Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਦੁਨੀਆਂ

ਰੇਡੀਏਸ਼ਨ ਲੀਕੇਜ ! ਪਰਮਾਣੂ ਟਿਕਾਣਿਆਂ 'ਤੇ ਹਮਲੇ ਮਗਰੋਂ IAEA ਨੇ ਸੱਦ ਲਈ ਐਮਰਜੈਂਸੀ ਮੀਟਿੰਗ

22 ਜੂਨ, 2025 05:53 PM

ਅੱਜ ਸਵੇਰੇ ਇਜ਼ਰਾਈਲ-ਈਰਾਨ ਵਿਚਾਲੇ ਜੰਗ ਦੀ ਸਥਿਤੀ ਦਰਮਿਆਨ ਅਮਰੀਕਾ ਨੇ ਈਰਾਨ ਦੀਆਂ ਪਰਮਾਣੂ ਸਾਈਟਾਂ 'ਤੇ ਹਮਲਾ ਕਰ ਕੇ ਉਨ੍ਹਾਂ ਨੂੰ ਤਬਾਹ ਕਰ ਦੇਣ ਦਾ ਦਾਅਵਾ ਕੀਤਾ ਸੀ। ਹਾਲਾਂਕਿ ਇਸ ਤੋਂ ਬਾਅਦ ਈਰਾਨ ਵੱਲੋਂ ਜਾਰੀ ਕੀਤੇ ਗਏ ਬਿਆਨ 'ਚ ਦੱਸਿਆ ਗਿਆ ਸੀ ਕਿ ਹਮਲੇ ਦਾ ਸ਼ਿਕਾਰ ਹੋਈਆਂ ਤਿੰਨਾਂ ਸਾਈਟਾਂ 'ਤੇ ਰੇਡੀਏਸ਼ਨ ਲੀਕੇਜ ਨਹੀਂ ਹੋਈ ਹੈ ਤੇ ਉੱਥੇ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ।

ਈਰਾਨ ਦੇ ਪ੍ਰਮਾਣੂ ਟਿਕਾਣਿਆਂ 'ਤੇ ਅਮਰੀਕੀ ਹਵਾਈ ਹਮਲਿਆਂ ਤੋਂ ਬਾਅਦ ਵਧਦੇ ਤਣਾਅ ਮਗਰੋਂ ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (IAEA) ਦੇ ਡਾਇਰੈਕਟਰ ਜਨਰਲ ਰਾਫੇਲ ਮਾਰੀਆਨੋ ਗ੍ਰੋਸੀ ਨੇ ਸੋਮਵਾਰ ਨੂੰ ਆਪਣੇ ਬੋਰਡ ਆਫ਼ ਗਵਰਨਰਜ਼ ਦੀ ਐਮਰਜੈਂਸੀ ਮੀਟਿੰਗ ਦਾ ਐਲਾਨ ਕੀਤਾ ਹੈ। ਆਈ.ਏ.ਈ.ਏ. ਦੇ ਡਾਇਰੈਕਟਰ ਜਨਰਲ ਗ੍ਰੋਸੀ ਨੇ ਐਤਵਾਰ ਨੂੰ X 'ਤੇ ਪੋਸਟ ਕੀਤਾ, "ਈਰਾਨ ਵਿੱਚ ਬਣੀ ਹੋਈ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਮੈਂ ਭਲਕੇ ਆਈ.ਏ.ਈ.ਏ. ਬੋਰਡ ਆਫ਼ ਗਵਰਨਰਜ਼ ਦੀ ਐਮਰਜੈਂਸੀ ਮੀਟਿੰਗ ਬੁਲਾ ਰਿਹਾ ਹਾਂ।"

ਜ਼ਿਕਰਯੋਗ ਹੈ ਕਿ ਇਹ ਐਲਾਨ ਉਦੋਂ ਆਇਆ ਹੈ, ਜਦੋਂ ਅਮਰੀਕਾ ਨੇ ਈਰਾਨ ਦੇ ਤਿੰਨ ਮੁੱਖ ਪ੍ਰਮਾਣੂ ਟਿਕਾਣਿਆਂ- ਫੋਰਡੋ, ਨਤਾਂਜ਼ ਅਤੇ ਇਸਫਾਹਨ 'ਤੇ ਹਮਲਾ ਕਰ ਕੇ ਭਾਰੀ ਨੁਕਸਾਨ ਪਹੁੰਚਾਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ਾਂ ਮਗਰੋਂ ਕੀਤੇ ਗਏ ਇਸ ਹਮਲੇ ਕਾਰਨ ਦੁਨੀਆ ਭਰ ਦੇ ਕਈ ਦੇਸ਼ ਇਸ ਹਮਲੇ ਦੇ ਹੱਕ 'ਚ ਉਤਰ ਆਏ ਹਨ, ਜਦਕਿ ਕੁਝ ਦੇਸ਼ ਇਸ ਹਮਲੇ ਦੀ ਨਿੰਦਾ ਵੀ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਅਮਰੀਕੀ ਹਮਲੇ ਤੋਂ ਬਾਅਦ ਈਰਾਨ ਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਸੀ ਕਿ ਅਮਰੀਕੀ ਹਮਲਿਆਂ ਕਾਰਨ 3 ਪਰਮਾਣੂ ਟਿਕਾਣਿਆਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਉੱਥੇ ਕਿਸੇ ਤਰ੍ਹਾਂ ਦੀ ਕੋਈ ਵੀ ਰੇਡੀਏਸ਼ਨ ਨਹੀਂ ਹੋਈ ਹੈ। ਪਰ ਈਰਾਨ ਦੇ ਇਸ ਬਿਆਨ ਮਗਰੋਂ ਆਈ.ਏ.ਈ.ਏ. ਦੀ ਅਚਾਨਕ ਸੱਦੀ ਗਈ ਮੀਟਿੰਗ ਇਸ ਗੱਲ ਵੱਲ ਇਸ਼ਾਰਾ ਵੀ ਕਰ ਰਹੀ ਹੈ ਕਿ ਸ਼ਾਇਦ ਈਰਾਨ 'ਚ ਸਭ ਠੀਕ ਨਹੀਂ ਹੈ। ਹੋ ਸਕਦਾ ਹੈ ਕਿ ਉੱਥੇ ਕਿਤੇ ਨਾ ਕਿਤੇ ਰੇਡੀਏਸ਼ਨ ਲੀਕੇਜ ਹੋਈ ਹੋਵੇ। ਫਿਲਹਾਲ ਕੀ ਸੱਚ ਹੈ, ਇਹ ਤਾਂ IAEA ਦੀ ਮੀਟਿੰਗ ਤੋਂ ਬਾਅਦ ਹੀ ਸਾਹਮਣੇ ਆ ਸਕੇਗਾ।

Have something to say? Post your comment

ਅਤੇ ਦੁਨੀਆਂ ਖਬਰਾਂ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਹੂਤੀ ਬਾਗੀਆਂ ਦਾ ਸਾਊਦੀ ਅਰਬ ਦੀ ਰਿਫਾਈਨਰੀ ’ਤੇ ਮਿਜ਼ਾਈਲ ਹਮਲਾ

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਅਮਰੀਕਾ 'ਚ ਵਿਦੇਸ਼ੀ ਏਜੰਟਾਂ ਦੀ ਹੁਣ ਖ਼ੈਰ ਨਹੀਂ! ਚੀਨ ਤੇ ਈਰਾਨ ਦੀਆਂ ਚਾਲਾਂ ਨੂੰ ਰੋਕਣ ਲਈ ਨਵਾਂ ਬਿੱਲ ਪੇਸ਼

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ