Monday, February 23, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

23 ਫ਼ਰਵਰੀ, 2026 05:09 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮਾਲਵਿੰਦਰ ਸਿੰਘ ਕੰਗ (ਮੈਂਬਰ, ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕਾ) ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਪਲਹੇੜੀ ਵਿਖੇ ਪਿੰਡ ਦੀ ਫਿਰਨੀ ਅਤੇ ਓਪਨ ਜਿੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਦਕਿ ਪਿੰਡ ਮੱਛਲੀ ਕਲਾਂ ਵਿਖੇ ਵੀ ਓਪਨ ਜਿੰਮ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਪਿੰਡ ਪਲਹੇੜੀ ਵਿੱਚ 1823 ਫੁੱਟ ਲੰਬੀ ਫਿਰਨੀ ਦੇ ਨਿਰਮਾਣ ਲਈ ਮਗਨਰੇਗਾ ਵਿੱਚੋਂ ਲੱਗਭੱਗ 26 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਫਿਰਨੀ ਕਰੀਬ 23 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਸਹੂਲਤਾਂ ਵਿੱਚ ਵੱਡਾ ਸੁਧਾਰ ਮਿਲੇਗਾ ਅਤੇ ਪਿੰਡ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ। ਇਸ ਦੇ ਨਾਲ਼ ਹੀ ਉਨ੍ਹਾਂ ਵੱਲੋਂ ਪਿੰਡ ਮਸਤਗੜ੍ਹ ਲਈ ਤਿੰਨ ਲੱਖ ਰੁਪੈ ਦੀ ਲਾਗਤ ਵਾਲਾ ਪਾਣੀ ਦਾ ਟੈਂਕਰ ਵੀ ਮਹੱਈਆ ਕਰਵਾਇਆ ਗਿਆ।

ਇਸ ਤੋਂ ਇਲਾਵਾਂ ਉਨ੍ਹਾਂ ਪਿੰਡ ਰੁੜਕੀ ਖਾਮ ਵਿਖੇ ਕੱਚੀ ਨਦੀ ਉੱਤੇ ਬਣੇ ਪੁੱਲ ਦਾ ਵੀ ਜਾਇਜ਼ਾ ਲਿਆ, ਜੋ ਕਿ ਪਿਛਲੇ ਆਏ ਹੜ੍ਹਾ ਦੌਰਾਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ। ਉਨ੍ਹਾਂ ਪਿੰਡ ਦੇ ਲੋਕਾਂ ਦੀਆਂ ਆਵਾਜਾਈ ਨੂੰ ਲੈ ਕੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਇਹ ਪੁੱਲ ਜਲਦ ਹੀ ਬਣਾਉਣ ਦਾ ਭਰੋਸਾ ਦਿਵਾਇਆ।

ਉਨ੍ਹਾਂ ਅੱਗੇ ਦੱਸਿਆ ਕਿ ਐੱਮ.ਪੀ.ਲੈਡ ਫੰਡ ਵਿੱਚੋਂ ਪਿੰਡ ਪਲਹੇੜੀ ਅਤੇ ਮੱਛਲੀ ਕਲਾਂ ਵਿਖੇ ਕੁੱਲ 6 ਲੱਖ ਰੁਪਏ ਦੀ ਲਾਗਤ ਨਾਲ ਓਪਨ ਜਿੰਮਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖੇ ਗਏ ਹਨ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਵੱਖ-ਵੱਖ ਪਿੰਡਾਂ ਵਿੱਚ ਐੱਮ.ਪੀ.ਲੈਡ ਫੰਡ ਵਿੱਚੋਂ ਲੋਕ ਸਭਾ ਹਲਕੇ ਦੇ ਹਰੇਕ ਪਿੰਡ ਲਈ ਯੋਗਦਾਨ ਪਾਇਆ ਜਾਵੇ ਤਾਂ ਜੋ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਜਿਵੇਂ ਕਿ ਸ਼ਮਸ਼ਾਨਘਾਟ, ਧਰਮਸ਼ਾਲਾ, ਜਿੰਮ, ਫਲੱਡ ਲਾਈਟਾਂ ਅਤੇ ਖੇਡ ਮੈਦਾਨ ਬਣਾਏ ਗਏ ਹਨ ਉਨ੍ਹਾਂ ਕਿਹਾ ਕਿ ਹਰੇਕ ਪਿੰਡ ਦਾ ਆਪਣਾ ਜਿੰਮ ਹੋਵੇ, ਬਜੁਰਗਾਂ ਲਈ ਪਾਰਕ ਹੋਣ। ਇਨ੍ਹਾਂ ਓਪਨ ਜਿੰਮਾਂ ਦੀ ਸਥਾਪਨਾ ਨਾਲ ਨੌਜਵਾਨਾਂ ਅਤੇ ਹੋਰ ਪਿੰਡ ਵਾਸੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਣਾ ਮਿਲੇਗੀ ਅਤੇ ਖੇਡਾਂ ਪ੍ਰਤੀ ਰੁਝਾਨ ਵਧੇਗਾ।

ਐੱਮ.ਪੀ. ਕੰਗ ਨੇ ਕਿਹਾ ਕਿ ਐੱਮ.ਪੀ.ਲੈਡ ਫੰਡ ਵਿੱਚੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਪਾਰਦਰਸ਼ੀ ਅਤੇ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ ਅਤੇ ਹਲਕੇ ਦੇ ਹਰ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਤਰਜੀਹ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ