Tuesday, October 20, 2026
BREAKING
• ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ • ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ • ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ • ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ • ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ • ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ • ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ • "ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ • ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ • ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

20 ਅਕਤੂਬਰ, 2026 06:34 PM
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ, ਉਸ ਵੱਲੋਂ ਮੰਗੀ 2.5 ਲੱਖ ਰੁਪਏ ਰਿਸ਼ਵਤ ਦੀ  ਪਹਿਲੀ ਕਿਸ਼ਤ ਵਜੋਂ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੰਮ੍ਰਿਤਸਰ ਦੇ ਇੱਕ ਸੇਵਾਮੁਕਤ ਐਲ.ਆਈ.ਸੀ. ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਪਿੰਡ ਢਾਂਗੂ ਸਾਰਾ ਵਿਖੇ ਸਥਿਤ ਉਸਦੇ ਛੋਟੇ ਭਰਾ ਦੇ ਰੈਸਟੋਰੈਂਟ, ਮਧੂਬਨ ਵਿੱਚ ਝਗੜਾ ਹੋਇਆ ਸੀ। ਇਸ ਘਟਨਾ ਵਿੱਚ ਦੋਵਾਂ ਧਿਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ  ਅਤੇ ਰੈਸਟੋਰੈਂਟ ਦੇ ਵਰਕਰ ਕ੍ਰਿਸ਼ਨਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਥਾਣਾ ਧਾਰ ਕਲਾਂ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਦਾ ਨਾਮ ਵੀ  ਇੱਕ ਸ਼ੱਕੀ ਵਿਅਕਤੀ ਵਜੋਂ ਦਰਜ ਕੀਤਾ ਗਿਆ ਸੀ । ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ, ਐਸਐਚਓ, ਥਾਣਾ ਧਾਰ ਕਲਾਂ ਨੇ ਸ਼ਿਕਾਇਤਕਰਤਾ ਦਾ ਨਾਮ ਕੇਸ ਵਿੱਚੋਂ ਹਟਾਉਣ ਲਈ ਰਿਸ਼ਵਤ ਵਜੋਂ 5,00,000- ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ 'ਤੇ, ਰਿਸ਼ਵਤ ਦੀ ਰਕਮ 2,50,000/- ਰੁਪਏ ਕਿਸ਼ਤਾਂ ਵਿੱਚ ਅਦਾ ਕਰਨੀ  ਤੈਅ ਕੀਤੀ ਗਈ, ਜਿਸ ਵਿੱਚੋਂ 1,00,000/- ਰੁਪਏ ਪਹਿਲੀ ਕਿਸ਼ਤ ਵਜੋਂ ਅਦਾ ਕੀਤੇ ਜਾਣੇ ਸਨ। ਰਿਸ਼ਵਤ ਦੀ ਮੰਗ ਸੰਬੰਧੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਯੂਨਿਟ ਪਠਾਨਕੋਟ ਵੱਲੋਂ ਦੋਸ਼ੀ ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ।

 ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ  ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ