Sunday, October 25, 2026
BREAKING
• ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ' • ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ • "ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ • ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਬਾਰੇ ਮੰਗੇ ਵੇਰਵੇ • ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ • 'ਅਸੀ ਹਿੰਦੂ ਆਂ, ਸਾਡੇ ਇੱਥੇ ...!', ਪਤਨੀ ਸੁਨੀਤਾ ਵਲੋਂ ਤਲਾਕ ਦੀ ਅਰਜ਼ੀ ਵਾਪਸ ਲੈਣ ਮਗਰੋਂ ਗੋਵਿੰਦਾ ਦਾ ਵੱਡਾ ਬਿਆਨ • "ਸਾਡੇ ਘਰਾਂ 'ਤੇ ਚੱਲ ਰਹੀਆਂ ਨੇ ਗੋਲੀਆਂ..." ਫਾਇਰਿੰਗ ਮਗਰੋਂ ਪਹਿਲੀ ਵਾਰ ਰੋਹਿਤ ਸ਼ੈੱਟੀ ਨੇ ਤੋੜੀ ਚੁੱਪੀ • ਫ੍ਰੈਂਚ ਓਪਨ ਬੈਡਮਿੰਟਨ: ਫਾਈਨਲ 'ਚ ਪੀ.ਵੀ. ਸਿੰਧੂ ਦੀ ਹਾਰ, ਦੱਖਣੀ ਕੋਰੀਆ ਦੀ ਆਨ ਸੇ ਯੰਗ ਨੇ ਜਿੱਤਿਆ ਖ਼ਿਤਾਬ • ਹਰਮਨਪ੍ਰੀਤ ਅਤੇ ਦੀਪਤੀ ਦੇ ਸੈਂਕੜੇ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 329 ਦੌੜਾਂ ਦਾ ਟੀਚਾ • ਆਲਰਾਊਂਡਰ ਵਜੋਂ ਵਰਕਲੋਡ ਸੰਭਾਲਣਾ ਵੱਡੀ ਚੁਣੌਤੀ : ਨੀਤੀਸ਼ ਕੁਮਾਰ ਰੈੱਡੀ

ਬਾਜ਼ਾਰ

ਲਗਾਤਾਰ ਚੌਥੇ ਦਿਨ ਟੁੱਟਿਆ ਰੁਪਿਆ: 96 ਦੇ ਇਤਿਹਾਸਕ ਪੱਧਰ ਦੇ ਪਾਰ ਡਿੱਗੀ ਭਾਰਤੀ ਕਰੰਸੀ

15 ਮਈ, 2026 05:48 PM

ਭਾਰਤੀ ਕਰੰਸੀ ਵਿੱਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। 15 ਮਈ ਨੂੰ ਅੰਤਰ-ਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਭਾਰਤੀ ਰੁਪਿਆ ਪਹਿਲੀ ਵਾਰ ਅਮਰੀਕੀ ਡਾਲਰ ਦੇ ਮੁਕਾਬਲੇ ਡਿੱਗ ਕੇ 96.05 ਦੇ ਪੱਧਰ 'ਤੇ ਪਹੁੰਚ ਗਿਆ ਹੈ। ਇਹ ਰੁਪਏ ਦਾ ਹੁਣ ਤੱਕ ਦਾ ਸਭ ਤੋਂ ਹੇਠਲਾ ਪੱਧਰ ਹੈ। ਦੱਸ ਦੇਈਏ ਕਿ ਅੱਜ ਸਵੇਰੇ ਰੁਪਿਆ 95.86 'ਤੇ ਖੁੱਲ੍ਹਿਆ ਸੀ, ਪਰ ਬਾਅਦ ਦੁਪਹਿਰ ਤਿੰਨ ਵਜੇ ਦੇ ਕਰੀਬ ਇਸ ਨੇ 96 ਦਾ ਅੰਕੜਾ ਪਾਰ ਕਰ ਲਿਆ।


ਲਗਾਤਾਰ ਚੌਥੇ ਦਿਨ ਡਿੱਗਿਆ ਰੁਪਿਆ
ਹਾਲਾਂਕਿ, ਇਹ ਡਾਲਰ ਦੇ ਮੁਕਾਬਲੇ 21 ਪੈਸੇ ਡਿੱਗ ਕੇ 95.97 'ਤੇ ਬੰਦ ਹੋਇਆ। ਰੁਪਿਆ ਪਹਿਲੀ ਵਾਰ ਇਸ ਪੱਧਰ 'ਤੇ ਬੰਦ ਹੋਇਆ। ਅੱਜ ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿੱਚ ਡਾਲਰ ਦੇ ਮੁਕਾਬਲੇ ਰੁਪਿਆ 95.86 'ਤੇ ਖੁੱਲ੍ਹਿਆ। ਇਸ ਤੋਂ ਬਾਅਦ, ਦਬਾਅ ਵਧਿਆ। ਦੁਪਹਿਰ ਸਮੇਂ ਇਹ 96 ਦੇ ਅੰਕੜੇ ਨੂੰ ਪਾਰ ਕਰ ਗਿਆ। ਰੁਪਿਆ ਪਹਿਲਾਂ ਕਦੇ ਵੀ ਇਸ ਪੱਧਰ 'ਤੇ ਨਹੀਂ ਪਹੁੰਚਿਆ ਸੀ। ਫਾਰੇਕਸ ਡੀਲਰਾਂ ਦਾ ਕਹਿਣਾ ਹੈ ਕਿ ਡਾਲਰ ਦੀ ਵਧਦੀ ਮੰਗ ਰੁਪਏ ਨੂੰ ਡਿੱਗਣ ਦਾ ਕਾਰਨ ਬਣ ਰਹੀ ਹੈ। ਡਾਲਰ ਸੂਚਕਾਂਕ ਵਿੱਚ ਮਜ਼ਬੂਤੀ ਅਤੇ ਸਟਾਕ ਮਾਰਕੀਟ ਵਿੱਚ ਵਿਦੇਸ਼ੀ ਫੰਡਾਂ ਦੁਆਰਾ ਵਿਕਰੀ ਨੇ ਵੀ ਰੁਪਏ ਨੂੰ ਪ੍ਰਭਾਵਿਤ ਕੀਤਾ ਹੈ।


ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ (Crude Oil) ਦੀਆਂ ਕੀਮਤਾਂ ਵਿੱਚ ਉਛਾਲ ਆਉਣ ਕਾਰਨ ਭਾਰਤ ਦਾ ਇੰਪੋਰਟ ਬਿੱਲ ਵਧ ਗਿਆ ਹੈ, ਜਿਸ ਨਾਲ ਰੁਪਏ 'ਤੇ ਦਬਾਅ ਵਧਿਆ ਹੈ।

ਏਸ਼ੀਆ ਦੀ ਸਭ ਤੋਂ ਕਮਜ਼ੋਰ ਕਰੰਸੀ
ਰੁਪਿਆ ਲਗਾਤਾਰ ਗਿਰਾਵਟ ਕਾਰਨ ਏਸ਼ੀਆ ਵਿੱਚ ਸਭ ਤੋਂ ਖ਼ਰਾਬ ਪ੍ਰਦਰਸ਼ਨ ਕਰਨ ਵਾਲੀ ਕਰੰਸੀ ਬਣ ਗਿਆ ਹੈ।

ਵਿਦੇਸ਼ੀ ਨਿਵੇਸ਼ਕਾਂ ਦੀ ਬਿਕਵਾਲੀ
ਭਾਰਤੀ ਸ਼ੇਅਰ ਬਾਜ਼ਾਰ ਵਿੱਚੋਂ ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਅਤੇ ਡਾਲਰ ਦੀ ਵਧਦੀ ਮੰਗ ਨੇ ਵੀ ਕਰੰਸੀ ਨੂੰ ਕਮਜ਼ੋਰ ਕੀਤਾ ਹੈ।

ਆਮ ਆਦਮੀ 'ਤੇ ਪਵੇਗੀ ਮਾਰ
ਰੁਪਏ ਦੀ ਇਸ ਕਮਜ਼ੋਰੀ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ 'ਤੇ ਪਵੇਗਾ। ਭਾਰਤ ਵੱਡੀ ਮਾਤਰਾ ਵਿੱਚ ਖਾਣ ਵਾਲੇ ਤੇਲ ਅਤੇ ਦਾਲਾਂ ਦਾ ਆਯਾਤ ਕਰਦਾ ਹੈ। ਰੁਪਿਆ ਕਮਜ਼ੋਰ ਹੋਣ ਨਾਲ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵਧ ਸਕਦੀਆਂ ਹਨ, ਜਿਸ ਨਾਲ ਮਹਿੰਗਾਈ ਵਧਣ ਦੇ ਪੂਰੇ ਆਸਾਰ ਹਨ।

ਵਿਦੇਸ਼ੀ ਪੜ੍ਹਾਈ ਅਤੇ ਸੈਰ-ਸਪਾਟਾ
ਵਿਦੇਸ਼ਾਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ 'ਤੇ ਵਿੱਤੀ ਬੋਝ ਵਧ ਗਿਆ ਹੈ। ਇਸ ਤੋਂ ਇਲਾਵਾ, ਵਿਦੇਸ਼ ਵਿੱਚ ਇਲਾਜ ਕਰਵਾਉਣਾ ਜਾਂ ਘੁੰਮਣ ਜਾਣਾ ਵੀ ਹੁਣ ਪਹਿਲਾਂ ਨਾਲੋਂ ਮਹਿੰਗਾ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਇੱਕ ਸਾਲ ਵਿੱਚ ਰੁਪਿਆ 11 ਫੀਸਦੀ ਤੋਂ ਵੱਧ ਡਿੱਗ ਚੁੱਕਾ ਹੈ।

ਕਿਸ ਨੂੰ ਹੋਵੇਗਾ ਫਾਇਦਾ?
ਜਿੱਥੇ ਆਮ ਲੋਕਾਂ ਲਈ ਇਹ ਮੁਸ਼ਕਿਲ ਦੀ ਘੜੀ ਹੈ, ਉੱਥੇ ਹੀ ਨਿਰਯਾਤਕਾਂ (Exporters) ਲਈ ਇਹ ਚੰਗੀ ਖ਼ਬਰ ਹੈ। ਖਾਸ ਕਰਕੇ ਆਈ.ਟੀ. (IT) ਅਤੇ ਫਾਰਮਾ ਸੈਕਟਰ ਦੀਆਂ ਕੰਪਨੀਆਂ ਨੂੰ ਰੁਪਏ ਦੀ ਕਮਜ਼ੋਰੀ ਦਾ ਫਾਇਦਾ ਮਿਲੇਗਾ, ਕਿਉਂਕਿ ਉਨ੍ਹਾਂ ਦੀ ਕਮਾਈ ਦਾ ਵੱਡਾ ਹਿੱਸਾ ਡਾਲਰ ਵਿੱਚ ਹੁੰਦਾ ਹੈ।
ਮਾਹਿਰਾਂ ਅਨੁਸਾਰ, ਜਦੋਂ ਤੱਕ ਕੱਚੇ ਤੇਲ ਦੀਆਂ ਕੀਮਤਾਂ ਉੱਚੇ ਪੱਧਰ 'ਤੇ ਬਣੀਆਂ ਰਹਿਣਗੀਆਂ ਅਤੇ ਵਿਦੇਸ਼ੀ ਨਿਵੇਸ਼ਕਾਂ ਦੀ ਬਿਕਵਾਲੀ ਜਾਰੀ ਰਹੇਗੀ, ਰੁਪਏ 'ਤੇ ਦਬਾਅ ਹੋਰ ਵਧ ਸਕਦਾ ਹੈ। ਫਿਲਹਾਲ ਅਮਰੀਕਾ-ਈਰਾਨ ਵਿਚਾਲੇ ਗੱਲਬਾਤ ਦੀ ਕੋਈ ਉਮੀਦ ਨਾ ਹੋਣ ਕਾਰਨ ਤੇਲ ਦੀਆਂ ਕੀਮਤਾਂ ਹੋਰ ਵਧਣ ਦਾ ਖਦਸ਼ਾ ਹੈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

JIO ਦੇ IPO ਨੇ ਰਚਿਆ ਇਤਿਹਾਸ, 1 ਕਰੋੜ ਅਰਜ਼ੀਆਂ ਨਾਲ ਬਣਾਇਆ ਵਿਸ਼ਵ ਰਿਕਾਰਡ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ

LaLiT  ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

LaLiT ਹੋਟਲ ਵਿਸਥਾਰ ਲਈ ਖ਼ਰਚ ਕਰੇਗਾ 600 ਕਰੋੜ, 5 ਸਾਲਾਂ 'ਚ ਜੋੜੇ ਜਾਣਗੇ 1,000 ਕਮਰੇ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ ਲੋਕਾਂ ਨੂੰ ਮਿਲ ਸਕਦੈ ਲਾਭ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਨੌਜਵਾਨਾਂ ਨੂੰ ਆਕਰਸ਼ਿਤ ਕਰਨ ਲਈ ਬਾਟਾ ਵਧਾਏਗਾ ਇਸ਼ਤਿਹਾਰਬਾਜ਼ੀ ਖਰਚ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਤੇਜ਼ੀ ਨਾਲ ਵਧ ਰਿਹਾ ਚੀਨ ਦਾ ਐਕਸਪੋਰਟ, ਪਰ ਡਿੱਗਦੀ ਘਰੇਲੂ ਖ਼ਪਤ ਬਣੀ ਚਿੰਤਾ ਦਾ ਕਾਰਨ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ

ਸੱਤ ਮਹੀਨਿਆਂ 'ਚ ਸਭ ਤੋਂ ਤੇਜ਼ ਦੋੜੀ ਭਾਰਤੀ ਕਰੰਸੀ, 9 ਪੈਸੇ ਹੋਈ ਮਜ਼ਬੂਤ