ਨਵੀਂ ਦਿੱਲੀ : ਲੱਦਾਖ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਵੀਰਵਾਰ ਨੂੰ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪ੍ਰਮੁੱਖ ਵਿਕਾਸ ਕੰਮਾਂ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਪ੍ਰਗਤੀ ਦੇ ਨਾਲ-ਨਾਲ ਕੇਂਦਰੀ ਭਲਾਈ ਯੋਜਨਾਵਾਂ ਦੇ ਲਾਗੂਕਰਨ ਬਾਰੇ ਚਰਚਾ ਕੀਤੀ।
ਸਕਸੈਨਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਉਹ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ, ਨਿਰੰਤਰ ਮਾਰਗਦਰਸ਼ਨ ਅਤੇ ਲੱਦਾਖ ਦੇ ਸਮਾਵੇਸ਼ੀ ਅਤੇ ਟਿਕਾਊ ਵਿਕਾਸ ਲਈ ਸਮਰਥਨ ਲਈ ਧੰਨਵਾਦੀ ਹਨ। ਸਕਸੈਨਾ ਨੇ ਕਿਹਾ,"ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਅਤੇ ਉਨ੍ਹਾਂ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਪ੍ਰਮੁੱਖ ਵਿਕਾਸ ਪਹਿਲਕਦਮੀਆਂ, ਬੁਨਿਆਦੀ ਢਾਂਚੇ ਪ੍ਰਾਜੈਕਟਾਂ ਅਤੇ ਕੇਂਦਰੀ ਭਲਾਈ ਯੋਜਨਾਵਾਂ ਦੇ ਲਾਗੂਕਰਨ ਦੀ ਪ੍ਰਗਤੀ ਬਾਰੇ ਜਾਣਕਾਰੀ ਦੇਣਾ ਸੱਚਮੁੱਚ ਇਕ ਸਨਮਾਨ ਦੀ ਗੱਲ ਸੀ।"