾਲ ਹੋਇਆ, ਅੱਜ ਉਹ ਪੰਜਾਬ 'ਚ ਫੈਸ਼ਨ ਬਣ ਗਿਆ ਹੈ। ਜਿਸ ਕੋਲ ਸਿੱਧੂ ਵਰਗਾ ਟੈਲੈਂਟ ਅਤੇ ਹੁਨਰ ਹੈ, ਪੰਜਾਬ ਅਤੇ ਦੇਸ਼ ਲਈ ਕੰਮ ਕਰਨਾ ਚਾਹੁੰਦਾ ਹੈ, ਉਸ ਨੂੰ ਧਮਕਾਇਆ ਅਤੇ ਡਰਾਇਆ ਜਾਂਦਾ ਹੈ ਅਤੇ ਫਿਰ ਸਭ ਦੇ ਸਾਹਮਣੇ ਗੋਲੀ ਮਾਰ ਦਿੱਤੀ ਜਾਂਦੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ