Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਰੂਪਨਗਰ 'ਚ ਵੱਡੀ ਵਾਰਦਾਤ! ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

22 ਅਗਸਤ, 2025 05:05 PM

ਨੂਰਪੁਰਬੇਦੀ : ਰੂਪਨਗਰ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਸਿੰਬਲਮਾਜਰਾ (ਜੇਤੇਵਾਲ) ਵਿਖੇ ਵਿਆਹੀ ਇਕ 31 ਸਾਲਾ ਔਰਤ ਦਾ ਉਸ ਦੇ ਪੇਕੇ ਪਿੰਡ ਨੋਧੇਮਾਜਰਾ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਕਤਲ ਹੋਣ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸਵੇਰ ਉਸ ਸਮੇਂ ਪਤਾ ਚੱਲਿਆ ਜਦੋਂ ਪਸ਼ੂਆਂ ਦਾ ਗੌਬਰ ਸੁੱਟਣ ਗਏ ਮ੍ਰਿਤਕਾ ਦੀ ਛੋਟੀ ਭੈਣ ਨੇ ਉਸ ਦੀ ਦੀ ਘਰ ਲਾਗੇ ਝਾੜੀਆਂ ’ਚ ਉਸ ਦੀ ਖ਼ੂਨ ਨਾਲ ਲਥਪਥ ਹੋਈ ਲਾਸ਼ ਵੇਖੀ। ਉਕਤ ਘਟਨਾ ਦਾ ਪਤਾ ਚੱਲਣ ’ਤੇ ਇਕਦਮ ਪਿੰਡ ਅਤੇ ਇਲਾਕੇ ’ਚ ਸਨਸਨੀ ਫੈਲ ਗਈ।

ਮ੍ਰਿਤਕ ਔਰਤ ਦੀ ਪਛਾਣ ਮਨਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਨਿਵਾਸੀ ਪਿੰਡ ਸਿੰਬਲਮਾਜਰਾ ਵਜੋਂ ਹੋਈ ਹੈ। ਮ੍ਰਿਤਕਾ ਦੀ ਛੋਟੀ ਭੈਣ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੀ ਭੈਣ ਮਨਜਿੰਦਰ ਕੌਰ ਆਪਣੇ ਪੇਕੇ ਪਿੰਡ ਨੌਧੇਮਾਜਰਾ ਵਿਖੇ ਬਣ ਰਹੇ ਮਕਾਨ ਦੇ ਕੰਮਕਾਜ ਸਬੰਧੀ ਆਈ ਹੋਈ ਸੀ। ਬੀਤੀ ਰਾਤ ਕਰੀਬ 9 ਵਜੇ ਉਹ ਮੋਬਾਇਲ ਫੋਨ ’ਤੇ ਕਿਸੇ ਨਾਲ ਗੱਲ ਕਰਦੀ ਕਰਦੀ ਘਰੋਂ ਬਾਹਰ ਚਲੀ ਗਈ ਅਤੇ ਵਾਪਸ ਨਹੀਂ ਆਈ। ਕਾਫ਼ੀ ਦੇਰ ਤੱਕ ਪਰਿਵਾਰ ਨੇ ਭਾਲ ਕੀਤੀ ਤੇ ਜਿਸ ਸਬੰਧੀ ਕੁਝ ਵੀ ਪਤਾ ਨਾ ਚੱਲ ਸਕਿਆ ਪਰ ਜਦੋਂ ਉਹ ਸਵੇਰ ਸਮੇਂ ਉਹ ਘਰ ਲਾਗੇ ਗੌਬਰ ਸੁੱਟਣ ਲਈ ਗਈ ਤਾਂ ਉਸਨੇ ਆਪਣੀ ਭੈਣ ਦੀਆਂ ਚਪਲਾਂ ਖੇਤਾਂ ’ਚ ਪਈਆਂ ਦੇਖੀਆਂ ਤੇ ਥੋੜਾ ਅੱਗੇ ਜਾਣ ’ਤੇ ਉਸ ਦੀ ਭੈਣ ਮਨਜਿੰਦਰ ਕੌਰ ਦੀ ਲਾਸ਼ ਵੀ ਉੱਥੇ ਪਈ ਹੋਈ ਸੀ, ਜਿਸ ਦੇ ਚਿਹਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ।

ਉਕਤ ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ. ਪੀ. ਡੀ. ਰੂਪਨਗਰ, ਡੀ. ਐੱਸ. ਪੀ. ਰੂਪਨਗਰ, ਡੀ. ਐੱਸ. ਪੀ. ਅਨੰਦਪੁਰ ਸਾਹਿਬ, ਸੀ. ਆਈ. ਏ. ਇੰਚਾਰਜ ਰੂਪਨਗਰ ਅਤੇ ਸਥਾਨਕ ਥਾਣਾ ਮੁਖੀ ਮੌਕੇ ’ਤੇ ਪਹੁੰਚੇ ਜਿਨ੍ਹਾਂ ਵੱਲੋਂ ਮੌਕੇ ’ਤੇ ਫੋਰੈਂਸਿਕ ਮਾਹਰ ਟੀਮ ਨੂੰ ਬੁਲਾ ਕੇ ਗਹਿਰਾਈ ਨਾਲ ਜਾਂਚ ਆਰੰਭ ਕੀਤੀ।
ਇਸ ਸਬੰਧੀ ਸਥਾਨਕ ਥਾਣਾ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੌਕੇ ’ਤੇ ਜਾ ਕੇ ਸਮੁੱਚੇ ਹਾਲਾਤ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਭੇਜਿਆ ਗਿਆ ਹੈ ਉਪਰੰਤ ਹੀ ਸਮੁੱਚੀ ਸਥਿਤੀ ਸਪੱਸ਼ਟ ਹੋਵੇਗੀ। ਉਨ੍ਹਾਂ ਕਿਹਾ ਮ੍ਰਿਤਕਾ ਦੀ ਕਾਲ ਡਿਟੇਲ, ਪਿੰਡ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਅਤੇ ਟੈਕਨੀਕਲ ਵਿਧੀ ਸਹਿਤ ਹਰ ਐਂਗਲ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਥਿਤ ਦੋਸ਼ੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਕਾਤਲਾਂ ਦੇ ਨਾ ਫੜ੍ਹੇ ਜਾਣ ਤੱਕ ਪਰਿਵਾਰ ਵੱਲੋਂ ਸਸਕਾਰ ਨਾ ਕਰਨ ਦਾ ਫ਼ੈਸਲਾ
ਇਸ ਸਬੰਧੀ ਮ੍ਰਿਤਕਾ ਦੇ ਪਤੀ ਕੁਲਦੀਪ ਸਿੰਘ ਨਿਵਾਸੀ ਸਿੰਬਲਮਾਜਰਾ, ਮਾਤਾ ਸੁਰਿੰਦਰ ਕੌਰ, ਪਿਤਾ ਗੁਰਮੁਖ ਸਿੰਘ ਅਤੇ ਹੋਰਨਾਂ ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਬੇਟੀ ਦੇ ਕਾਤਲਾਂ ਦਾ ਪਤਾ ਨਹੀਂ ਲੱਗ ਜਾਂਦਾ ਉਦੋਂ ਤੱਕ ਉਸ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਸਮੇਂ ਧਰਮਿੰਦਰ ਭਿੰਦਾ, ਗੁਰਬਚਨ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਾ. ਸਰਪੰਚ ਗੁਰਚੈਨ ਸਿੰਘ ਗਰੇਵਾਲ, ਮੋਹਨ ਸਿੰਘ ਧਮਾਣਾ, ਰਾਮ ਕੁਮਾਰ ਅਤੇ ਸਾ. ਸਰਪੰਚ ਭੋਲਾ ਰਾਮ ਆਦਿ ਪਰਿਵਾਰਕ ਮੈਂਬਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ