Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਲਾਲੂ ਨੂੰ ਵੱਡਾ ਝਟਕਾ ; 'ਜ਼ਮੀਨ ਦੇ ਬਦਲੇ ਨੌਕਰੀ' ਮਾਮਲੇ 'ਚ ਪਟੀਸ਼ਨ ਖਾਰਜ

24 ਮਾਰਚ, 2026 07:38 PM

ਨਵੀਂ ਦਿੱਲੀ : ਰਾਸ਼ਟਰੀ ਜਨਤਾ ਦਲ (ਰਾਜਦ) ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਮੰਗਲਵਾਰ ਨੂੰ ਇਕ ਵੱਡਾ ਝਟਕਾ ਲੱਗਾ, ਜਦੋਂ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ 'ਜ਼ਮੀਨ ਦੇ ਬਦਲੇ ਨੌਕਰੀ' ਦੇ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਲੋਂ ਦਰਜ ਐੱਫਆਈਆਰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਜੱਜ ਰਵਿੰਦਰ ਡੁਡੇਜਾ ਨੇ ਸਾਬਕਾ ਰੇਲ ਮੰਤਰੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਦੀ ਪਟੀਸ਼ਨ ਖਾਰਜ ਕਰ ਦਿੱਤੀ, ਜਿਸ 'ਚ 2022, 2023 ਅਤੇ 2024 'ਚ ਦਾਇਰ ਤਿੰਨ ਦੋਸ਼ ਪੱਤਰਾਂ ਅਤੇ ਬਾਅਦ 'ਚ ਨੋਟਿਸ ਲੈਣ ਦੇ ਆਦੇਸ਼ਾਂ ਨੂੰ ਰੱਦ ਕਰਨ ਦੀ ਅਪੀਲ ਵੀ ਕੀਤੀ ਗਈ ਸੀ। ਜੱਜ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ,''ਪਟੀਸ਼ਨ 'ਚ ਕੋਈ ਦਮ ਨਹੀਂ ਹੈ, ਇਸ ਲਈ ਇਸ ਨੂੰ ਖਾਰਜ ਕੀਤਾ ਜਾਂਦਾ ਹੈ।'' ਫੈਸਲੇ ਦੀ ਵਿਸਤ੍ਰਿਤ ਕਾਪੀ ਦੀ ਉਡੀਕ ਹੈ।

ਅਧਿਕਾਰੀਆਂ ਨੇ ਦੱਸਿਆ ਕਿ 'ਜ਼ਮੀਨ ਦੇ ਬਦਲੇ ਨੌਕਰੀ' ਦਾ ਇਹ ਮਾਮਲਾ ਲਾਲੂ ਪ੍ਰਸਾਦ ਦੇ ਰੇਲ ਮੰਤਰੀ ਦੇ ਕਾਰਜਕਾਲ (2004 ਤੋਂ 2009) ਦੌਰਾਨ ਮੱਧ ਪ੍ਰਦੇਸ਼ ਦੇ ਜਬਲਪੁਰ 'ਚ ਭਾਰਤੀ ਰੇਲਵੇ ਦੇ ਪੱਛਮੀ ਮੱਧ ਜ਼ੋਨ 'ਚ ਕੀਤੀਆਂ ਗਈਆਂ 'ਗਰੁੱਪ ਡੀ' ਨਿਯੁਕਤੀਆਂ ਨਾਲ ਸੰਬੰਧਤ ਹੈ। ਅਧਿਕਾਰੀਆਂ ਅਨੁਸਾਰ, ਇਹ ਨਿਯੁਕਤੀਆਂ ਭਰਤੀ ਕੀਤੇ ਗਏ ਲੋਕਾਂ ਵਲੋਂ ਰਾਜਦ ਮੁਖੀ ਦੇ ਪਰਿਵਾਰ ਜਾਂ ਸਹਿਯੋਗੀਆਂ ਦੇ ਨਾਂ 'ਤੇ ਤੋਹਫ਼ੇ ਵਜੋਂ ਦਿੱਤੀਆਂ ਗਈਆਂ ਜਾਂ ਟਰਾਂਸਫਰ ਕੀਤੀਆਂ ਗਈਆਂ ਜ਼ਮੀਨਾਂ ਦੇ ਬਦਲੇ ਕੀਤੀਆਂ ਗਈਆਂ ਸਨ। ਯਾਦਵ ਨੇ ਦਲੀਲ ਦਿੱਤੀ ਸੀ ਕਿ ਇਸ ਮਾਮਲੇ 'ਚ ਜਾਂਚ, ਐੱਫਆਈਆਰ, ਜਾਂਚ ਦੀ ਪ੍ਰਕਿਰਿਆ ਅਤੇ ਬਾਅਦ 'ਚ ਦਾਖ਼ਲ ਦੋਸ਼ ਪੱਤਰ ਕਾਨੂੰਨੀ ਰੂਪ ਨਾਲ ਟਿਕਾਊ ਨਹੀਂ ਹਨ, ਕਿਉਂਕਿ ਕੇਂਦਰੀ ਜਾਂਚ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਧਾਰਾ 17ਏ ਦੇ ਅਧੀਨ ਸਾਬਕਾ ਮਨਜ਼ੂਰੀ ਨਹੀਂ ਲਈ ਸੀ। ਇਹ ਮਾਮਲਾ 18 ਮਈ 2022 ਨੂੰ ਯਾਦਵ ਅਤੇ ਉਨ੍ਹਾਂ ਦੀ ਪਤਨੀ, 2 ਧੀਆਂ, ਅਣਪਛਾਤੇ ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ ਸਮੇਤ ਹੋਰ ਲੋਕਾਂ ਖ਼ਿਲਾਫ਼ ਦਰਜ ਕੀਤਾ ਗਿਆ ਸੀ। ਲਾਲੂ ਪ੍ਰਸਾਦ ਯਾਦਵ (77) ਅਤੇ ਹੋਰ ਲੋਕ ਫਿਲਹਾਲ ਜ਼ਮਾਨਤ 'ਤੇ ਬਾਹਰ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ