Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਲੈਬ ’ਚ ਬਣੇ ਛੋਟੇ-ਛੋਟੇ ਦਿਲ, ਫੇਫੜੇ ਅਤੇ ਲਿਵਰ, ਹੁਣ ਬਣਾ ਰਹੇ ਹਨ ਆਪਣੀਆਂ ਖੂਨ ਦੀਆਂ ਨਾੜੀਆਂ

14 ਜੁਲਾਈ, 2025 04:56 PM

ਜੀਵ ਵਿਗਿਆਨੀ ਅਤੇ ਖੋਜਕਾਰ ਸਰੀਰ ਦੇ ਬਹੁਤ ਹੀ ਨਾਜ਼ੁਕ ਅੰਗਾਂ ਦੇ ਛੋਟੇ-ਛੋਟੇ ਪੈਟਰਨ ਲੈਬ ’ਚ ਤਿਆਰ ਕਰ ਰਹੇ ਹਨ। ਇਨ੍ਹਾਂ ਦੀ ਵਰਤੋਂ ਨਵੀਆਂ ਦਵਾਈਆਂ ਦੇ ਪ੍ਰਭਾਵਾਂ ਦੀ ਜਾਂਚ ਕਰਨ ਲਈ ਕੀਤੀ ਜਾਂਦੀ ਹੈ। ਹੁਣ ਇਹ ਛੋਟੇ ਅੰਗ ਆਪਣੇ ਲਈ ਖੂਨ ਦੀਆਂ ਨਾੜੀਆਂ ਦਾ ਵਿਕਾਸ ਕਰਨ ਲੱਗੇ ਹਨ। ਇਸ ਨੇ ਵਿਗਿਆਨੀਆਂ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਛੋਟੇ ਅੰਗਾਂ ’ਚ ਦਿਲ, ਲਿਵਰ, ਫੇਫੜੇ ਅਤੇ ਅੰਤੜੀਆਂ ਦੇ ਬਹੁਤ ਹੀ ਗੁੰਝਲਦਾਰ ਮਾਡਲ ਹਨ। ਇਨ੍ਹਾਂ ਸਾਰਿਆਂ ਨੂੰ ਸਟੇਮ ਸੈੱਲਾਂ ਦੀ ਵਰਤੋਂ ਕਰ ਕੇ ਵਿਸ਼ੇਸ਼ ਤਕਨੀਕ ਰਾਹੀਂ ਤਿਆਰ ਕੀਤਾ ਜਾਂਦਾ ਹੈ। 

ਬੋਸਟਨ ਦੇ ਮੈਸੇਚਿਊਸੇਟਸ ਜਨਰਲ ਹਸਪਤਾਲ ਦੀ ਨੈਫ੍ਰੋਲਾਜਿਸਟ ਅਤੇ ਸਟੇਮਸੈੱਲ ਬਾਇਓਲਾਜਿਸਟ ਰਿਊਜੀ ਮੋਰੀਜੇਨ ਦਾ ਕਹਿਣਾ ਹੈ ਕਿ ਇਨ੍ਹਾਂ ਅੰਗਾਂ ਦਾ ਨਾੜੀਕਰਨ ਇਕ ਬਿਲਕੁਲ ਨਵਾਂ ਵਰਤਾਰਾ ਹੈ। ਉਹ ਇਸ ਨੂੰ ਹਾਟ ਟਾਪਿਕ ਕਹਿੰਦੀ ਹੈ। ਅੰਗਾਂ ਦੇ ਇਹ ਸਾਰੇ ਮਾਡਲ ਸੈੱਲਾਂ ਦਾ ਥ੍ਰੀ-ਡੀ ਢਾਂਚਾ ਹਨ। ਇਨ੍ਹਾਂ ਦੀ ਵਰਤੋਂ ਦਵਾਈਆਂ ਦੇ ਟ੍ਰਾਇਲ ਲਈ ਕੀਤੀ ਜਾਂਦੀ ਹੈ ਪਰ ਹੁਣ ਇਹ ਅੰਗ ਆਪਣੀਆਂ ਖੂਨ ਦੀਆਂ ਨਾੜੀਆਂ ਵੀ ਬਣਾ ਰਹੇ ਹਨ, ਜਿਨ੍ਹਾਂ ਰਾਹੀਂ ਉਹ ਖੂਨ, ਪੌਸ਼ਟਿਕ ਤੱਤ ਅਤੇ ਆਕਸੀਜ਼ਨ ਪਹੁੰਚਾ ਰਹੇ ਹਨ। ਇਸ ਦਾ ਮਤਲਬ ਹੈ ਕਿ ਹੁਣ ਇਹ ਆਪਣੇ ਆਪ ਵੀ ਵਧ ਸਕਦੇ ਹਨ। ਇਨ੍ਹਾਂ ਦਾ ਆਕਾਰ ਵੱਡਾ ਹੋ ਸਕਦਾ ਹੈ। ਛੋਟੇ ਅੰਗਾਂ ਨੂੰ ਵੀ ਲੈਬ ’ਚ ਸਟੇਮਸੈੱਲਾਂ ਤੋਂ ਉਗਾਇਆ ਜਾਂਦਾ ਹੈ। ਇਸ ਤੋਂ ਪਹਿਲਾਂ ਕੈਲੀਫੋਰਨੀਆ ਯੂਨੀਵਰਸਿਟੀ ਦੇ ਖੋਜਕਾਰਾਂ ਵੱਲੋਂ ਉਗਾਏ ਗਏ ਫੇਫੜਿਆਂ ਦੇ ਛੋਟੇ ਕਲੋਨਾਂ ਨੇ ਵੀ ਖੂਨ ਦੀਆਂ ਨਾੜੀਆਂ ਵਿਕਸਤ ਕਰਨੀਆਂ ਸ਼ੁਰੂ ਕਰ ਦਿੱਤੀਆਂ ਸਨ।

ਪਹਿਲੇ ਪ੍ਰਯੋਗ ਤੋਂ ਵੱਖਰਾ

ਇਸ ਤੋਂ ਪਹਿਲਾਂ ਪ੍ਰਯੋਗਸ਼ਾਲਾ ’ਚ ਖੂਨ ਦੀਆਂ ਨਾੜੀਆਂ ਦੇ ਟਿਸ਼ੂ ਤੋਂ ਖੂਨ ਦੀਆਂ ਨਾੜੀਆਂ ਨੂੰ ਵਿਕਸਿਤ ਕਰ ਕੇ ਉਨ੍ਹਾਂ ਨੂੰ ਅੰਗਾਂ ਨਾਲ ਜੋੜਨ ਲਈ ਪ੍ਰਯੋਗ ਕੀਤੇ ਗਏ ਸਨ ਪਰ ਉਹ ਅਸੈਂਬਲਾਇਡ ਸਨ ਪਰ ਹੁਣ ਅੰਗਾਂ ਦੇ ਨਵੇਂ ਛੋਟੇ ਮਾਡਲਾਂ ਨੇ ਅਸਲੀ ਅੰਗਾਂ ਵਾਂਗ ਹੀ ਆਪਣੀਆਂ ਖੂਨ ਦੀਆਂ ਨਾੜੀਆਂ ਵਿਕਸਿਤ ਕਰ ਲਈਆਂ ਹਨ।

ਸਟੇਮ ਸੈੱਲਾਂ ਤੋਂ ਬਣਾਏ ਜਾਂਦੇ ਹਨ ਛੋਟੇ ਅੰਗ

ਕੈਲੀਫੋਰਨੀਆ ਯੂਨੀਵਰਸਿਟੀ ’ਚ ਖੋਜਕਾਰਾਂ ਵੱਲੋਂ ਤਿਆਰ ਫੇਫੜਿਆਂ ਦੇ ਮਾਡਲ ’ਚ ਵਿਕਸਤ ਹੋ ਰਹੀਆਂ ਖੂਨ ਦੀਆਂ ਨਾੜੀਆਂ (ਗੁਲਾਬੀ ਰੰਗ)।

ਲੈਬ ’ਚ ਇਕ ਫਲਾਸਕ ਦੇ ਅੰਦਰ ਸਟੇਮ ਸੈੱਲਾਂ ਤੋਂ ਵਿਕਸਿਤ ਕੀਤੇ ਜਾ ਰਹੇ ਛੋਟੇ-ਛੋਟੇ ਦਿਲ, ਫੇਫੜੇ ਅਤੇ ਲਿਵਰ ਵਰਗੇ ਅੰਗ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ