Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

ਰਿਹਾਇਸ਼ੀ ਬਿਲਡਿੰਗ ਨੂੰ ਲੱਗ ਗਈ ਅੱਗ, ਹੁਣ ਤਕ 55 ਮੌਤਾਂ, 279 ਲਾਪਤਾ

27 ਨਵੰਬਰ, 2025 01:43 PM

ਬੀਜਿੰਗ/ਹਾਂਗਕਾਂਗ : ਹਾਂਗਕਾਂਗ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਕੰਪਲੈਕਸ ਵਿੱਚ ਲੱਗੀ ਭਿਆਨਕ ਅੱਗ ਵਿੱਚ ਮਰਨ ਵਾਲਿਆਂ ਦੀ ਗਿਣਤੀ 55 ਹੋ ਗਈ ਹੈ, ਜਦੋਂ ਕਿ 279 ਲੋਕ ਅਜੇ ਵੀ ਲਾਪਤਾ ਹਨ। ਹਾਂਗਕਾਂਗ ਪੁਲਸ ਫੋਰਸ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬੁੱਧਵਾਰ ਨੂੰ ਵਾਂਗ ਫੁਕ ਕੋਰਟ ਵਿੱਚ ਲੱਗੀ ਅੱਗ ਦੇ ਸਬੰਧ ਵਿੱਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਂਗਕਾਂਗ ਵਿਸ਼ੇਸ਼ ਪ੍ਰਸ਼ਾਸਕੀ ਖੇਤਰ ਦੇ ਮੁੱਖ ਕਾਰਜਕਾਰੀ ਜੌਨ ਲੀ ਨੇ ਕਿਹਾ ਕਿ ਇਹ ਹਾਂਗਕਾਂਗ ਦੇ ਇਤਿਹਾਸ ਵਿੱਚ ਉੱਚੀਆਂ ਇਮਾਰਤਾਂ ਵਿਚ ਲੱਗੀ ਅੱਗ ਦੀ ਸਭ ਤੋਂ ਵੱਡੀ ਘਟਨਾ ਹੈ, ਜਿਸ ਵਿੱਚ 279 ਲੋਕ ਅਜੇ ਵੀ ਲਾਪਤਾ ਹਨ। ਇਸ ਘਟਨਾ ਵਿੱਚ ਘੱਟੋ-ਘੱਟ 45 ਲੋਕ ਜ਼ਖਮੀ ਹੋਏ ਹਨ। ਘਟਨਾ ਸਥਾਨ ਤੋਂ ਸਾਹਮਣੇ ਆਈ ਵੀਡੀਓ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸ਼ਹਿਰ ਦੇ ਤਾਈ ਪੋ ਜ਼ਿਲ੍ਹੇ ਵਿੱਚ ਸਥਿਤ ਕੰਪਲੈਕਸ ਦੇ ਬਾਹਰੀ ਹਿੱਸੇ 'ਤੇ ਲਗਾਏ ਗਏ ਬਾਂਸਾਂ ਕਾਰਨ ਅੱਗ ਦੀਆਂ ਲਪਟਾਂ ਤੇਜ਼ੀ ਨਾਲ ਫੈਲ ਗਈਆਂ, ਜਿਸ ਕਾਰਨ ਲੋਕਾਂ ਵਿਚ ਹਫੜਾ-ਦਫੜੀ ਮਚ ਗਈ ਅਤੇ ਹਰ ਪਾਸੇ ਲੋਕਾਂ ਦੀਆਂ ਚੀਕਾਂ ਸੁਣਾਈ ਦੇ ਰਹੀਆਂ ਸਨ।

ਪੁਲਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਮਾਰਤਾਂ 'ਤੇ ਲਗਾਈਆਂ ਗਈਆਂ ਸੁਰੱਖਿਆਤਮਕ ਜਾਲੀਆਂ, ਵਾਟਰਪ੍ਰੂਫ਼ ਕੈਨਵਸ ਅਤੇ ਪਲਾਸਟਿਕ ਦੀਆਂ ਚਾਦਰਾਂ ਲੋੜੀਂਦੇ ਅੱਗ ਰੋਕਣ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰ ਸਕਦੀਆਂ। ਪੁਲਸ ਦੁਆਰਾ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਵਿਅਕਤੀ ਉਸ ਨਿਰਮਾਨ ਕੰਪਨੀ ਦੇ ਅਧਿਕਾਰੀ ਹਨ, ਜੋ ਇਨ੍ਹਾਂ ਸਮੱਗਰੀਆਂ ਨੂੰ ਇਮਾਰਤਾਂ ਦੇ ਨਵੀਨੀਕਰਨ ਦੌਰਾਨ ਲਗਾਉਣ ਲਈ ਜ਼ਿੰਮੇਵਾਰ ਹਨ। ਇਨ੍ਹਾਂ ਸ਼ੱਕੀਆਂ ਦੀ ਉਮਰ 52 ਤੋਂ 68 ਸਾਲ ਦੇ ਵਿਚਕਾਰ ਹੈ। ਇਨ੍ਹਾਂ ਵਿੱਚ 2 ਕੰਪਨੀ ਡਾਇਰੈਕਟਰ ਅਤੇ 1 ਪ੍ਰੋਜੈਕਟ ਸਲਾਹਕਾਰ ਸ਼ਾਮਲ ਹੈ, ਅਤੇ ਇਹ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਦੀ ਲਾਪਰਵਾਹੀ ਕਾਰਨ ਇਨਾਂ ਵੱਡਾ ਜਾਨੀ ਨੁਕਸਾਨ ਹੋਇਆ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬੁੱਧਵਾਰ ਰਾਤ ਨੂੰ ਇਸ ਰਿਹਾਇਸ਼ੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ 'ਤੇ ਦੁੱਖ ਪ੍ਰਗਟ ਕੀਤਾ ਅਤੇ ਅਧਿਕਾਰੀਆਂ ਨੂੰ ਅੱਗ ਬੁਝਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ