Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਚੰਡੀਗੜ੍ਹ

ਰੋਜ਼ ਗਾਰਡਨ ਬਣਿਆ 'ਡੈੱਥ ਗਾਰਡਨ', ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਕੇ ਕਤਲ

30 ਨਵੰਬਰ, 2025 07:17 PM

ਚੰਡੀਗੜ੍ਹ : ਇੱਥੇ ਸੈਕਟਰ-16 ਸਥਿਤ ਰੋਜ਼ ਗਾਰਡਨ ਦੇ ਬਾਥਰੂਮ ’ਚ ਦਿਨ-ਦਿਹਾੜੇ ਔਰਤ ਦਾ ਗਲਾ ਵੱਢ ਦਿੱਤਾ ਗਿਆ। ਚੀਕਾਂ ਸੁਣ ਕੇ ਰਾਹਗੀਰ ਨੇ ਪੁਲਸ ਨੂੰ ਸੂਚਿਤ ਕੀਤਾ। ਪੁਲਸ ਖੂਨ ਨਾਲ ਲੱਥਪੱਥ ਹਾਲਤ ’ਚ ਔਰਤ ਨੂੰ ਸੈਕਟਰ-16 ਜਨਰਲ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਨਿਵਾਸੀ 30 ਸਾਲਾ ਦੀਕਸ਼ਾ ਵਜੋਂ ਹੋਈ ਹੈ। ਉਹ ਮੋਹਾਲੀ ਦੇ ਫੇਜ਼-11 ’ਚ ਕਿਰਾਏ ’ਤੇ ਰਹਿੰਦੀ ਸੀ ਤੇ ਪ੍ਰਾਈਵੇਟ ਨੌਕਰੀ ਕਰਦੀ ਸੀ। ਉਸ ਦਾ ਪਤੀ ਨਾਲ ਝਗੜਾ ਚੱਲ ਰਿਹਾ ਸੀ ਤੇ ਦੋਵੇਂ ਇਕ ਸਾਲ ਤੋਂ ਵੱਖ ਰਹਿ ਰਹੇ ਸਨ। ਪਤੀ ਸਹਾਰਨਪੁਰ ’ਚ ਰਹਿੰਦਾ ਹੈ। ਫਾਰੈਂਸਿਕ ਟੀਮ ਨੂੰ ਮੌਕੇ ਤੋਂ ਚਾਕੂ, ਰੁਮਾਲ ਤੇ ਹੋਰ ਸਮਾਨ ਮਿਲਿਆ ਹੈ। ਪੁਲਸ ਨੂੰ ਮ੍ਰਿਤਕਾ ਦੇ ਨੇੜੇ ਬਿਹਾਰ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਸਲਿੱਪ ਵੀ ਮਿਲੀ ਹੈ। ਪੁਲਸ ਨੇ ਬਾਥਰੂਮ ਨੂੰ ਸੀਲ ਕਰ ਦਿੱਤਾ ਹੈ।

ਮੁੱਢਲੀ ਜਾਂਚ ’ਚ ਮਾਮਲਾ ਪ੍ਰੇਮ ਸਬੰਧਾਂ ਦਾ ਲੱਗ ਰਿਹਾ ਹੈ। ਸੈਕਟਰ-17 ਥਾਣਾ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਰੋਜ਼ ਗਾਰਡਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਸ਼ਾਮ 4 ਵਜੇ ਦੇ ਕਰੀਬ ਸੈਕਟਰ-16 ਸਥਿਤ ਰੋਜ਼ ਗਾਰਡਨ ’ਚ ਇਕ ਨੌਜਵਾਨ ਘੁੰਮ ਰਿਹਾ ਸੀ। ਔਰਤਾਂ ਦੇ ਬਾਥਰੂਮ ’ਚੋਂ ਚੀਕਾਂ ਸੁਣ ਕੇ, ਭੱਜ ਕੇ ਸੜਕ ਵੱਲ ਗਿਆ ਅਤੇ ਟ੍ਰੈਫਿਕ ਪੁਲਸ ਕਰਮੀ ਨੂੰ ਬੁਲਾਇਆ। ਟ੍ਰੈਫਿਕ ਪੁਲਸ ਮੁਲਾਜ਼ਮ ਬਾਥਰੂਮ ਦੇ ਅੰਦਰ ਗਿਆ ਤਾਂ ਇਕ ਔਰਤ ਖੂਨ ਨਾਲ ਲੱਥਪੱਥ ਪਈ ਸੀ। ਉਸ ਨੇ ਮਾਮਲੇ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ। ਡੀ. ਐੱਸ. ਪੀ ਦਲਬੀਰ ਸਿੰਘ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਸ ਨੇ ਬਾਥਰੂਮ ਨੂੰ ਸੀਲ ਕਰ ਦਿੱਤਾ। ਪੀ. ਸੀ. ਆਰ ਟੀਮ ਮਹਿਲਾ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਲਈ ਫਾਰੈਂਸਿਕ ਟੀਮ ਬੁਲਾਈ ਗਈ। ਕ੍ਰਾਈਮ ਬ੍ਰਾਂਚ, ਆਪ੍ਰੇਸ਼ਨ ਸੈੱਲ ਅਤੇ ਜ਼ਿਲ੍ਹਾ ਕ੍ਰਾਈਮ ਸੈੱਲ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ ਤੇ ਜਾਂਚ ਕੀਤੀ। ਫਾਰੈਂਸਿਕ ਟੀਮ ਦੇ ਮਾਹਿਰਾਂ ਨੂੰ ਲਾਸ਼ ਦੇ ਨੇੜੇ ਖੂਨ ਨਾਲ ਲੱਥਪੱਥ ਚਾਕੂ ਅਤੇ ਰੁਮਾਲ ਮਿਲਿਆ। ਇਸ ਤੋਂ ਇਲਾਵਾ ਬਿਹਾਰ ਸਟਾਫ ਸਿਲੈਕਸ਼ਨ ਕਮਿਸ਼ਨ ਦੀ ਸਲਿੱਪ ਵੀ ਬਰਾਮਦ ਕੀਤੀ ਗਈ, ਜਿਸ ਦੇ ਆਧਾਰ ’ਤੇ ਮ੍ਰਿਤਕਾ ਦੀ ਪਛਾਣ ਹੋਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਔਰਤ ਦੀ ਮੌਤ ਕੁੱਝ ਸਮਾਂ ਪਹਿਲਾਂ ਹੋਈ ਸੀ। ਵਾਰਦਾਤ ਨੂੰ ਅੰਜਾਮ ਦੇ ਕੇ ਕਾਤਲ ਫ਼ਰਾਰ ਹੋ ਗਿਆ। ਰੋਜ਼ ਗਾਰਡਨ ’ਚ ਕਿਸੇ ਨੂੰ ਵੀ ਭਿਣਕ ਤੱਕ ਨਹੀਂ ਲੱਗੀ।

ਰੋਜ਼ ਗਾਰਡਨ ਦੇ ਪੰਜ ਗੇਟ, ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰ ਰਹੀ ਪੁਲਸ
ਰੋਜ਼ ਗਾਰਡਨ ਦੇ ਅੰਦਰ ਜਾਣ ਤੇ ਬਾਹਰ ਆਉਣ ਦੇ ਕਰੀਬ 5 ਰਸਤੇ ਹਨ ਪਰ ਕਿਸੇ ਵੀ ਗੇਟ ’ਤੇ ਸੀ. ਸੀ. ਟੀ. ਵੀ ਕੈਮਰੇ ਨਹੀਂ ਹਨ। ਕਾਤਲ ਇਨ੍ਹਾਂ ਰਸਤਿਆਂ ਰਾਹੀਂ ਫ਼ਰਾਰ ਹੋਇਆ ਹੋਵੇਗਾ। ਕਾਤਲ ਦੀ ਪਛਾਣ ਲਈ ਪੁਲਸ ਟੀਮ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕਰ ਰਹੀ ਹੈ।

ਲੋਕਾਂ ਦੀ ਸੁਰੱਖਿਆ ’ਤੇ ਸਵਾਲ
ਰੋਜ਼ ਗਾਰਡਨ ’ਚ ਲੋਕ ਦੂਰ-ਦੂਰ ਤੋਂ ਘੁੰਮਣ ਲਈ ਆਉਂਦੇ ਹਨ। ਦਿਨ-ਦਿਹਾੜੇ ਗਲਾ ਵੱਢ ਕੇ ਕਤਲ ਹੋਣਾ ਸੁਰੱਖਿਆ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਵੀਕਐਂਡ ’ਤੇ ਸੈਲਾਨੀ ਇਸ ਜਗ੍ਹਾ ’ਤੇ ਘੁੰਮਣ ਲਈ ਆਉਂਦੇ ਹਨ। ਇਸ ਤੋਂ ਇਲਾਵਾ ਸੈਕਟਰ-16 ’ਚ ਰਹਿਣ ਵਾਲੇ ਵੀ. ਆਈ. ਪੀ. ਲੋਕ ਵੀ ਸਵੇਰ ਅਤੇ ਸ਼ਾਮ ਨੂੰ ਸੈਰ ਲਈ ਆਉਂਦੇ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਬੰਬ ਸੁੱਟਣ ਅਤੇ ਵੀਡੀਓ ਬਣਾਉਣ ਵਾਲੇ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ