Friday, November 27, 2026
BREAKING
• ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ • ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ • ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ; ਦੇਸ਼ ਵਿੱਚ ਸਭ ਤੋਂ ਵੱਧ 431 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਇਸ ਗੱਲ ਦਾ ਪ੍ਰਮਾਣ: ਗੁਰਮੀਤ ਸਿੰਘ ਖੁੱਡੀਆਂ • ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼ • ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ • ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ • ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ • ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ  • Asia Cup Rising Stars IND vs SL : ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ • ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਪੰਜਾਬ

ਲੋਕ ਨਿਰਮਾਣ ਮੰਤਰੀ ਵੱਲੋਂ ਸੂਬੇ ਭਰ ਦੇ ਸਾਰੇ ਪੁਲਾਂ ਦੇ ਵਿਆਪਕ ਨਿਰੀਖਣ ਦੇ ਨਿਰਦੇਸ਼

27 ਨਵੰਬਰ, 2026 05:21 PM

ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਵਿੱਚ ਕੌਮੀ ਰਾਜਮਾਰਗ ‘ਤੇ ਸਥਿਤ ਪੁਲ ਦੇ ਹਾਲ ਹੀ ਵਿੱਚ ਢਹਿ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਸਾਰੇ ਸੀਨੀਅਰ ਫੀਲਡ ਇੰਜੀਨੀਅਰਿੰਗ ਅਫ਼ਸਰਾਂ ਨੂੰ ਸੂਬੇ ਭਰ ਵਿੱਚ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪੁਲਾਂ ਦਾ ਵਿਆਪਕ ਨਿਰੀਖਣ ਕਰਨ ਦੇ ਆਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ-ਜਾਣ ਵਾਲੇ ਲੋਕਾਂ ਦੀ ਸੁਰੱਖਿਆ ਬੇਹੱਦ ਮਹੱਤਵਪੂਰਨ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਪੁਲਾਂ ਦੀ ਨੀਂਹ, ਖੰਭੇ, ਅਬਟਮੈਂਟ, ਡੈੱਕ ਅਤੇ ਹੋਰ ਮਹੱਤਵਪੂਰਨ ਹਿੱਸਿਆਂ ਸਮੇਤ ਢਾਂਚਾਗਤ ਸਥਿਤੀ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਤਰੇੜ ਜਾਂ ਢਾਂਚਾਗਤ ਖਰਾਬੀ ਦਾ ਤੁਰੰਤ ਮੁਲਾਂਕਣ ਕਰਕੇ ਜ਼ਰੂਰੀ ਰੋਕਥਾਮ ਉਪਾਅ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਵੀ ਲੋੜ ਹੋਵੇ, ਖਾਸ ਕਰਕੇ ਪੁਰਾਣੇ ਅਤੇ ਕਮਜ਼ੋਰ ਪੁਲਾਂ ਲਈ ਵਿਸ਼ੇਸ਼ ਏਜੰਸੀਆਂ, ਨਾਮਵਰ ਤਕਨੀਕੀ ਸੰਸਥਾਵਾਂ ਜਾਂ ਢਾਂਚਾਗਤ ਇੰਜੀਨੀਅਰਿੰਗ ਮਾਹਿਰਾਂ ਨੂੰ ਵਿਸਤ੍ਰਿਤ ਢਾਂਚਾਗਤ ਸੁਰੱਖਿਆ ਆਡਿਟ ਅਤੇ ਨਾਨ-ਡਿਸਟ੍ਰੱਕਟਿਵ ਟੈਸਟਿੰਗ ਕਰਨ ਦਾ ਕੰਮ ਸੌਂਪਿਆ ਜਾ ਸਕਦਾ ਹੈ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਨਿਰੀਖਣ ਪਹਿਲ ਦੇ ਆਧਾਰ 'ਤੇ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਦੇ ਨਤੀਜਿਆਂ ਦੇ ਨਾਲ-ਨਾਲ ਜ਼ਰੂਰੀ ਮੁਰੰਮਤ, ਮਜ਼ਬੂਤੀ ਜਾਂ ਪੁਨਰਵਾਸ ਲਈ ਸਿਫ਼ਾਰਸ਼ਾਂ ਨੂੰ ਸਹੀ ਢੰਗ ਨਾਲ ਦਰਜ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਟਰਾਂਸਪੋਰਟ ਨੈੱਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਰਾਜ ਮਾਰਗਾਂ ਅਤੇ ਸੰਪਰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕਾਰਜਾਂ ਦੀ ਹਲਕਾ-ਵਾਰ ਅਤੇ ਡਿਵੀਜ਼ਨ-ਵਾਰ ਸਥਿਤੀ ਦਾ ਵੀ ਜਾਇਜ਼ਾ ਲਿਆ।

ਕਾਰਜਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੂਬੇ ਵਿੱਚ ਸੰਪਰਕ ਸੜਕਾਂ ਨਾਲ ਸਬੰਧਤ ਵੱਖ-ਵੱਖ ਪ੍ਰੋਜੈਕਟਾਂ ਜਿਵੇਂ ਕਿ ਐਸਏਐਸਸੀਆਈ, ਪੀਐਮਜੀਐਸਵਾਈ ਅਤੇ ਨਾਬਾਰਡ ਆਦਿ ਨੂੰ ਨਿਰਧਾਰਤ ਟੀਚਿਆਂ ਮੁਤਾਬਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇਸ ਤੋਂ ਇਲਾਵਾ, ਸਰਦੀਆਂ ਦੇ ਮੌਸਮ ਵਿੱਚ ਧੁੰਦ ਦੌਰਾਨ ਸੜਕੀ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ, ਬਾਕੀ ਰਹਿੰਦੀਆਂ ਸੜਕਾਂ 'ਤੇ ਲੇਨ ਮਾਰਕਿੰਗ ਅਤੇ ਹੋਰ ਉਪਕਰਣ ਲਗਾਉਣ ਦੇ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ।

ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਸ੍ਰੀ ਰਵੀ ਭਗਤ, ਜੁਆਇੰਟ ਸਕੱਤਰ ਅਮਰਬੀਰ ਸਿੱਧੂ ਪੀਸੀਐਸ, ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਸ੍ਰੀ ਅਰਸ਼ਦੀਪ ਸਿੰਘ, ਸੁਪਰਵਾਈਜ਼ਿੰਗ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸੰਵਿਧਾਨਕ ਸਿਧਾਂਤਾ ਨੂੰ ਸਮਝਣ ਅਤੇ ਜਾਗਰੂਕ ਤੇ ਜ਼ਿੰਮੇਵਾਰ ਸਮਾਜ ਦੇ ਨਿਰਮਾਣ ’ਚ ਸਰਗਰਮ ਯੋਗਦਾਨ ਪਾਉਣ ਦਾ ਦਿੱਤਾ ਸੱਦਾ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਲਿੰਕ ਸੜਕ ਦਾ ਉਦਘਾਟਨ; 1.70 ਕਰੋੜ ਰੁਪਏ ਦੀ ਨਵੀਂ ਸੜਕ ਦਾ ਰੱਖਿਆ ਨੀਂਹ ਪੱਥਰ

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਨਸ਼ਿਆਂ ਤੋਂ ਦੂਰ, ਸੁਪਨਿਆਂ ਦੇ ਨੇੜੇ-ਵਿਦਿਆਰਥੀਆਂ ਦੇ ਸਿਹਤਮੰਦ ਭਵਿੱਖ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ : ਡਾ. ਜੋਤੀ ਕਪੂਰ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ ਯੂਨੀਵਰਸਿਟੀ ਵੱਲੋਂ ਆਯੋਜਿਤ ਦੋ-ਰੋਜ਼ਾ ਐੱਫ.ਏ.ਪੀ. ਨੈਸ਼ਨਲ ਐਵਾਰਡਜ਼ 2026 ਦਾ ਕੀਤਾ ਉਦਘਾਟਨ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਸੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਹਲਕਾ ਖਰੜ ਲਈ ਲਾਹੇਵੰਦ ਸਾਬਤ ਹੋਵੇਗਾ- ਰਵਿੰਦਰ ਸਿੰਘ ਖੇੜਾ

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-

ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ- ਸ਼ੁਰੂ ਕੀਤੀ ਗਈ ਮੁਹਿੰਮ-" ਮੇਰਾ ਘਰ ਮੇਰਾ ਨਾਮ -"ਦੇ ਲਾਗੂ ਹੋਣ ਨਾਲ   ਲੋਕਾਂ ਨੂੰ ਮਿਲ ਰਹੀ  ਹੈ  ਵੱਡੀ ਰਾਹਤ  : ਕੁਲਵੰਤ ਸਿੰਘ 

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਵਿਧਾਇਕਾ ਅਮਨਦੀਪ ਕੌਰ ਨੇ ED ਤੋਂ ਮੰਗਿਆ ਸਮਾਂ, ਅੱਜ ਚੰਡੀਗੜ੍ਹ 'ਚ ਹੋਣੀ ਸੀ ਪੇਸ਼ੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

ਪੰਜਾਬ: ਸਕੂਲਾਂ ਦੀ ਮਨਮਰਜ਼ੀ ’ਤੇ ਸਿੱਖਿਆ ਵਿਭਾਗ ਦਾ ਸ਼ਿਕੰਜਾ, ਵੱਡੀ ਕਾਰਵਾਈ ਦੀ ਤਿਆਰੀ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ

IPS ਗੁਰਪ੍ਰੀਤ ਸਿੰਘ ਭੁੱਲਰ ਫਿਰ ਸੰਭਾਲਣਗੇ ਜਲੰਧਰ ਪੁਲਸ ਕਮਿਸ਼ਨਰ ਦੀ ਕਮਾਨ