Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਪੰਜਾਬ

ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

01 ਨਵੰਬਰ, 2025 11:07 PM

ਚੰਡੀਗੜ੍ਹ/ਬਠਿੰਡਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪੰਜਾਬ ਨੇ ਬਠਿੰਡਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬਠਿੰਡਾ ਦੇ ਪਿੰਡ ਬੰਗੀ ਨਿਹਾਲ ਸਿੰਘ ਨਾਲ ਸਬੰਧਤ ਲੋੜੀਂਦੇ ਅਪਰਾਧੀ ਰਣਜੀਤ ਸਿੰਘ ਉਰਫ ਸੱਪ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ 'ਚੋਂ ਇੱਕ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਗੈਂਗਸਟਰ ਰੰਮੀ ਮਛਾਣਾ ਦਾ ਕਰੀਬੀ ਹੈ ਅਤੇ ਦੋ ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਉਸ ਦੇ ਘਰੋਂ 130 ਗ੍ਰਾਮ ਹੈਰੋਇਨ, ਛੇ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਦੇਸੀ ਪਿਸਤੌਲ ਅਤੇ ਅਤੇ ਇੱਕ .12 ਬੋਰ ਦੇਸੀ ਪਿਸਤੌਲ ਬਰਾਮਦ ਕੀਤਾ ਸੀ। ਉਸ ਦੀ ਮਾਂ ਪਰਮਜੀਤ ਕੌਰ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦੋਂ ਕਿ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਵਾਲੀਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਮੁਲਜ਼ਮ ਰਣਜੀਤ ਸਿੰਘ ਉਰਫ਼ ਸੱਪ ਨੂੰ ਬਠਿੰਡਾ ਦੇ ਪਿੰਡ ਭਗਵਾਨਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਰਣਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਜਿਸਦੇ ਖਿਲਾਫ ਕਤਲ, ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਘਰ ਵਿੱਚ ਦਾਖਲ ਹੋਣ, ਅਸਲਾ ਐਕਟ, ਜੇਲ੍ਹ ਐਕਟ ਅਤੇ ਐਨਡੀਪੀਐਸ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਦਰਜ ਹਨ।

ਇਸ ਸਬੰਧੀ ਬਠਿੰਡਾ ਦੇ ਥਾਣਾ ਸੰਗਤ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 139 ਮਿਤੀ 20.09.2025 ਪਹਿਲਾਂ ਹੀ ਦਰਜ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ