Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

ਰੈਪਰ ਤੋਂ ਸਿਆਸਤਦਾਨ ਬਣੇ 'ਬਾਲੇਨ' ਨੇ ਨੇਪਾਲ ਦੇ 47ਵੇਂ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

27 ਮਾਰਚ, 2026 06:03 PM

ਕਾਠਮੰਡੂ : ਨੇਪਾਲ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਇਤਿਹਾਸ ਰਚਿਆ ਗਿਆ ਹੈ। ਬਾਲੇਂਦਰ ਸ਼ਾਹ 'ਬਾਲੇਨ' ਨੇ ਸ਼ੁੱਕਰਵਾਰ ਨੂੰ ਨੇਪਾਲ ਦੇ 47ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਉਨ੍ਹਾਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਾਈ।

ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀਆਂ 'ਚ ਸ਼ਾਮਲ 

 ਰੈਪਰ ਤੋਂ ਸਿਆਸਤਦਾਨ ਬਣੇ  ਰਾਸ਼ਟਰੀ ਸੁਤੰਤਰ ਪਾਰਟੀ (ਆਰਐਸਪੀ) ਦੇ 35 ਸਾਲਾ ਆਗੂ ਨੇ ਸ਼ੀਤਲ ਨਿਵਾਸ ਵਿਖੇ ਰਾਸ਼ਟਰਪਤੀ ਦਫ਼ਤਰ ਵਿੱਚ ਦੁਪਹਿਰ 12:34 ਵਜੇ ਦੇ 'ਸ਼ੁਭ ਮਹੂਰਤ' 'ਤੇ ਸਹੁੰ ਚੁੱਕੀ। ਮਹਿਜ਼ 35 ਸਾਲ ਦੀ ਉਮਰ ਵਿੱਚ ਬਾਲੇਨ ਨੇਪਾਲ ਦੀ ਸੱਤਾ ਦੇ ਸਿਖਰ 'ਤੇ ਪਹੁੰਚਣ ਵਾਲੇ ਸਭ ਤੋਂ ਨੌਜਵਾਨ ਨੇਤਾਵਾਂ ਵਿੱਚੋਂ ਇੱਕ ਬਣ ਗਏ ਹਨ। ਉਨ੍ਹਾਂ ਦੀ ਇਸ ਉਪਲਬਧੀ ਨੇ ਦੇਸ਼ ਦੇ ਸਥਾਪਿਤ ਸਿਆਸੀ ਢਾਂਚੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਪ੍ਰਤੀਨਿਧੀ ਸਭਾ (HoR) ਦੇ ਮੈਂਬਰ ਵਜੋਂ ਵੀ ਸਹੁੰ ਚੁੱਕੀ ਸੀ।

ਇੰਜੀਨੀਅਰ ਅਤੇ ਰੈਪਰ ਤੋਂ ਸਿਆਸਤਦਾਨ ਤੱਕ 

ਬਾਲੇਂਦਰ ਸ਼ਾਹ ਦਾ ਸਫ਼ਰ ਬੇਹੱਦ ਦਿਲਚਸਪ ਰਿਹਾ ਹੈ। ਪੇਸ਼ੇ ਤੋਂ ਸਟ੍ਰਕਚਰਲ ਇੰਜੀਨੀਅਰ ਬਾਲੇਨ ਕਦੇ ਨੇਪਾਲ ਦੇ ਅੰਡਰਗਰਾਊਂਡ ਰੈਪ ਸੰਗੀਤ ਦੀ ਦੁਨੀਆ ਦਾ ਜਾਣਿਆ-ਪਛਾਣਿਆ ਚਿਹਰਾ ਸਨ। ਸਾਲ 2022 ਵਿੱਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਕਾਠਮੰਡੂ ਦੇ ਮੇਅਰ ਦੀ ਚੋਣ ਜਿੱਤ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਉਦੋਂ ਉਨ੍ਹਾਂ ਦਾ ਚੋਣ ਨਿਸ਼ਾਨ 'ਸੋਟੀ' (Walking Stick) ਸੀ ਅਤੇ ਉਨ੍ਹਾਂ ਨੇ ਨੇਪਾਲੀ ਕਾਂਗਰਸ ਅਤੇ ਸੀ.ਪੀ.ਐੱਨ.-ਯੂ.ਐੱਮ.ਐੱਲ. ਵਰਗੀਆਂ ਦਿੱਗਜ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੱਡੀ ਮਾਤ ਦਿੱਤੀ ਸੀ।

ਨਵੀਂ ਸੰਸਦ ਦਾ ਗਠਨ 

ਜ਼ਿਕਰਯੋਗ ਹੈ ਕਿ ਸਤੰਬਰ 2025 ਵਿੱਚ 'ਜੈਨ-ਜ਼ੈੱਡ' (Gen-Z) ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਨੇਪਾਲ ਦੀ ਪੁਰਾਣੀ ਸੰਸਦ ਨੂੰ ਭੰਗ ਕਰ ਦਿੱਤਾ ਗਿਆ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਨਵੀਂ ਸੰਸਦ ਦੀ ਪਹਿਲੀ ਬੈਠਕ ਵੀਰਵਾਰ ਨੂੰ ਬੁਲਾਈ ਗਈ ਸੀ, ਜਿਸ ਵਿੱਚ ਸਾਰੇ ਨਵੇਂ ਚੁਣੇ ਗਏ ਮੈਂਬਰਾਂ ਨੇ ਸਹੁੰ ਚੁੱਕੀ।ਸਹੁੰ ਚੁੱਕ ਸਮਾਗਮ ਵਿੱਚ ਉਪ ਰਾਸ਼ਟਰਪਤੀ ਰਾਮ ਸਹਾਇ ਪ੍ਰਸਾਦ ਯਾਦਵ, ਮੁੱਖ ਜੱਜ ਪ੍ਰਕਾਸ਼ ਮਾਨ ਸਿੰਘ ਰਾਉਤ ਅਤੇ ਕਈ ਸਾਬਕਾ ਪ੍ਰਧਾਨ ਮੰਤਰੀਆਂ ਸਮੇਤ ਡਿਪਲੋਮੈਟਿਕ ਭਾਈਚਾਰੇ ਦੇ ਮੈਂਬਰ ਵੀ ਮੌਜੂਦ ਸਨ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ