Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਲੋਕ ਅਫ਼ਵਾਹਾਂ ਤੋਂ ਬਚਣ, ਲੱਛਣ ਸਾਹਮਣੇ ਆਉਣ ਉੱਤੇ ਸਰਕਾਰੀ ਸਿਹਤ ਸੰਸਥਾਵਾਂ ਨਾਲ ਸੰਪਰਕ ਕੀਤਾ ਜਾਵੇ - ਜ਼ਿਲ੍ਹਾ ਐਪੀਡੀਮੌਲੋਜਿਸਟ ਸੰਗਰੂਰ

24 ਸਤੰਬਰ, 2025 04:21 PM
 
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਭਾਰੀ ਮੀਂਹ ਉਪਰੰਤ ਸ਼ਹਿਰ ਸੁਨਾਮ ਦੇ ਕਈ ਇਲਾਕਿਆਂ ਵਿੱਚ ਬੁਖ਼ਾਰ ਅਤੇ ਹੋਰ ਮੌਸਮੀ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਲਈ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀਆਂ ਹਦਾਇਤਾਂ ਉੱਤੇ ਸੁਨਾਮ ਵਿਖੇ ਵਿਸ਼ੇਸ਼ ਸਿਹਤ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਹਿਰ ਦੇ ਹਰ ਵਾਰਡ ਅਤੇ ਘਰ-ਘਰ ਜਾ ਕੇ ਸਿਹਤ ਜਾਂਚ ਕੀਤੀ ਜਾ ਰਹੀ ਹੈ। 
 
ਅੱਜ ਸੁਨਾਮ ਸ਼ਹਿਰ ਦੇ ਸਲੱਮ ਖੇਤਰ (ਡਿਸਪੈਂਸਰੀ ਦਸਮੇਸ਼ ਨਗਰ) ਵਿਖੇ ਸਿਹਤ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਦੌਰਾ ਕੀਤਾ ਗਿਆ ਅਤੇ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਟੀਮ ਵਿੱਚ ਡਾ. ਉਪਾਸਨਾ, ਜ਼ਿਲ੍ਹਾ ਐਪੀਡੀਮੌਲੋਜਿਸਟ ਸੰਗਰੂਰ, ਡਾ. ਅਮਿਤ ਸਿੰਗਲਾ, ਕਾਰਜਕਾਰੀ ਐੱਸ.ਐਮ.ਓ. ਸਮੇਤ ਸਿਹਤ ਵਿਭਾਗ ਦੇ ਵੱਖ ਵੱਖ ਅਧਿਕਾਰੀ ਤੇ ਮੈਡੀਕਲ ਟੀਮਾਂ ਸ਼ਾਮਲ ਸਨ। 
 
ਗੱਲਬਾਤ ਕਰਦਿਆਂ ਡਾ. ਉਪਾਸਨਾ, ਜ਼ਿਲ੍ਹਾ ਐਪੀਡੀਮੌਲੋਜਿਸਟ ਸੰਗਰੂਰ ਨੇ ਦੱਸਿਆ ਕਿ ਸੁਨਾਮ ਦੇ ਕਈ ਇਲਾਕਿਆਂ ਵਿੱਚ ਬੁਖ਼ਾਰ ਅਤੇ ਹੋਰ ਮੌਸਮੀ ਬਿਮਾਰੀਆਂ ਦੀਆਂ ਖ਼ਬਰਾਂ ਮਿਲਣ ਉੱਤੇ ਸਿਹਤ ਵਿਭਾਗ ਵੱਲੋਂ ਤਿੰਨ ਮੈਡੀਸਿਨ ਡਾਕਟਰ ਅਤੇ ਇਕ ਬੱਚਿਆਂ ਦੇ ਮਾਹਿਰ ਡਾਕਟਰ ਅਗਲੇ 6 ਦਿਨ ਪ੍ਰਭਾਵਿਤ ਇਲਾਕਿਆਂ ਵਿੱਚ ਹਾਜ਼ਰ ਰਹਿਣਗੇ। ਅਗਲੇ 6 ਦਿਨ ਤਿੰਨ ਐੱਮ ਡੀ ਮੈਡੀਸਿਨ ਅਤੇ ਤਿੰਨ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਰੋਜ਼ਾਨਾ ਓ ਪੀ ਡੀ ਕਰਨਗੇ। ਟੀਮਾਂ ਦੀ ਰੋਟੇਸ਼ਨ ਵਾਰ ਡਿਊਟੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਇਹ ਟੀਮਾਂ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਨਗੀਆਂ ਪੁਸ਼ਟੀ ਹੋਣ ਉੱਤੇ ਮਰੀਜ਼ ਨੂੰ ਇਲਾਜ਼ ਲਈ ਸਰਕਾਰੀ ਹਸਪਤਾਲ ਜਾਣਾ ਪਵੇਗਾ। ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਇਲਾਜ਼ ਦੇ ਸਾਰੇ ਪ੍ਰਬੰਧ ਕੀਤੇ ਹੋਏ ਹਨ। 
 
ਉਹਨਾਂ ਆਮ ਲੋਕਾਂ ਨੂੰ ਵੀ ਹਦਾਇਤ ਕੀਤੀ ਕਿ ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਵਿੱਚ ਤੇਜ਼ ਬੁਖ਼ਾਰ, ਸਰੀਰ ਵਿੱਚ ਦਰਦ, ਜੋੜਾਂ ਵਿੱਚ ਦਰਦ, ਪੇਟ ਵਿੱਚ ਗੜਬੜ ਅਤੇ ਕਈ ਵਾਰ ਭੁੱਖ ਦੀ ਕਮੀ ਆਦਿ ਦੇ ਲੱਛਣ ਵੇਖਣ ਨੂੰ ਮਿਲਦੇ ਹਨ। ਜੇਕਰ ਕਿਸੇ ਮਰੀਜ਼ ਵਿੱਚ ਉਪਰੋਕਤ ਲੱਛਣ ਪਰਿਵਾਰਕ ਮੈਂਬਰਾਂ ਦੁਆਰਾ ਵੇਖੇ ਜਾਣ, ਤਾਂ ਉਸਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ /ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਕੋਲ ਲਿਜਾਇਆ ਜਾਏ।ਸਿਵਲ ਹਸਪਤਾਲ ਸੁਨਾਮ ਵਿੱਚ ਮਰੀਜ਼ਾਂ ਲਈ ਮੁਫ਼ਤ ਲੈਬ ਟੈਸਟ (ਕਮਰਾ ਨੰਬਰ 22) ਕੀਤੇ ਜਾ ਰਹੇ ਹਨ ਅਤੇ ਹੋਰ ਜ਼ਰੂਰੀ ਟੈਸਟ ਕ੍ਰਿਸ਼ਨਾ ਡਾਇਗਨੋਸਟਿਕ ਸੈਂਟਰ (ਕਮਰਾ ਨੰਬਰ 27) ਪੁਰਾਣੇ ਓਪੀਡੀ ਕੰਪਲੈਕਸ ਦੇ ਬਾਹਰ ਸਿਵਲ ਹਸਪਤਾਲ ਸੁਨਾਮ ਵਿੱਚ ਉਪਲਬਧ ਹਨ।
 
ਇਲਾਜ ਦਾ ਮੁੱਖ ਤਰੀਕਾ ਠੰਡੇ ਪਾਣੀ ਦੀ ਪੁੱਟੀ (Cold sponging) ਅਤੇ ਉਚਿਤ ਦਵਾਈ ਇਲਾਜ ਹੈ । ਸਾਰੀਆਂ ਜਰੂਰੀ ਦਵਾਈਆਂ ਸਿਵਲ ਹਸਪਤਾਲ ਵਿੱਚ ਮੁਫ਼ਤ ਉਪਲਬਧ ਹਨ। ਉਹਨਾਂ ਹੋਰ ਦੱਸਿਆ ਕਿ ਆਪਣੇ ਆਲੇ ਦੁਆਲੇ ਵਿੱਚ ਪਾਣੀ ਖੜ੍ਹਾ ਹੋਣ ਤੋਂ ਬਚਾਓ, ਪੂਰੀ ਬਾਹਾਂ ਵਾਲੇ ਕੱਪੜੇ ਅਤੇ ਜੁੱਤੀ-ਚੱਪਲ ਪਹਿਨੋ, ਮੱਛਰ ਭਗਾਉਣ ਵਾਲੇ ਉਪਕਰਣ / ਕਰੀਮ ਵਰਤੋਂ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਦੀ ਖਾਸ ਦੇਖਭਾਲ ਕਰੋ, ਸਫ਼ਾਈ, ਸਿਹਤਮੰਦ ਖੁਰਾਕ ਅਤੇ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਣਾ ਯਕੀਨੀ ਬਣਾਓ।
 
ਦੱਸਣਯੋਗ ਹੈ ਕਿ ਸੀਨੀਅਰ ਮੈਡੀਕਲ ਅਫਸਰ, ਇੰ. ਸਿਵਲ ਹਸਪਤਾਲ, ਸੁਨਾਮ ਊਧਮ ਸਿੰਘ ਵਾਲਾ ਨੇ ਕੁਝ ਦਿਨ ਪਹਿਲਾਂ ਪ੍ਰਾਈਵੇਟ ਲੈਬੋਰੇਟਰੀਜ਼, ਸੁਨਾਮ ਦੇ ਪ੍ਰਧਾਨ ਸ੍ਰੀ ਜਗਦੀਪ ਭਾਰਦਵਾਜ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਸੁਨਾਮ ਵਿਖੇ ਚੱਲ ਰਹੀਆਂ ਸਮੂਹ ਪ੍ਰਾਈਵੇਟ ਲੈਬੋਰੇਟਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹਨਾਂ ਦੀ ਲੈਬ ਵਿੱਚ ਹੋਣ ਵਾਲੇ ਟੈਸਟਾਂ ਦੀ ਕੀਮਤ ਵਿੱਚ ਆਮ ਦਿਨਾਂ ਨਾਲੋਂ 10 ਪ੍ਰਤੀਸ਼ਤ ਛੋਟ ਦਿੱਤੀ ਜਾਵੇ।ਲੈਬ ਵਿੱਚ ਹੋਣ ਵਾਲੇ ਟੈਸਟਾਂ ਦੀ ਫੀਸ ਡਿਸਪਲੇ ਤੇ ਲਗਾਈ ਜਾਈ ਯਕੀਨੀ ਬਣਾਈ ਜਾਵੇ। ਜੇਕਰ ਕੋਈ ਟੈਸਟ ਪੋਜੇਟਿਵ ਆਵੇ ਤਾਂ ਮਰੀਜ਼ ਨੂੰ ਸਹੀ ਤਰੀਕੇ ਨਾਲ ਗਾਈਡ ਕੀਤਾ ਜਾਵੇ। ਉਹਨਾਂ ਕਿਹਾ ਕਿ ਲੋਕ ਹਿਤ ਵਿੱਚ ਇਹਨਾਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਅੱਜ ਫਿਰ ਉਕਤ ਹਦਾਇਤ ਦੁਹਰਾਈ ਗਈ।
 
ਇਸ ਮੌਕੇ ਜਤਿੰਦਰ ਜੈਨ ਮੀਡੀਆ ਕੋਆਰਡੀਨੇਟਰ (ਕੈਬਨਿਟ ਮੰਤਰੀ ਅਮਨ ਅਰੋੜਾ), ਕੌਂਸਲਰ ਆਸ਼ੂ ਗੋਇਲ, ਸਤਪਾਲ ਸੱਤੀ, ਨਿਰਮਲਾ ਦੇਵੀ, ਮਨੀ ਸਾਰੋਂ ਅਤੇ ਹੋਰ ਵੀ ਹਾਜ਼ਰ ਸਨ। 
 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.