Monday, June 01, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਚੰਡੀਗੜ੍ਹ

ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਟਰੈਫਿਕ ਪੁਲਸ ਦੇ ਨਵੇਂ ਫ਼ੈਸਲੇ ਨਾਲ ਲੱਗੇਗਾ ਤਗੜਾ ਝਟਕਾ

08 ਫ਼ਰਵਰੀ, 2025 12:58 PM

ਚੰਡੀਗੜ੍ਹ : ਸ਼ਹਿਰ ਦੀਆਂ ਸੜਕਾਂ ’ਤੇ ਟਰੈਫਿਕ ਨਿਯਮਾਂ ਦੀ ਆਦਤਨ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਸਬਕ ਸਿਖਾਉਣ ਦੀ ਦਿਸ਼ਾ ’ਚ ਕਦਮ ਚੁੱਕਦਿਆਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੀ.ਐੱਮ.) ਕੋਰਟ ਨੇ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੂੰ 15 ਦਿਨਾਂ ਤੱਕ ਕਿਸੇ ਵੀ ਟਰੈਫ਼ਿਕ ਸਿਗਨਲ ’ਤੇ ਕਮਿਊਨਿਟੀ ਸੇਵਾ ਤਹਿਤ ਸੇਵਾ ਦੇਣ ਦਾ ਹੁਕਮ ਦਿੱਤਾ ਹੈ, ਇਸ ਸੇਵਾ ਦੌਰਾਨ ਉਸ ਨੂੰ ਇਹ ਵੀ ਯਕੀਨੀ ਬਣਾਉਣਾ ਹੋਵੇਗਾ ਕਿ ਲੋਕ ਟਰੈਫ਼ਿਕ ਸਬੰਧੀ ਨਿਯਮਾਂ ਦੀ ਪਾਲਣਾ ਕਰਨ। ਇਸ ਦੇ ਨਾਲ ਹੀ ਅਦਾਲਤ ਨੇ 222 ਵਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਮੁਲਜ਼ਮ ਪਾਏ ਗਏ ਵਿਅਕਤੀ ’ਤੇ 43 ਹਜ਼ਾਰ 400 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵਿਅਕਤੀ ਨੂੰ ਜਾਰੀ ਕੀਤੇ ਗਏ ਕੁੱਲ 222 ਚਲਾਨਾਂ ਵਿਚੋਂ ਸਭ ਤੋਂ ਵੱਧ 168 ਚਲਾਨ ਓਵਰ ਸਪੀਡ ਅਤੇ 44 ਚਲਾਨ ਰੈੱਡ ਲਾਈਟ ਜੰਪਿੰਗ ਦੇ ਹਨ। ਇਸ ਤੋਂ ਇਲਾਵਾ ਮੁਲਜ਼ਮ ਵਿਅਕਤੀ ਵੱਲੋਂ ਕੀਤੇ ਗਏ ਕਈ ਟਰੈਫਿਕ ਉਲੰਘਣਾਵਾਂ ਦੇ ਚਲਾਨ ਸ਼ਾਮਲ ਹਨ।

ਸ਼ਹਿਰ ਦੀਆਂ ਸੜਕਾਂ ’ਤੇ ਆਦਤਨ ਟਰੈਫਿਕ ਨਿਯਮਾਂ ਦੀ ਉਲੰਘਣਾ ਦੀ ਸਮੱਸਿਆ ਨਾਲ ਨਜਿੱਠਣ ਲਈ ਟਰੈਫਿਕ ਪੁਲਸ ਨੇ ਅਜਿਹੇ ਅਪਰਾਧੀ ਦੀ ਪਛਾਣ ਕੀਤੀ ਅਤੇ ਇਹ ਮਾਮਲਾ ਜ਼ਿਲ੍ਹਾ ਅਦਾਲਤ ਅਤੇ ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ (ਆਰ.ਐੱਲ.ਏ.) ਕੋਲ ਉਠਾਇਆ। ਜਿਸ ਦੇ ਤਹਿਤ ਸ਼ੁੱਕਰਵਾਰ ਨੂੰ ਸੀ.ਜੀ.ਐੱਮ. ਕੋਰਟ ਨੇ ਇਕ ਆਦਤਨ ਅਪਰਾਧੀ ਨੂੰ 222 ਵਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਮੁਲਜ਼ਮ ਪਾਇਆ। ਅਦਾਲਤ ਨੇ ਪਾਇਆ ਕਿ ਵਿਅਕਤੀ ਨੇ ਕੁੱਲ 222 ਵਾਰ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ। ਜਿਸ ਵਿਚ 168 ਵਾਰ ਓਵਰ ਸਪੀਡ, 44 ਰੈੱਡ ਲਾਈਟ ਜੰਪਿੰਗ ਅਤੇ ਹੋਰ ਗੰਭੀਰ ਟਰੈਫਿਕ ਉਲੰਘਣਾਵਾਂ ਕੀਤੀਆਂ ਗਈਆਂ ਹਨ।

ਮੁਲਜ਼ਮ ਉਲੰਘਣਕਰਤਾ ਵੱਲੋਂ ਕੀਤੀ ਗਈ ਉਲੰਘਣਾ ਨੂੰ ਗੰਭੀਰਤਾ ਨਾਲ ਲੈਂਦਿਆਂ ਸੀ.ਜੀ.ਐੱਮ. ਕੋਰਟ ਨੇ ਮੁਲਜ਼ਮ ਦਾ ਵਾਹਨ ਉਦੋਂ ਤੱਕ ਲਈ ਜ਼ਬਤ ਕਰ ਲਿਆ, ਜਦੋਂ ਤੱਕ ਕੋਈ ਡਰਾਈਵਿੰਗ ਲਾਇਸੈਂਸਧਾਰੀ ਵਿਅਕਤੀ ਅਦਾਲਤ ’ਚ ਉਲੰਘਣਾ ਕਰਨ ਵਾਲੇ ਦੀ ਤਰਫੋਂ ਪੇਸ਼ ਨਹੀਂ ਹੁੰਦਾ ਅਤੇ ਵਾਹਨ ਨੂੰ ਛੱਡਣ ਲਈ ਅਰਜ਼ੀ ਨਹੀਂ ਦਿੰਦਾ। ਅਦਾਲਤ ਨੇ ਉਲੰਘਣਾ ਲਈ ਮੁਲਜ਼ਮ ਵਿਅਕਤੀ ’ਤੇ 43,400 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਇਸ ਦੇ ਨਾਲ ਹੀ 15 ਦਿਨਾਂ ਤੱਕ ਕਿਸੇ ਵੀ ਟਰੈਫਿਕ ਸਿਗਨਲ ’ਤੇ ਕਮਿਊਨਿਟੀ ਸੇਵਾ ਦੇਣ ਦੇ ਵੀ ਹੁਕਮ ਦਿੱਤੇ ਹਨ।

ਪੁਲਸ ਨੇ 10 ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਉਪਰੋਕਤ ਤੋਂ ਇਲਾਵਾ, ਪੁਲਸ ਨੇ ਸੀ.ਜੀ.ਐੱਮ. ਕੋਰਟ ਤੋਂ ਆਦਤਨ ਅਪਰਾਧੀਆਂ ਵਿਰੁੱਧ ਪ੍ਰਕਿਰਿਆ ਸ਼ੁਰੂ ਕਰਨ ਦੀ ਵੀ ਬੇਨਤੀ ਕੀਤੀ ਹੈ। ਟਰੈਫਿਕ ਪੁਲਸ ਨੇ ਅਜਿਹੇ ਹੀ 10 ਹੋਰ ਆਦਤਨ ਅਪਰਾਧੀਆਂ ਖ਼ਿਲਾਫ਼ ਮਾਮਲੇ ਤਿਆਰ ਕਰਕੇ ਸੀ.ਜੀ.ਐੱਮ. ਕੋਰਟ ’ਚ ਪੇਸ਼ ਕੀਤੇ ਹਨ। ਜਿਨ੍ਹਾਂ ’ਤੇ ਅਗਲੇਰੀ ਕਾਰਵਾਈ 17 ਫਰਵਰੀ 2025 ਨੂੰ ਹੋਣੀ ਤੈਅ ਕੀਤੀ ਗਈ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ