Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਲੁਧਿਆਣਾ ਦਾ ਕੱਪੜਾ ਉਦਯੋਗ ‘ਮੇਕ ਇਨ ਇੰਡੀਆ’ ਦੀ ਧੜਕਣ : ਅਰਜੁਨ ਮੁੰਡਾ

30 ਜੁਲਾਈ, 2025 05:02 PM

ਲੁਧਿਆਣਾ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਮੋਦੀ ਸਰਕਾਰ ਵਿਚ ਸਾਬਕਾ ਕੇਂਦਰੀ ਆਦਿਵਾਸੀ ਮਾਮਲਿਆਂ ਦੇ ਮੰਤਰੀ, ਮੌਜੂਦਾ ਸੰਸਦ ਮੈਂਬਰ ਅਰਜੁਨ ਮੁੰਡਾ ਨੇ ਮੰਗਲਵਾਰ ਨੂੰ ਲੁਧਿਆਣਾ ਵਿੱਚ ਪ੍ਰਮੁੱਖ ਕੱਪੜਾ ਉਦਯੋਗਾਂ ਦਾ ਦੌਰਾ ਕੀਤਾ। ਆਪਣੇ ਉਦਯੋਗਿਕ ਦੌਰੇ ਦੇ ਹਿੱਸੇ ਵਜੋਂ ਉਨ੍ਹਾਂ ਨੇ ਸ਼ਹਿਰ ਦੇ ਪੁਰਾਣੇ ਤੇ ਇਤਿਹਾਸਕ ਮਾਧੋਪੁਰੀ ਵਿਚ ਸਥਿਤ 'ਭੋਲੇ ਸ਼ੰਕਰ ਨਿਟਵੇਅਰ' ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਯੂਨਿਟ ਵਿੱਚ ਚੱਲ ਰਹੇ ਉਤਪਾਦਨ ਕਾਰਜ, ਮਸ਼ੀਨਾਂ ਦੀ ਗੁਣਵੱਤਾ ਅਤੇ ਕਰਮਚਾਰੀਆਂ ਦੀ ਕੁਸ਼ਲਤਾ ਨੂੰ ਨੇੜਿਓਂ ਦੇਖਿਆ ਅਤੇ ਪ੍ਰਸ਼ੰਸਾ ਕੀਤੀ।

ਇਸ ਤੋਂ ਪਹਿਲਾਂ, ਭੋਲੇ ਸ਼ੰਕਰ ਨਿਟਵੇਅਰ ਦੇ ਐੱਮ.ਡੀ. ਵਿਵੇਕ ਵਰਮਾ ਅਤੇ ਹਨੀਸ਼ ਬਜਾਜ ਨੇ ਮੁੰਡਾ ਦਾ ਸਵਾਗਤ ਕੀਤਾ। ਐੱਮ.ਪੀ. ਮੁੰਡਾ ਨੇ ਕਿਹਾ ਕਿ ਲੁਧਿਆਣਾ ਸਿਰਫ਼ ਇਕ ਉਦਯੋਗਿਕ ਸ਼ਹਿਰ ਨਹੀਂ ਹੈ, ਸਗੋਂ ਸਵੈ-ਨਿਰਭਰ ਭਾਰਤ ਦੀ ਨੀਂਹ ਹੈ। ਇੱਥੋਂ ਦੇ ਕੱਪੜਾ ਉਦਯੋਗ ਵਿਸ਼ਵ ਬਾਜ਼ਾਰ ਵਿਚ ਭਾਰਤ ਦੀ ਛਵੀ ਨੂੰ ਮਜ਼ਬੂਤ ਕਰ ਰਹੇ ਹਨ।

ਮੁੰਡਾ ਨੇ ਭੋਲੇ ਸ਼ੰਕਰ ਨਿਟਵੀਅਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਉਦਯੋਗ ਲੁਧਿਆਣਾ ਦੀ ਪਛਾਣ ਹੈ। ਇਹ ਉਦਯੋਗ ਵਿਵੇਕ ਵਰਮਾ ਤੇ ਹਨੀਸ਼ ਬਜਾਜ ਦੀ ਟੀਮ ਦੀ ਮਿਹਨਤ ਕਾਰਨ ਪੂਰੇ ਭਾਰਤ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦੇ ਬ੍ਰਾਂਡ ਸਟੋਨ ਪੇਪਰ ਦੀਆਂ ਜੈਕਟਾਂ ਨਾ ਸਿਰਫ਼ ਫੈਸ਼ਨੇਬਲ ਹਨ, ਸਗੋਂ ਉਨ੍ਹਾਂ ਦੀ ਗੁਣਵੱਤਾ ਵੀ ਵਿਲੱਖਣ ਹੈ।

ਸਾਬਕਾ ਕੇਂਦਰੀ ਮੰਤਰੀ ਨੇ ਨੌਜਵਾਨ ਕਾਮਿਆਂ ਅਤੇ ਕਾਰੀਗਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਹਿੰਮਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਮਿਹਨਤੀ ਵਰਗ ਅਸਲ ਰਾਸ਼ਟਰ ਨਿਰਮਾਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਉਦੇਸ਼ ਨਾ ਸਿਰਫ਼ ਵੱਡੇ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਹੈ, ਸਗੋਂ ਐੱਮ.ਐੱਸ.ਐੱਮ.ਈ. ਖੇਤਰ ਤੇ ਘਰੇਲੂ ਉਤਪਾਦਨ ਇਕਾਈਆਂ ਨੂੰ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕਰਨਾ ਹੈ।

ਸਾਬਕਾ ਮੰਤਰੀ ਨੇ ਉਦਯੋਗਪਤੀਆਂ ਨੂੰ ਨਵੀਨਤਾ, ਡਿਜੀਟਲ ਮਾਰਕੀਟਿੰਗ ਅਤੇ ਨਿਰਯਾਤ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਇਸ ਦੌਰਾਨ ਉਦਯੋਗ ਦੇ ਨੁਮਾਇੰਦਿਆਂ ਨੇ ਮੁੰਡਾ ਨੂੰ ਲੁਧਿਆਣਾ ਉਦਯੋਗ ਨਾਲ ਸਬੰਧਤ ਕੁਝ ਵਿਹਾਰਕ ਚੁਣੌਤੀਆਂ, ਜਿਵੇਂ ਕਿ ਕੱਚੇ ਮਾਲ ਦੀ ਕੀਮਤ, ਨਿਰਯਾਤ 'ਤੇ ਟੈਕਸ ਦੀਆਂ ਪੇਚੀਦਗੀਆਂ ਅਤੇ ਕਾਮਿਆਂ ਲਈ ਹੁਨਰ ਵਿਕਾਸ ਦੀ ਜ਼ਰੂਰਤ ਤੋਂ ਵੀ ਜਾਣੂ ਕਰਵਾਇਆ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ