Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਵਿਸ਼ਾ ਬਣੀ ‘ਕੈਰੀ ਆਨ ਜੱਟਾ-4’

08 ਜੂਨ, 2026 06:03 PM

ਪੰਜਾਬੀ ਸਿਨੇਮਾ ਦੀ ਸਭ ਤੋਂ ਸਫ਼ਲ ਕਾਮੇਡੀ ਫ੍ਰੈਂਚਾਈਜ਼ੀਆਂ ’ਚ ਸ਼ਾਮਲ ‘ਕੈਰੀ ਆਨ ਜੱਟਾ’ ਇਕ ਵਾਰ ਫਿਰ ਆਪਣੇ ਚੌਥੇ ਭਾਗ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੀ ਹੈ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਨੂੰ ਲੈ ਕੇ ਬਣਿਆ ਮਾਹੌਲ ਇਹ ਦਰਸਾਅ ਰਿਹਾ ਹੈ ਕਿ ‘ਕੈਰੀ ਆਨ ਜੱਟਾ-4’ ਸਾਲ ਦੀ ਸਭ ਤੋਂ ਵੱਡੀ ਪੰਜਾਬੀ ਫ਼ਿਲਮ ਸਾਬਤ ਹੋ ਸਕਦੀ ਹੈ। ਗਿੱਪੀ ਗਰੇਵਾਲ ਦੀ ਅਗਵਾਈ ਹੇਠ ਬਣੀ ਇਸ ਫਿਲਮ ਨੇ ਆਪਣੇ ਐਲਾਨ ਦੇ ਦਿਨ ਤੋਂ ਹੀ ਪ੍ਰਸ਼ੰਸਕਾਂ ’ਚ ਉਤਸ਼ਾਹ ਪੈਦਾ ਕਰ ਦਿੱਤਾ ਸੀ ਅਤੇ ਹੁਣ ਟੀਜ਼ਰ, ਗੀਤਾਂ ਅਤੇ ਜ਼ੋਰਦਾਰ ਪ੍ਰਮੋਸ਼ਨ ਕਾਰਨ ਇਸ ਦੀ ਪ੍ਰਸਿੱਧੀ ਲਗਾਤਾਰ ਵਧਦੀ ਜਾ ਰਹੀ ਹੈ।

ਜਦੋਂ ਤੋਂ ਫ਼ਿਲਮ ਦੀ ਪਹਿਲੀ ਝਲਕ ਸਾਹਮਣੇ ਆਈ ਹੈ, ਉਦੋਂ ਤੋਂ ਹੀ ਸੋਸ਼ਲ ਮੀਡੀਆ ’ਤੇ ਇਸ ਦੀ ਚਰਚਾ ਲਗਾਤਾਰ ਜਾਰੀ ਹੈ। ਗਿੱਪੀ ਗਰੇਵਾਲ, ਸਰਗੁਣ ਮਹਿਤਾ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬੀਨੂ ਢਿੱਲੋਂ, ਬੀ. ਐੱਨ. ਸ਼ਰਮਾ ਅਤੇ ਏ. ਆਈ. ਰਾਹੀਂ ਜਸਵਿੰਦਰ ਭੱਲਾ ਵਰਗੇ ਕਲਾਕਾਰਾਂ ਦੀ ਮੌਜੂਦਗੀ ਨੇ ਫ਼ਿਲਮ ਨੂੰ ਹੋਰ ਮਜ਼ਬੂਤ ਬਣਾਇਆ ਹੈ। ਪੰਜਾਬੀ ਸਿਨੇਮਾ ਦੇ ਇਹ ਮਸ਼ਹੂਰ ਚਿਹਰੇ ਇਕ ਵਾਰ ਫਿਰ ਆਪਣੀ ਕਾਮੇਡੀ ਟਾਈਮਿੰਗ ਨਾਲ ਦਰਸ਼ਕਾਂ ਨੂੰ ਹਸਾਉਣ ਲਈ ਤਿਆਰ ਹਨ। ਫ਼ਿਲਮ ਦੀ ਕਾਸਟ ਦੇ ਇੰਟਰਵਿਊ ਅਤੇ ਪ੍ਰਮੋਸ਼ਨਲ ਵੀਡੀਓਜ਼ ਵੀ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀਆਂ ਹਨ।

ਫ਼ਿਲਮ ਦੇ ਟੀਜ਼ਰ ਨੇ ਦਰਸ਼ਕਾਂ ਦੀਆਂ ਉਮੀਦਾਂ ਨੂੰ ਹੋਰ ਵਧਾ ਦਿੱਤਾ ਹੈ। ਟੀਜ਼ਰ ’ਚ ਨਜ਼ਰ ਆਈਆਂ ਮਜ਼ੇਦਾਰ ਸਥਿਤੀਆਂ, ਗਲਤਫ਼ਹਿਮੀਆਂ ਨਾਲ ਭਰੀ ਕਹਾਣੀ ਅਤੇ ਕਿਰਦਾਰਾਂ ਵਿਚਾਲੇ ਹੋਣ ਵਾਲੀ ਹਾਸਿਆਂ ਭਰੀ ਨੋਕ-ਝੋਕ ਨੇ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ ਹੈ। ਯੂ-ਟਿਊਬ ’ਤੇ ਟੀਜ਼ਰ ਨੂੰ ਮਿਲੇ ਲੱਖਾਂ ਵਿਊਜ਼ ਅਤੇ ਹਜ਼ਾਰਾਂ ਟਿੱਪਣੀਆਂ ਇਸ ਗੱਲ ਦਾ ਸਬੂਤ ਹਨ ਕਿ ਲੋਕ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਫ਼ਿਲਮ ਦੇ ਗੀਤ ਵੀ ਇਸ ਦੀ ਪ੍ਰਸਿੱਧੀ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਰਿਲੀਜ਼ ਹੋਏ ਗੀਤਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਕਈ ਗੀਤ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੇ ਹਨ। ਪੰਜਾਬੀ ਸੰਗੀਤ ਦੇ ਰੰਗ ਨਾਲ ਭਰੇ ਇਹ ਗੀਤ ਨਾ ਸਿਰਫ਼ ਨੌਜਵਾਨਾਂ ਨੂੰ ਪਸੰਦ ਆ ਰਹੇ ਹਨ ਸਗੋਂ ਪਰਿਵਾਰਕ ਦਰਸ਼ਕਾਂ ’ਚ ਵੀ ਖੂਬ ਚਰਚਾ ਬਟੋਰ ਰਹੇ ਹਨ। ਗੀਤਾਂ ਦਾ ਸ਼ਾਨਦਾਰ ਫਿਲਮਾਂਕਣ ਅਤੇ ਸੰਗੀਤ ਨੇ ਫ਼ਿਲਮ ਪ੍ਰਤੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ।

‘ਕੈਰੀ ਆਨ ਜੱਟਾ-4’ ਦੇ ਪ੍ਰਮੋਸ਼ਨ ਲਈ ਨਿਰਮਾਤਾਵਾਂ ਅਤੇ ਕਲਾਕਾਰਾਂ ਵੱਲੋਂ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਲੈ ਕੇ ਕੈਨੇਡਾ, ਯੂ. ਕੇ., ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਤੱਕ ਫ਼ਿਲਮ ਦੀ ਟੀਮ ਦਰਸ਼ਕਾਂ ਨਾਲ ਰੂ-ਬ-ਰੂ ਹੋਣ ਰਹੀ ਹੈ। ਟੀ. ਵੀ. ਸ਼ੋਅ, ਰੇਡੀਓ ਇੰਟਰਵਿਊ, ਪੌਡਕਾਸਟ, ਡਿਜ਼ੀਟਲ ਮੀਡੀਆ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਫ਼ਿਲਮ ਦੀ ਟੀਮ ਲਗਾਤਾਰ ਨਜ਼ਰ ਆ ਰਹੀ ਹੈ।

ਸੋਸ਼ਲ ਮੀਡੀਆ ’ਤੇ ‘ਕੈਰੀ ਆਨ ਜੱਟਾ 4’ ਲਗਾਤਾਰ ਟ੍ਰੈਂਡ ਕਰ ਰਿਹਾ ਹੈ। ਫੈਨਜ਼ ਵੱਲੋਂ ਬਣਾਈਆਂ ਜਾ ਰਹੀਆਂ ਰੀਲਾਂ, ਮੀਮਜ਼ ਅਤੇ ਵੀਡੀਓ ਐਡਿਟਸ ਫ਼ਿਲਮ ਨੂੰ ਹੋਰ ਚਰਚਾ ’ਚ ਲੈ ਕੇ ਆ ਰਹੀਆਂ ਹਨ। ਪੰਜਾਬੀ ਫ਼ਿਲਮ ਇੰਡਸਟਰੀ ਦੇ ਕਈ ਕਲਾਕਾਰ ਅਤੇ ਇਨਫਲੂਐਂਸਰ ਵੀ ਫ਼ਿਲਮ ਨੂੰ ਲੈ ਕੇ ਆਪਣਾ ਉਤਸ਼ਾਹ ਜ਼ਾਹਿਰ ਕਰ ਰਹੇ ਹਨ। ਇਹੀ ਕਾਰਨ ਹੈ ਕਿ ਰਿਲੀਜ਼ ਤੋਂ ਪਹਿਲਾਂ ਹੀ ਫ਼ਿਲਮ ਇਕ ਵੱਡੇ ਸੱਭਿਆਚਾਰਕ ਇਵੈਂਟ ਦਾ ਰੂਪ ਧਾਰ ਚੁੱਕੀ ਹੈ।

ਫ਼ਿਲਮ ਟ੍ਰੇਡ ਨਾਲ ਜੁੜੇ ਮਾਹਿਰਾਂ ਦਾ ਮੰਨਣਾ ਹੈ ਕਿ ‘ਕੈਰੀ ਆਨ ਜੱਟਾ-4’ ਪੰਜਾਬੀ ਸਿਨੇਮਾ ਦੇ ਬਾਕਸ ਆਫਿਸ ’ਤੇ ਨਵੇਂ ਕੀਰਤੀਮਾਨ ਸਥਾਪਿਤ ਕਰ ਸਕਦੀ ਹੈ। ਪਿਛਲੀਆਂ ਫ਼ਿਲਮਾਂ ਦੀ ਸਫ਼ਲਤਾ, ਮਜ਼ਬੂਤ ਸਟਾਰਕਾਸਟ, ਹਿੱਟ ਗੀਤਾਂ ਅਤੇ ਵਿਸ਼ਵ ਪੱਧਰੀ ਪ੍ਰਮੋਸ਼ਨ ਨੂੰ ਦੇਖਦਿਆਂ ਇਸ ਫ਼ਿਲਮ ਤੋਂ ਵੱਡੀ ਓਪਨਿੰਗ ਦੀ ਉਮੀਦ ਕੀਤੀ ਜਾ ਰਹੀ ਹੈ। ਵਿਦੇਸ਼ਾਂ ’ਚ ਵੱਸਦੇ ਪੰਜਾਬੀ ਦਰਸ਼ਕਾਂ ਵਿਚਾਲੇ ਵੀ ਫ਼ਿਲਮ ਨੂੰ ਲੈ ਕੇ ਖ਼ਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ‘ਕੈਰੀ ਆਨ ਜੱਟਾ 4’ ਸਿਰਫ਼ ਇਕ ਫ਼ਿਲਮ ਨਹੀਂ ਸਗੋਂ ਪੰਜਾਬੀ ਸਿਨੇਮਾ ਦੇ ਸਭ ਤੋਂ ਵੱਡੇ ਮਨੋਰੰਜਨ ਬ੍ਰਾਂਡ ਦੀ ਵਾਪਸੀ ਹੈ। ਟੀਜ਼ਰ ਤੋਂ ਲੈ ਕੇ ਗੀਤਾਂ ਤੱਕ, ਪ੍ਰਮੋਸ਼ਨ ਤੋਂ ਲੈ ਕੇ ਸੋਸ਼ਲ ਮੀਡੀਆ ਤੱਕ ਹਰ ਪੱਖ ਤੋਂ ਫ਼ਿਲਮ ਨੇ ਆਪਣੀ ਮਜ਼ਬੂਤ ਮੌਜੂਦਗੀ ਦਰਜ ਕਰਵਾਈ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ’ਤੇ ਟਿਕੀਆਂ ਹੋਈਆਂ ਹਨ ਕਿ ਕੀ ‘ਕੈਰੀ ਆਨ ਜੱਟਾ-4’ ਆਪਣੇ ਪਿਛਲੇ ਸਾਰੇ ਰਿਕਾਰਡ ਤੋੜ ਕੇ ਪੰਜਾਬੀ ਸਿਨੇਮਾ ਦੇ ਇਤਿਹਾਸ ’ਚ ਇਕ ਨਵਾਂ ਅਧਿਆਏ ਲਿਖੇਗੀ।

ਸਮੀਪ ਕੰਗ ਵੱਲੋਂ ਨਿਰਦੇਸ਼ਿਤ ਅਤੇ ਨਰੇਸ਼ ਕਥੂਰੀਆ ਦੀ ਲਿਖੀ ਇਸ ਫਿਲਮ ਨੂੰ 26 ਜੂਨ ਨੂੰ ਦਰਸ਼ਕ ਵਰਲਡਵਾਈਡ ਸਿਨੇਮਾਘਰਾਂ ’ਚ ਦੇਖ ਸਕਣਗੇ |

 

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ