Wednesday, October 07, 2026
BREAKING
• ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ • ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ • CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ • 'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ ਨੇ ਫਰਾਂਸ ਪ੍ਰਦਰਸ਼ਨਾਂ 'ਤੇ ਦਿੱਤਾ ਵੱਡਾ ਬਿਆਨ • ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ • ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ • Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ • ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ • 'ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਨਾਲ ਸੰਪਰਕ 'ਚ ਭਾਰਤ..!', ਜੈਸ਼ੰਕਰ ਨੇ ਸਪੱਸ਼ਟ ਕੀਤੀ ਭੂਮਿਕਾ

ਪੰਜਾਬ

ਲੱਕੀ ਪਟਿਆਲ ਗੈਂਗ ਦੇ ਪੰਜ ਗੁਰਗੇ ਹਥਿਆਰਾਂ ਸਮੇਤ ਕਾਬੂ

07 ਅਕਤੂਬਰ, 2026 06:09 PM

ਨਵਾਂਸ਼ਹਿਰ : ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਗੈਂਗ ਨੂੰ ਵੱਡਾ ਝਟਕਾ ਦਿੰਦਿਆਂ ਗੈਂਗ ਦੇ ਪੰਜ ਕਥਿਤ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 30 ਬੋਰ ਦੇ ਤਿੰਨ ਪਿਸਤੌਲ ਅਤੇ 30 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਹ ਹਥਿਆਰ ਤਰਨਤਾਰਨ ਦੇ ਪੱਟੀ ਇਲਾਕੇ ਤੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਦੀ ਵਰਤੋਂ ਟਾਰਗੇਟ ਕਿਲਿੰਗ ਲਈ ਕੀਤੀ ਜਾਣੀ ਸੀ।

ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸੀਆਈਏ ਸਟਾਫ ਨਵਾਂਸ਼ਹਿਰ ਦੀ ਪੁਲਿਸ ਟੀਮ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਲੱਕੀ ਪਟਿਆਲ ਗੈਂਗ ਨਾਲ ਸਬੰਧਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੁੱਲ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਗੌਰਵ ਪਟਿਆਲ ਉਰਫ਼ ਲੱਕੀ ਪਟਿਆਲ ਇਸ ਸਮੇਂ ਅਮਰੀਕਾ ਵਿੱਚ ਦੱਸਿਆ ਜਾ ਰਿਹਾ ਹੈ, ਜਦਕਿ ਦੂਜਾ ਮੁਲਜ਼ਮ ਬਲਜੀਤ ਸਿੰਘ ਬੱਲ ਇੰਗਲੈਂਡ ਵਿੱਚ ਹੋਣ ਕਾਰਨ ਫ਼ਰਾਰ ਹੈ।

ਐਸਐਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਦਾ ਲੀਡਰ ਕਰਨ ਉਰਫ਼ ਅੱਲਾ ਦੱਸਿਆ ਜਾ ਰਿਹਾ ਹੈ, ਜਿਸ ਖ਼ਿਲਾਫ਼ ਪਹਿਲਾਂ ਹੀ ਪੰਜ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਲੱਕੀ ਪਟਿਆਲ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਸਨ ਅਤੇ ਦੋ ਟਾਰਗੇਟ ਕਿਲਿੰਗਾਂ ਨੂੰ ਅੰਜਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ।
ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਇੱਕ ਟਾਰਗੇਟ ਜਲੰਧਰ ਅਤੇ ਦੂਜਾ ਚੰਡੀਗੜ੍ਹ ਵਿੱਚ ਦਿੱਤਾ ਜਾਣਾ ਸੀ। ਹਾਲਾਂਕਿ ਪੁਲਿਸ ਦੀ ਮੁਸਤੈਦੀ ਕਾਰਨ ਮੁਲਜ਼ਮ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ, ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਨ੍ਹਾਂ ਟਾਰਗੇਟਾਂ ਦੇ ਪਿੱਛੇ ਕੌਣ ਸੀ ਅਤੇ ਗੈਂਗ ਦੇ ਹੋਰ ਕਿਹੜੇ ਮੈਂਬਰ ਇਸ ਨੈੱਟਵਰਕ ਨਾਲ ਜੁੜੇ ਹੋਏ ਹਨ।

ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨ, ਸਤਨਾਮ ਸਾਬੀ, ਤਿਰਲੋਚਨ ਤੇਜੀ, ਕਰਨ ਫਰਾਲਾ ਅਤੇ ਗੁਰਦੀਪ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬੰਗਾ ਵਿੱਚ ਛੋਟੇ ਹਾਥੀ ਦੇ ਡਰਾਈਵਰ ’ਤੇ ਗੋਲੀ ਚਲਾਉਣ ਦੀ ਵਾਰਦਾਤ ਨਾਲ ਵੀ ਜੋੜ
ਪੁਲਿਸ ਮੁਤਾਬਕ ਕੁਝ ਦਿਨ ਪਹਿਲਾਂ ਬੰਗਾ ਵਿੱਚ ਸੀਮੈਂਟ ਢੋਣ ਵਾਲੇ ਛੋਟੇ ਹਾਥੀ ਦੇ ਡਰਾਈਵਰ ’ਤੇ ਗੋਲੀ ਚਲਾਉਣ ਦੀ ਵਾਰਦਾਤ ਨੂੰ ਵੀ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਅੰਜਾਮ ਦੇਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਹੁਣ ਇਸ ਵਾਰਦਾਤ ਸਮੇਤ ਹੋਰ ਅਪਰਾਧਿਕ ਘਟਨਾਵਾਂ ਵਿੱਚ ਇਨ੍ਹਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲੱਕੀ ਪਟਿਆਲ ਗੈਂਗ ਦੇ ਇਨ੍ਹਾਂ ਪੰਜ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ ਗੈਂਗ ਦੀਆਂ ਗਤੀਵਿਧੀਆਂ ਨੂੰ ਵੱਡਾ ਝਟਕਾ ਲੱਗਾ ਹੈ। ਪੁਲਿਸ ਵੱਲੋਂ ਗੈਂਗ ਦੇ ਵਿਦੇਸ਼ ਬੈਠੇ ਮੈਂਬਰਾਂ ਨਾਲ ਸਬੰਧਾਂ ਅਤੇ ਹਥਿਆਰਾਂ ਦੀ ਸਪਲਾਈ ਦੇ ਪੂਰੇ ਨੈੱਟਵਰਕ ਨੂੰ ਖੰਗਾਲਿਆ ਜਾ ਰਿਹਾ ਹੈ।
ਇਸ ਮੌਕੇ ਐਸਪੀ ਹਰਿੰਦਰ ਸਿੰਘ ਮਾਨ, ਐਸਪੀ ਸਰਬਜੀਤ ਸਿੰਘ ਬਾਹੀਆ, ਡੀਐਸਪੀ ਜਤਿੰਦਰ ਚੌਹਾਨ ਅਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਨੀਰਜ ਕੁਮਾਰ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਮਰੀਜ਼-ਪੱਖੀ ਸਿਹਤ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ

10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਾਂਗੇ - ਜਿਲ੍ਹਾ ਤਾਲਮੇਲ ਕਮੇਟੀ

CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ

CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ ਹੈਰੋਇਨ, ਅਫ਼ੀਮ ਕੀਤੀ ਬਰਾਮਦ, ਡਰੋਨ ਵੀ ਮਿਲਿਆ

ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ

ਲੁਧਿਆਣਾ 'ਚ ਸਕੂਲ ਬੱਸ ਨੇ ਵਿਦਿਆਰਥਣ ਨੂੰ ਦਰੜਿਆ! ਮਚਿਆ ਚੀਕ-ਚਿਹਾੜਾ

ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ

ਪੰਜਾਬ 'ਚ ਬਦਲਿਆ ਮੌਸਮ! ਕਈ ਇਲਾਕਿਆਂ 'ਚ ਪਿਆ ਮੀਂਹ ਤੇ ਕਈਆਂ 'ਚ ਪਏ ਗੜ੍ਹੇ

ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ ਯਾਤਰਾ'

ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ ਯਾਤਰਾ'

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ

ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ

ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ ਕੀਤੀ ਟੈਨਸ਼ਨ