Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਲੌਕਡਾਊਨ ਲੱਗੇਗਾ ਜਾਂ ਨਹੀਂ? ਅਮਿਤ ਸ਼ਾਹ ਨੇ ਦਿੱਤਾ ਇਹ ਬਿਆਨ

29 ਮਾਰਚ, 2026 08:36 PM

ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੇ ਵਿਚਕਾਰ ਚੱਲ ਰਹੀ ਜੰਗ ਦੇ ਦੌਰਾਨ ਭਾਰਤ ਵਿੱਚ ਫੈਲ ਰਹੀਆਂ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੂਰਨ ਵਿਰਾਮ ਲਗਾ ਦਿੱਤਾ ਹੈ। ਆਸਾਮ ਵਿਧਾਨ ਸਭਾ ਚੋਣਾਂ ਦੇ ਸਿਲਸਿਲੇ 'ਚ ਗੁਹਾਟੀ 'ਚ ਇਕ ਵਿਸ਼ਾਲ ਰੋਡ ਸ਼ੋਅ ਦੌਰਾਨ ਸ਼ਾਹ ਨੇ ਦੇਸ਼ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਭਾਰਤ ਕਿਸੇ ਵੀ ਵਿਸ਼ਵਵਿਆਪੀ ਸੰਕਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਘਬਰਾਉਣ ਦੀ ਵੀ ਲੋੜ ਨਹੀਂ ਹੈ। 

ਲੌਕਡਾਊਨ ਦੀਆਂ ਖ਼ਬਰਾਂ ਮਹਿਜ਼ ਅਫਵਾਹ 

ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਲੌਕਡਾਊਨ ਦੀਆਂ ਖ਼ਬਰਾਂ ਨੂੰ ਗ੍ਰਹਿ ਮੰਤਰੀ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ "ਦੇਸ਼ 'ਚ ਲੌਕਡਾਊਨ ਲਗਾਉਣ ਦਾ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ।'' ਉਨ੍ਹਾਂ ਮੁਤਾਬਕ ਦੇਸ਼ ਦੇ ਹਾਲਾਤ ਪੂਰੀ ਤਰ੍ਹਾਂ ਆਮ ਹਨ ਅਤੇ ਸਰਕਾਰ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।

ਤੇਲ ਅਤੇ ਗੈਸ ਦੀ ਸਪਲਾਈ ਰਹੇਗੀ ਬਰਕਰਾਰ 

ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਦੇਸ਼ ਵਿੱਚ ਪੈਟਰੋਲ, ਡੀਜ਼ਲ ਜਾਂ ਰਸੋਈ ਗੈਸ (LPG) ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਸਰਕਾਰ ਨੇ ਬਹੁਤ ਪੁਖ਼ਤਾ ਇੰਤਜ਼ਾਮ ਕੀਤੇ ਹਨ। ਪਿਛਲੇ 10 ਸਾਲਾਂ 'ਚ ਭਾਰਤ ਨੇ ਆਪਣੇ ਤੇਲ ਭੰਡਾਰਾਂ (Strategic Oil Reserves) ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ 'ਚ ਦੇਸ਼ ਦੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹਨ।

'ਪੈਨਿਕ ਬਾਇੰਗ' ਤੋਂ ਬਚਣ ਦੀ ਅਪੀਲ 

ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਡਰ ਕੇ ਜ਼ਿਆਦਾ ਸਾਮਾਨ ਇਕੱਠਾ ਨਾ ਕਰਨ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਵੀ ਕਿਹਾ ਹੈ ਕਿ ਭਾਵੇਂ ਸਮੁੰਦਰੀ ਰਸਤਿਆਂ 'ਤੇ ਹਲਚਲ ਹੈ, ਪਰ ਭਾਰਤ ਕੋਲ ਸਟਾਕ ਦੀ ਕੋਈ ਕਮੀ ਨਹੀਂ ਹੈ। ਸਰਕਾਰ ਹੁਣ ਰਸੋਈ ਗੈਸ ਸਿਲੰਡਰ ਦੀ ਬਜਾਏ ਪਾਈਪ ਵਾਲੀ ਗੈਸ (PNG) ਦੇ ਨੈੱਟਵਰਕ ਨੂੰ ਵੀ ਤੇਜ਼ੀ ਨਾਲ ਵਧਾ ਰਹੀ ਹੈ ਤਾਂ ਜੋ ਭਵਿੱਖ 'ਚ ਕਿਸੇ ਕਿੱਲਤ ਦੀ ਨੌਬਤ ਨਾ ਆਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ